ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ

Z Plus Security
ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ। ਫਾਈਲ ਫੋਟੋ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਦੀ ਜਾਨ ਨੂੰ ਖਤਰੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ (Z Plus Security) ਦੇਣ ਦੇ ਹੁਕਮ ਜਾਰੀ ਕੀਤੇ ਹਨ। ਸੂਤਰਾਂ ਮੁਤਾਬਕ ਮਾਨ ਦੀ ਸੁਰੱਖਿਆ ‘ਚ ਹੁਣ NSG ਕਮਾਂਡੋ ਅਤੇ ਪੰਜਾਬ ਦੇ ਪੁਲਿਸ ਮੁਲਾਜ਼ਮਾਂ ਸਮੇਤ CRPF ਦੇ 55 ਜਵਾਨ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ : ਸਾਬਕਾ ਸੀਐਮ ਚੰਨੀ ਨੂੰ ਮੁੱਖ ਮੰਤਰੀ ਮਾਨ ਦੀ ਚੇਤਾਵਨੀ, ਰਿਸ਼ਵਤ ਮੰਗਣ ਦੀ ਜਾਣਕਾਰੀ ਸਾਂਝੀ ਕਰੋ

 ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਤੋਂ ਬਾਅਦ CM ਮਾਨ ਦੀ ਜਾਨ ਨੂੰ ਖਤਰਾ ਹੈ। ਇਹ ਜਾਣਕਾਰੀ ਮਿਲਦੇ ਹੀ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸੀ.ਐਮ.ਮਾਨ ਦੀ ਸੁਰੱਖਿਆ ਲਈ ਸੀਆਰਪੀਐਫ ਵੱਲੋਂ 55 ਹਥਿਆਰਬੰਦ ਜਵਾਨਾਂ ਦੀ ਟੀਮ ਤਾਇਨਾਤ ਕੀਤੀ ਜਾਵੇਗੀ।