ਮੁੱਖ ਮੰਤਰੀ ਭਗਵੰਤ ਮਾਨ ਨੇ ਪੀਐਮ ਮੋਦੀ ਨਾਲ ਕੀਤੀ ਗੱਲਬਾਤ, ਪੰਜਾਬ ਲਈ ਇੱਕ ਲੱਖ ਕਰੋੜ ਦਾ ਵਿਸ਼ੇਸ਼ ਪੈਕੇਜ ਮੰਗਿਆ

pm modi

ਮੁੱਖ ਮੰਤਰੀ ਭਗਵੰਤ ਮਾਨ ਨੇ ਪੀਐਮ ਮੋਦੀ (PM Modi ) ਨਾਲ ਕੀਤੀ ਗੱਲਬਾਤ, ਪੰਜਾਬ ਲਈ ਇੱਕ ਲੱਖ ਕਰੋੜ ਦਾ ਵਿਸ਼ੇਸ਼ ਪੈਕੇਜ ਮੰਗਿਆ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi ) ਨਾਲ ਮੁਲਾਕਾਤ ਕੀਤੀ। ਮਾਨ ਦੇ ਸੀਐਮ ਬਣਨ ਤੋਂ ਬਾਅਦ ਪੀਐਮ ਮੋਦੀ ਨਾਲ ਇਹ ਪਹਿਲੀ ਮੁਲਾਕਾਤ ਹੈ। ਇਸ ਮੀਟਿੰਗ ਵਿੱਚ ਕਈ ਮੁੱਦੇ ਵਿਚਾਰੇ ਗਏ।

ਇਸ ਦੌਰਾਨ ਉਨ੍ਹਾਂ ਪੰਜਾਬ ਦੀ ਵਿੱਤੀ ਹਾਲਤ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਸਿਰ 3 ਲੱਖ ਕਰੋੜ ਦਾ ਕਰਜ਼ਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਦੋ ਸਾਲਾਂ ਵਿੱਚ 50-50 ਹਜ਼ਾਰ ਕਰੋੜ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਮਾਨ ਨੇ ਕਿਹਾ ਕਿ ਅਸੀਂ ਦਿਨ ਰਾਤ ਮਿਹਨਤ ਕਰ ਰਹੇ ਹਾਂ। ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣ ਗਈ ਹੈ। ਅਸੀਂ ਖਜ਼ਾਨਾ ਲੁੱਟਣ ਵਾਲੇ ਮਾਫੀਆ ਨੂੰ ਖਤਮ ਕਰਕੇ ਦੁਬਾਰਾ ਖਜਾਨਾ ਭਰਨ ਦੀ ਕੋਸ਼ਿਸ਼ ਕਰ ਰਹੇ ਹਾਂ।ਮਾਨ ਨੇ ਕਿਹਾ ਕਿ ਜੇਕਰ ਸਾਨੂੰ ਘੱਟੋ-ਘੱਟ 2 ਸਾਲ ਲਈ ਵਿਸ਼ੇਸ਼ ਪੈਕੇਜ ਮਿਲਦਾ ਹੈ ਤਾਂ ਉਦੋਂ ਤੱਕ ਅਸੀਂ ਆਪਣੀ ਵਿੱਤੀ ਸਥਿਤੀ ਨੂੰ ਸੰਭਾਲ ਲਵਾਂਗੇ। ਪੰਜਾਬ ਆਪਣੇ ਪੈਰਾਂ ‘ਤੇ ਖੜ੍ਹਾ ਹੋਵੇਗਾ। ਮਾਨ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਦੇਸ਼ ਦੇ ਵਿੱਤ ਮੰਤਰੀ ਨਾਲ ਗੱਲ ਕਰਕੇ ਸਾਡਾ ਸਹਿਯੋਗ ਕਰਨਗੇ।

ਪੀਐਮ ਮੋਦੀ ਨੇ ਸਹਿਯੋਗ ਦਾ ਦਿੱਤਾ ਸੀ ਭਰੋਸਾ

ਜਿਕਰਯੋਗ ਹੈ ਕਿ ਭਗਵੰਤ ਮਾਨ ਨੇ 16 ਮਾਰਚ ਨੂੰ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਤੋਂ ਬਾਅਦ ਪੀਐਮ ਨਰਿੰਦਰ ਮੋਦੀ ਨੇ ਟਵੀਟ ਕਰਕੇ ਭਗਵੰਤ ਮਾਨ ਨੂੰ ਸੀਐਮ ਬਣਨ ਦੀ ਵਧਾਈ ਦਿੱਤੀ ਸੀ। ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਉਹ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here