ਚਿੱਟੇ ਨਾਲ ਲੋਕਾਂ ਦੇ ਘਰਾਂ ਨੂੰ ਬਰਬਾਦ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ (Bhagwant Mann)
(ਸੱਚ ਕਹੂੰ ਨਿਊਜ਼) ਸੰਗਰੂਰ। ਪਿਛਲੇ ਦਿਨੀਂ ਸੰਗਰੂਰ ਜ਼ਿਲ੍ਹੇ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਮੌਤਾਂ ਹੋਈਆਂ ਸਨ। ਜਿਸ ਤੋਂ ਬਾਅਦ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਸ਼ਰਾਬ ਕਾਂਡ ਦੇ ਪੀਡ਼ਤਾਂ ਨਾਲ ਦੁੱਖ ਵੰਡਾਉਣ ਲਈ ਸੰਗਰੂਰ ਦੇ ਪਿੰਡ ਗੁੱਜਰਾਂ ਪੁੱਜੇ। ਉਨ੍ਹਾਂ ਪੀਡ਼ਤ ਵਰਿਵਰਾਂ ਨੂੰ ਪੰਜ-ਪੰਜ ਲੱਖ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਉਨਾਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਹਰ ਸਮੇਂ ਇਹਨਾਂ ਪਰਿਵਾਰਾਂ ਦੀ ਮੱਦਦ ਦਾ ਭਰੋਸਾ ਦਿੱਤਾ। ਅਸੀਂ ਪਿੰਡਾਂ ‘ਚੋਂ ਆਏ ਹਾਂ ਅਤੇ ਪਿੰਡ ਦਾ ਹਰ ਦੁੱਖ-ਸੁੱਖ ਜਾਣਦੇ ਹਾਂ। ਪਰਿਵਾਰਾਂ ‘ਚ ਆਏ ਦੁੱਖ ਨੂੰ ਅਸੀਂ ਬਦਲ ਤਾਂ ਨਹੀਂ ਸਕਦੇ। ਪਰ ਪੰਜਾਬ ਦਾ ਲਾਣੇਦਾਰ ਹੋਣ ਦੇ ਨਾਤੇ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਾਂਗੇ।
ਲੋਕਾਂ ਦੇ ਘਰਾਂ ‘ਚ ਸੱਥਰ ਵਿਛਾਉਣ ਵਾਲਿਆ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਨਾਲ ਲੋਕਾਂ ਦੇ ਘਰਾਂ ‘ਚ ਸੱਥਰ ਵਿਛਾਉਣ ਵਾਲਿਆ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਦੋਸ਼ੀਆਂ ‘ਤੇ ਕਤਲ ਦਾ ਮੁਕੱਦਮਾ ਦਰਜ਼ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਹ ਮੌਤਾਂ ਨਹੀਂ ਕਤਲ ਹਨ। ਕਾਨੂੰਨ ਮੁਤਾਬਕ ਸਖਤ ਸਜ਼ਾ ਮਿਲੇਗੀ। ਚਿੱਟੇ ਨਾਲ ਲੋਕਾਂ ਦੇ ਘਰਾਂ ਨੂੰ ਬਰਬਾਦ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ‘ਚ ਭੇਜਿਆ ਜਾਵੇਗਾ।
ਉਨਾਂ (Bhagwant Mann) ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਿਸਟਮ ਤੋਂ ਦੁੱਖੀ ਨੌਜਵਾਨ ਪੰਜਾਬ ਛੱਡ ਕੇ ਵਿਦੇਸ਼ਾਂ ਨੂੰ ਗਏ ਸਨ। ਹੁਣ ਬਾਹਰਲੇ ਮੁਲਕਾਂ ਤੋਂ ਨੌਜਵਾਨ ਵਾਪਸ ਪੰਜਾਬ ਪਰਤਣ ਲੱਗ ਪਏ ਹਨ। ਪੰਜਾਬ ‘ਚ ਹੁਣ ਲੋਕਾਂ ਨੂੰ ਚੰਗਾ ਮਾਹੌਲ ਮਿਲ ਰਿਹਾ ਹੈ। ਅਸੀਂ ਚਾਹੁੰਦੇ ਹਾਂ ਕਿ ਸਾਡਾ ਪੰਜਾਬ ਹੱਸਦਾ ਵੱਸਦਾ ਰਹੇ ਅਤੇ ਪੰਜਾਬੀਆਂ ਦਾ ਜੀਵਨ ਪੱਧਰ ਉੱਚਾ ਹੋਵੇ। ਜਿਸ ਲਈ ਅਸੀਂ ਵਚਨਬੱਧ ਹਾਂ। ਅਸੀਂ ਕਿਸੇ ਵੀ ਘਰ ਦਾ ਚੁੱਲ੍ਹਾ ਬੁਝਣ ਨਹੀਂ ਦੇਵਾਂਗੇ।