ਮੁੱਖ ਮੰਤਰੀ ਭਗਵੰਤ ਮਾਨ ਨੇ ਭਲਾਈ ਸਕੀਮਾਂ ਸਬੰਧੀ ਜਾਰੀ ਕੀਤੇ ਆਦੇਸ਼, ਲੋਕਾਂ ਨੂੰ ਹੋਵੇਗਾ ਫਾਇਦਾ

Welfare Schemes
ਚੰਡੀਗੜ੍ਹ ਵਿਖੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।

ਜ਼ਮੀਨੀ ਪੱਧਰ ਉਤੇ ਲੋਕਾਂ ਦੀਆਂ ਸਮੱਸਿਆਵਾਂ ਨਿਪਟਾਉਣ ਲਈ ਵੱਧ ਤੋਂ ਵੱਧ ਖੇਤਰੀ ਦੌਰੇ ਕੀਤੇ ਜਾਣ ਡਿਪਟੀ ਕਮਿਸ਼ਨਰਾਂ (Welfare Schemes)

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਲੋਕ ਪੱਖੀ ਅਤੇ ਵਿਕਾਸਮੁਖੀ ਸਕੀਮਾਂ ਦੇ ਲਾਭ ਜ਼ਮੀਨੀ ਪੱਧਰ ਉਤੇ ਲੋਕਾਂ ਤੱਕ (Welfare Schemes) ਪਹੁੰਚਾਏ ਜਾਣ ਨੂੰ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਖੇਤਰੀ ਦੌਰੇ ਕਰਨ ਦੇ ਆਦੇਸ਼ ਦਿੱਤੇ। ਇੱਥੇ ਪੰਜਾਬ ਭਵਨ ਵਿਖੇ ਡਿਪਟੀ ਕਮਿਸਨਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਸੂਬਾ ਸਰਕਾਰ ਦੀਆਂ ਸਕੀਮਾਂ ਰਾਹੀਂ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ।

ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਭਲਾਈ ਸਕੀਮਾਂ ਤੇ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਉਨਾਂ ਕਿਹਾ ਕਿ ਅਧਿਕਾਰੀਆਂ ਨੂੰ ਲੋੜੀਂਦੇ ਨਤੀਜਿਆਂ ਲਈ ਇਨਾਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤੇ ਜਾਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਆਮ ਆਦਮੀ ਦੀ ਭਲਾਈ ਲਈ ਹੇਠਲੇ ਪੱਧਰ ‘ਤੇ ਅਜਿਹੀਆਂ ਸਕੀਮਾਂ ਲਾਗੂ ਕਰਨ ਦੀ ਨਿਗਰਾਨੀ ਖੁਦ ਕਰਨਗੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲ੍ਹੇ ਵਿੱਚ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ।

ਉਨਾਂ ਕਿਹਾ ਕਿ ਇਹ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸਹਾਲੀ ਤੇ ਭਲਾਈ ਲਈ ਉਨਾਂ ਦੀ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਹੈ। ਉਨਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਦੇਸ ਭਰ ਵਿੱਚ ਕੋਈ ਮਿਸਾਲ ਨਹੀਂ ਮਿਲਦੀ ਕਿਉਂਕਿ ਕੋਈ ਵੀ ਹੋਰ ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨਾਂ ਦੇ ਦਰਵਾਜੇ ‘ਤੇ ਹੱਲ ਕਰਨ ਲਈ ਏਨਾ ਸਮਾਂ ਦੇਣ ਦੀ ਪਹਿਲ ਨਹੀਂ ਕਰਦੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਲੋਕਾਂ ਦੀਆਂ ਸਮੱਸਿਆਵਾਂ ਦਾ ਛੇਤੀ ਹੱਲ ਕਰਨ ਦੇ ਨਾਲ-ਨਾਲ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਕਾਰਗੁਜਾਰੀ ਨੂੰ ਪਰਖਣ ਵਿੱਚ ਸਹਾਈ ਹੁੰਦਾ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਨੇ ਕੈਪਟਨ ਅਮਰਿੰਦਰ ਨੂੰ ਲੈ ਕੀਤਾ ਸਨਸਨੀਖ਼ੇਜ਼ ਖੁਲਾਸਾ

ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਪੱਖੀ ਪਹਿਲਕਦਮੀ ਅਧਿਕਾਰੀਆਂ ਖਾਸ ਕਰਕੇ ਡਿਪਟੀ ਕਮਿਸ਼ਨਰਾਂ ਨੂੰ ਵੱਧ ਤੋਂ ਵੱਧ ਖੇਤਰੀ ਦੌਰੇ ਖਾਸ ਕਰਕੇ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨ ਲਈ ਪਾਬੰਦ ਕਰਦੀ ਹੈ। ਉਨਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨਾਂ ਦੇ ਰੋਜਮਰਾ ਦੇ ਕੰਮਾਂ ਨੂੰ ਸੁਖਾਲੇ ਢੰਗ ਨਾਲ ਕਰਵਾਉਣ ਅਤੇ ਉਨਾਂ ਲਈ ਬਿਹਤਰ ਪ੍ਰਸਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮੱਦਦ ਮਿਲੇਗੀ। (Welfare Schemes)

ਜ਼ਿਲਿਆਂ ਵਿਚ ਡਰਾਈਵਿੰਗ ਲਾਇਸੰਸ ਅਤੇ ਆਰ.ਸੀ. ਦਾ ਕੋਈ ਕੇਸ ਬਕਾਇਆ ਨਾ ਰਹੇ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲਿਆਂ ਵਿੱਚ ਡਰਾਈਵਿੰਗ ਲਾਇਸੈਂਸ (ਡੀ.ਐਲ.) ਅਤੇ ਰਜਿਸਟ੍ਰੇਸਨ ਸਰਟੀਫਿਕੇਟ (ਆਰ.ਸੀ.) ਦਾ ਕੋਈ ਬਕਾਇਆ ਕੇਸ ਨਾ ਰਹਿਣ ਦੇਣ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ। ਭਗਵੰਤ ਮਾਨ ਨੇ ਲੋਕਾਂ ਨੂੰ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣ ਦੀ ਲੋੜ ‘ਤੇ ਜੋਰ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਆਪਣੇ ਡਰਾਈਵਿੰਗ ਲਾਇਸੰਸ ਅਤੇ ਆਰ.ਸੀ. ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨਾਂ ਨੇ ਅਧਿਕਾਰੀਆਂ ਨੂੰ ਤਕਨੀਕੀ ਕਾਰਨਾਂ ਕਰਕੇ ਲੰਬਿਤ ਪਏ ਆਰ.ਸੀਜ ਅਤੇ ਲਾਇਸੰਸ ਦੇ ਕੇਸ ਪਹਿਲ ਦੇ ਆਧਾਰ ਉਤੇ ਨਿਪਟਾਉਣ ਦੇ ਆਦੇਸ਼ ਦਿੱਤੇ।

Welfare Schemes
ਚੰਡੀਗੜ੍ਹ ਵਿਖੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।

ਲੋਕਾਂ ਦੀ ਭਲਾਈ ਲਈ ਪਿੰਡਾਂ ਵਿਚ ‘ਸਰਕਾਰ ਤੁਹਾਡੇ ਦੁਆਰ’ ਪ੍ਰਗੋਰਾਮ ਕਰਵਾਉਣ ਲਈ ਆਖਿਆ (Welfare Schemes)

ਸੇਵਾ ਕੇਂਦਰਾਂ ਰਾਹੀਂ ਨਿਰਵਿਘਨ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਨਾਂ ਸੇਵਾਵਾਂ ਦਾ ਕੋਈ ਵੀ ਕੇਸ ਲੰਬਿਤ ਨਾ ਰਹੇ ਤਾਂ ਕਿ ਲੋਕਾਂ ਨੂੰ ਸਮੇਂ ਸਿਰ ਸਹੂਲਤ ਦਿੱਤੀ ਜਾ ਸਕੇ। ਉਨਾਂ ਕਿਹਾ ਕਿ ਸੇਵਾ ਕੇਂਦਰਾਂ ਵਿਖੇ ਨਾਗਰਿਕਾਂ ਵੱਲੋਂ ਦਾਇਰ ਕੀਤੀਆਂ ਅਰਜੀਆਂ ਦਾ ਨਿਪਟਾਰਾ ਅਧਿਕਾਰੀ ਸਮੇਂ ਸਿਰ ਯਕੀਨੀ ਬਣਾਉਣ। ਭਗਵੰਤ ਮਾਨ ਨੇ ਕਿਹਾ ਕਿ ਸਬ-ਡਵੀਜਨ ਪੱਧਰ ਤੋਂ ਲੈ ਕੇ ਜ਼ਿਲਾ ਹੈੱਡਕੁਆਰਟਰ ਤੱਕ ਬਕਾਇਆ ਪਏ ਕੰਮਾਂ ਦੀ ਰੋਜਾਨਾ ਨਿਗਰਾਨੀ ਕਰਨ ਅਤੇ ਇਸ ਨੂੰ ਛੇਤੀ ਤੋਂ ਛੇਤੀ ਦੂਰ ਕਰਨ ਲਈ ਢੁਕਵੀਂ ਵਿਵਸਥਾ ਤਿਆਰ ਕੀਤੀ ਜਾਣੀ ਚਾਹੀਦੀ ਹੈ।