ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰੀਆਂ ਖਿਲਾਫ ਲਿਆ ਵੱਡਾ ਐਕਸ਼ਨ : ਕਿਹਾ, ਜੇਕਰ ਕੋਈ ਰਿਸ਼ਵਤ ਮੰਗੇ ਤਾਂ ਨਾਂਹ ਨਾ ਕਰੋ, ਵੀਡੀਓ-ਆਡੀਓ ਰਿਕਾਰਡ ਕਰਕੇ ਮੈਨੂੰ ਭੇਜੋ

Bhagwant Mann

CM Bhagwant Mann 23 ਮਾਰਚ ਨੂੰ ਜਾਰੀ ਕਰਨਗੇ ਵਟਸਐਪ ਨੰਬਰ

(ਸੱਚ ਕਹੂੰ ਨਿਊਜ਼) ਚੰਡੀਗੜ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਹੁਣ ਭ੍ਰਿਸ਼ਟਾਚਾਰੀਆਂ ਦੀ ਖੈਰ ਨਹੀਂ। ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਖਿਲਾਫ ਵੱਡਾ ਐਲਾਨ ਕੀਤਾ ਹੈ। ਭਗਵੰਤ ਮਾਨ (CM Bhagwant Mann ) ਨੇ ਕਿਹਾ ਕਿ ਇਹ ਮੇਰਾ ਵਟਸਐਪ ਨੰਬਰ ਹੋਵੇਗਾ। ਜੇਕਰ ਕੋਈ ਰਿਸ਼ਵਤ ਮੰਗੇ ਤਾਂ ਨਾਂਹ ਨਾ ਕਰੋ, ਬੱਸ ਰਿਕਾਰਡ ਕਰਕੇ ਮੈਨੂੰ ਭੇਜ ਦਿਓ। ਜੋ ਵੀ ਦੋਸ਼ੀ ਹੈ, ਉਸ ਭ੍ਰਿਸ਼ਟਾਚਾਰੀ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੋਟਾਂ ਪਾ ਕੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਅੱਗੇ ਦੀ ਜ਼ਿੰਮੇਵਾਰੀ ਮੇਰੀ ਹੈ। ਇਹ ਹੈਲਪਲਾਈਨ ਨੰਬਰ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੀ ਬਰਸੀ ਮੌਕੇ ਜਾਰੀ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਦਿੱਲੀ ਦੀ ‘ਆਪ’ ਸਰਕਾਰ ਨੇ ਰਿਸ਼ਵਤ ਲੈਣ ਵਾਲੇ ਦੀ ਆਡੀਓ ਅਤੇ ਵੀਡੀਓ ਰਿਕਾਰਡਿੰਗ ਵੀ ਮੰਗੀ ਸੀ। ਉਦੋਂ ਤੋਂ ਰਿਸ਼ਵਤਖੋਰੀ ਖਤਮ ਹੋ ਗਈ ਹੈ। ਇਸ ਤੋਂ ਬਾਅਦ ਲੋਕਾਂ ਨੇ ਕੇਜਰੀਵਾਲ ਸਰਕਾਰ ਨੂੰ ਵਾਰ-ਵਾਰ ਜਿਤਾਉਣਾ ਸ਼ੁਰੂ ਕਰ ਦਿੱਤਾ ਹੈ। ਅਸੀਂ ਆਉਣ ਵਾਲੇ ਦਿਨਾਂ ਵਿੱਚ ਇਸੇ ਤਰ੍ਹਾਂ ਦੇ ਹੈਲਪਲਾਈਨ ਨੰਬਰ ਜਾਰੀ ਕਰ ਰਹੇ ਹਾਂ।

ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਚੋਣਾਂ ਵਿੱਚ ਰਿਕਾਰਡ ਤੋੜ ਪ੍ਰਦਰਸ਼ਨ ਦਿੱਤਾ ਹੈ। ‘ਆਪ’ ਨੇ 117 ‘ਚੋਂ 92 ਸੀਟਾਂ ਜਿੱਤੀਆਂ ਹਨ। ਸੱਤਾ ‘ਚ ਰਹੀ ਕਾਂਗਰਸ 77 ‘ਚੋਂ ਸਿਰਫ਼ 18 ‘ਤੇ ਹੀ ਸਿਮਟ ਗਈ। ਜਦੋਂਕਿ ਅਕਾਲੀ ਦਲ ਨੂੰ ਸਿਰਫ਼ 3 ਸੀਟਾਂ ਮਿਲੀਆਂ ਹਨ। ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਉਣ ਲਈ ਲੋਕਾਂ ਨੇ ਭਾਰੀ ਵੋਟਾਂ ਪਾਈਆਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ