Punjab CM: ਮੁੱਖ ਮੰਤਰੀ ਭਗਵੰਤ ਮਾਨ ਨੇ 700 ਅਧਿਆਪਕਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ

Punjab CM
Punjab CM

ਨਸ਼ਿਆਂ ਦੀ ਸਮੱਸਿਆ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਅਧਿਆਪਕਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ / Punjab CM

Punjab CM: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ 700 ਤੋਂ ਵੱਧ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਪੇ। ਇਸ ਮੌਕੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਇਤਿਹਾਸਕ ਮੌਕੇ ਨਵੇਂ ਭਰਤੀ ਹੋਏ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ।

ਇਹ ਵੀ ਪੜ੍ਹੋ: Punjab BJP: ਭਾਜਪਾ ਆਗੂ ਅਰਵਿੰਦ ਖੰਨਾ ਦਾ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਵੱਡਾ ਬਿਆਨ

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ’ਤੇ ਸਭ ਤੋਂ ਵੱਧ ਜ਼ੋਰ ਦਿੱਤਾ ਜਾ ਰਿਹਾ ਹੈ ਜਿਸ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨਾਂ ਨੇ ਦੁਹਰਾਇਆ ਕਿ ਸੂਬਾ ਸਰਕਾਰ ਵਿਭਾਗ ਵਿੱਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਲਈ ਢੁਕਵੀਂ ਵਿਧੀ ਅਪਣਾਈ ਗਈ ਹੈ ਜਿਸ ਕਰਕੇ ਹੁਣ ਤੱਕ 55 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਪਰ ਇਕ ਵੀ ਨੌਕਰੀ ਨੂੰ ਅਦਾਲਤੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਭਗਵੰਤ ਸਿੰਘ ਮਾਨ ਨੇ ਵਿਅੰਗ ਕੱਸਦਿਆਂ ਕਿਹਾ ਕਿ ਇਹ ਬੜੀ ਇਤਫਾਕ ਦੀ ਗੱਲ ਹੈ ਕਿ ਹੁਣ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ ਪਰ ਜਿਨਾਂ ਨੇ ਇਨਾਂ ਦਾ ਭਵਿੱਖ ਬਰਬਾਦ ਕਰ ਦਿੱਤਾ ਹੈ, ਉਹ ਹੁਣ ਬੇਰੁਜਗਾਰ ਹਨ ਅਤੇ ਸੱਤਾ ਤੋਂ ਬਾਹਰ ਬੈਠੇ ਹਨ। Punjab CM