(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਮੁੱਖ ਮੰਤਰੀ ਭਗਵਤੰ ਮਾਨ ਅੱਜ ਸ਼ੁੱਕਰਵਾਰ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ। ਮਨੀਸ਼ ਸਿਸੋਦੀਆ ਨੇ ਸੀਐਮ ਮਾਨ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ। ਇਸ ਮੌਕੇ ਮਨੀਸ਼ ਸਿਸੋਦੀਆ ਦੀ ਪਤਨੀ ਵੀ ਮੌਜੂਦ ਸੀ। ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ 19 ਮਹੀਨਿਆਂ ਤੱਕ ਝੱਲੇ ਸੰਘਰਸ਼ ਬਾਰੇ ਜਾਣਿਆ। Delhi News
ਜ਼ਿਕਰਯੋਗ ਹੈ ਕਿ ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ਦੇ ਦੋਸ਼ਾਂ ਖਿਲਾਫ 17 ਮਹੀਨਿਆਂ ਬਾਅਦ ਜੇਲ੍ਹ ’ਚੋਂ ਬਾਹਰ ਆਏ ਹਨ। ਬਾਹਰ ਆਉਂਦੇ ਹੀ ਮਨੀਸ਼ ਸਿਸੋਦੀਆ ਨੇ ਕਿਹਾ ਸੀ ਕਿ ਇਹ ਕੇਸ ਉਨ੍ਹਾਂ ਨੇ ਨਹੀਂ, ਉਨ੍ਹਾਂ ਦੀ ਪਾਰਟੀ ਨੇ ਲੜਿਆ ਹੈ ਅਤੇ ਉਨ੍ਹਾਂ ਦੀ ਪਤਨੀ ਹਮੇਸ਼ਾ ਉਨ੍ਹਾਂ ਦੇ ਨਾਲ ਰਹੀ ਹੈ।
26 ਫਰਵਰੀ 2023 ਨੂੰ ਮਨੀਸ਼ ਸਿਸੋਦੀਆਂ ਨੂੰ ਕੀਤਾ ਸੀ ਗ੍ਰਿਫਤਾਰ | Delhi News
ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਆਬਕਾਰੀ ਵਿਭਾਗ ਦੇ ਇੰਚਾਰਜ ਸਨ, ਇਸ ਲਈ ਉਨ੍ਹਾਂ ਨੂੰ ਕਥਿਤ ਤੌਰ ‘ਤੇ ਇਸ ਘੁਟਾਲੇ ਦਾ ਮੁੱਖ ਦੋਸ਼ੀ ਬਣਾਇਆ ਗਿਆ ਸੀ। ਕਈ ਪੁੱਛਗਿੱਛ ਤੋਂ ਬਾਅਦ ਜਾਂਚ ਏਜੰਸੀ ਨੇ ਉਸ ਨੂੰ 26 ਫਰਵਰੀ 2023 ਨੂੰ ਗ੍ਰਿਫਤਾਰ ਕਰ ਲਿਆ। ਉਦੋਂ ਤੋਂ ਉਹ ਜੇਲ੍ਹ ਵਿੱਚ ਹੀ ਰਿਹਾ। ਉਸ ਨੇ ਪੰਜ ਵਾਰ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ, ਪਰ ਉਸ ਨੂੰ ਰੱਦ ਕਰ ਦਿੱਤਾ ਗਿਆ।