ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਤੇ ਇੰਦਰਾ ਗਾਂਧੀ ਲਈ ਕਹੀ ਇਹ ਗੱਲ

Bhagwant Mann

ਸੰਗਰੂਰ (ਗੁਰਪ੍ਰੀਤ ਸਿੰਘ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਇੱਕ ਵਿਵਾਦਗ੍ਰਸਤ ਬਿਆਨ ਦਿੰਦਿਆਂ ਕਿਹਾ ਹੈ ਕਿ ਮਰਹੂਮ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਤੇ ਇੰਦਰਾ ਗਾਂਧੀ ਨੇ ਖੁਦ ਨੂੰ ਹੀ ਭਾਰਤ ਰਤਨ ਲੈਣ ਲਈ ਲਿਖਿਆ ਸੀ। ਮੁੱਖ ਮੰਤਰੀ ਲਹਿਰਾਗਾਗਾ ਨੇੜਲੇ ਪਿੰਡ ਨਿਹਾਲਗੜ੍ਹ ਵਿਖੇ ਹਲਕਾ ਸੰਗਰੂਰ ਦੇ ਸਾਬਕਾ ਮੈਂਬਰ ਪਾਰਲੀਮੈਂਟ ਕਾਰਮੇਡ ਤੇਜਾ ਸਿੰਘ ਸੁਤੰਤਰ ਦੀ ਬਰਸੀ ਨੂੰ ਸਮਰਪਿਤ ਇੱਕ ਸਮਾਗਮ ਨੂੰ ਸੰਬੋਧਨ ਕਰ ਰਹੇ ਹਨ।

ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ (Bhagwant Mann) ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਉਨ੍ਹਾਂ ਕਿਹਾ ਕਿ ਜੇਕਰ ਸ਼ਹੀਦ ਭਗਤ ਸਿੰਘ ਜਾਂ ਕਰਤਾਰ ਸਿੰਘ ਸਰਾਭਾ ਨੂੰ ਭਾਰਤ ਰਤਨ ਐਵਾਰਡ ਨਹੀਂ ਦਿੱਤਾ ਗਿਆ, ਉਨ੍ਹਾਂ ਦਾ ਦਰਜ਼ਾ ਘੱਟ ਨਹੀਂ ਹੋਵੇਗਾ ਕਿਉਂਕਿ ਉਹ ਭਾਰਤ ਦੇ ਲੋਕਾਂ ਦੇ ਦਿਲਾਂ ਵਿੱਚ ਵਸਦੇ ਹਨ। ਜੇਕਰ ਇਨ੍ਹਾਂ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦਿੱਤਾ ਜਾਂਦਾ ਤਾਂ ਭਾਰਤ ਰਤਨ ਐਵਾਰਡ ਦਾ ਮਿਆਰ ਉੱਚਾ ਹੋਣਾ ਸੀ।

ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਦੋ ਪ੍ਰਧਾਨ ਮੰਤਰੀ ਅਜਿਹੇ ਰਹੇ ਹਨ ਜਿਨ੍ਹਾਂ ਨੇ ਖੁਦ ਹੀ ਭਾਰਤ ਰਤਨ ਐਵਾਰਡ ਮੰਗਿਆ ਸੀ, ਉਨ੍ਹਾਂ ਵਿੱਚ ਇੱਕ ਜਵਾਹਰ ਲਾਲ ਨਹਿਰੂ ਸਨ ਅਤੇ ਦੂਜੇ ਇੰਦਰਾ ਗਾਂਧੀ। ਮਾਨ ਨੇ ਕਿਹਾ ਕਿ ਭਾਰਤ ਰਤਨ ਐਵਾਰਡ ਲਈ ਪ੍ਰਧਾਨ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਹੀ ਇਹ ਐਵਾਰਡ ਦਿੱਤਾ ਜਾਂਦਾ ਹੈ ਅਤੇ ਇਨ੍ਹਾਂ ਦੋਵੇਂ ਪ੍ਰਧਾਨ ਮੰਤਰੀਆਂ ਨੇ ਆਪਣੇ ਆਪ ਨੂੰ ਭਾਰਤ ਰਤਨ ਐਵਾਰਡ ਦੇਣ ਲਈ ਲਿਖਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ