Punjab Hockey Players: ਮੁੱਖ ਮੰਤਰੀ ਭਗਵੰਤ ਮਾਨ ਨੇ ਹਾਕੀ ’ਚ ਕਾਂਸੀ ਤਮਗਾ ਜਿੱਤਣ ’ਤੇ ਖਿਡਾਰੀਆਂ ਲਈ ਕੀਤਾ ਵੱਡਾ ਐਲਾਨ

Punjab Hockey Players
ਮੁੱਖ ਮੰਤਰੀ ਭਗਵੰਤ ਮਾਨ ਨੇ ਹਾਕੀ ’ਚ ਕਾਂਸੀ ਤਮਗਾ ਜਿੱਤਣ ’ਤੇ ਖਿਡਾਰੀਆਂ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਹਰੇਕ ਕਾਂਸੀ ਤਮਗਾ ਖਿਡਾਰੀ ਨੂੰ 1 ਕਰੋੜ ਦੇਣ ਦਾ ਐਲਾਨ | Punjab Hockey Players

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਓਲੰਪਿਕ ’ਚ ਭਾਰਤੀ ਹਾਕੀ ਟੀਮ ਦੇ ਕਾਂਸੀ ਤਮਗਾ ਜਿੱਤਣ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੂੰ ਜਿੱਤ ਦੀ ਵਧਾਈ ਦਿੱਤੀ ਤੇ ਪੰਜਾਬ ਦੇ ਹਰੇਕ ਕਾਂਸੀ ਤਮਗਾ ਖਿਡਾਰੀ ਨੂੰ 1 ਕਰੋੜ ਦੇਣ ਦਾ ਐਲਾਨ ਕੀਤਾ।  Punjab Hockey Players

ਕਪਤਾਨ ਹਰਮਨਪ੍ਰੀਤ ਸਿੰਘ ਤੇ ਵਾਈਸ ਕਪਤਾਨ ਹਾਰਦਿਕ ਸਿੰਘ ਸਮੇਤ 10 ਪੰਜਾਬੀ ਖਿਡਾਰੀ

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕਸ ਵਿੱਚ ਇਤਿਹਾਸ ਰਚਦਿਆਂ ਸਪੇਨ ਨੂੰ 2-1 ਨਾਲ ਹਰਾ ਕੇ ਕਾਂਸੀ ਦਾ ਮੈਡਲ ਜਿੱਤਿਆ। ਪੈਰਿਸ ਵਿਖੇ ਭਾਰਤ ਨੇ ਚੌਥਾ ਓਲੰਪਿਕਸ ਮੈਡਲ ਜਿੱਤਿਆ ਹੈ। ਸਾਰੀ ਹਾਕੀ ਟੀਮ ਨੂੰ ਮੁਬਾਰਕਾਂ। ਸਾਡੇ ਲਈ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਕਪਤਾਨ ਹਰਮਨਪ੍ਰੀਤ ਸਿੰਘ ਤੇ ਵਾਈਸ ਕਪਤਾਨ ਹਾਰਦਿਕ ਸਿੰਘ ਸਮੇਤ 10 ਪੰਜਾਬੀ ਖਿਡਾਰੀ ਸਨ। ਟੀਮ ਦਾ ਹਰ ਖਿਡਾਰੀ ਜੀਅ ਜਾਨ ਨਾਲ ਖੇਡਿਆ।

Hockey Team India
Hockey Team India

ਭਾਰਤ ਨੇ ਸਪੇਨ ਨੂੰ 2-1 ਨਾਲ ਹਰਾਇਆ | Punjab Hockey Players

ਪੈਰਿਸ ਓਲੰਪਿਕ ‘ਚ ਭਾਰਤ ਨੇ ਇਤਿਹਾਸਕ ਜਿੱਤ ਦਰਜ ਕਰਦਿਆਂ ਸਪੇਨ ਨੂੰ 2-1 ਨਾਲ ਹਰਾ ਦਿੱਤਾ। ਇਸ ਦੇ ਨਾਲ ਭਾਰਤ ਨੇ ਓਲੰਪਿਕ ’ਚ ਕਾਂਸੀ ਤਮਗੇ ’ਤੇ ਕਬਜ਼ਾ ਕਰ ਲਿਆ ਹੈ। ਪੈਰਿਸ ਓਲੰਪਿਕ ‘ਚ ਭਾਰਤ ਨੇ ਚੌਥਾ ਤਮਗਾ ਜਿੱਤਿਆ ਹੈ। ਤੀਜੇ ਕੁਆਰਟਰ ਤੋਂ ਬਾਅਦ ਭਾਰਤੀ ਟੀਮ 2-1 ਨਾਲ ਅੱਗੇ ਸੀ ਅਤੇ ਭਾਰਤ ਨੇ ਇਸ ਤੋਂ ਬਾਅਦ ਸਪੇਨ ਨੂੰ ਕੋਈ ਮੌਕਾ ਨਹੀਂ ਦਿੱਤਾ। Hockey Team India

ਜਿਕਰਯੋਗ ਹੈ ਕਿ ਭਾਰਤ ਨੇ ਓਲੰਪਿਕ ’ਚ ਲਗਾਤਾਰ ਦੂਜਾ ਕਾਂਸੀ ਤਮਗਾ ਜਿੱਤਿਆ ਹੈ। ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਟੋਕੀਓ ਓਲੰਪਿਕ ਵਿੱਚ ਜਰਮਨੀ ਨੂੰ ਹਰਾ ਕੇ ਕਾਂਸੀ ਤਮਗਾ ਜਿੱਤਿਆ ਸੀ।