ਮੁੱਖ ਮੰਤਰੀ ਭਗਵੰਤ ਮਾਨ ਨੇ ਅੱਤਵਾਦੀ ਹਮਲੇ ਦੇ ਸ਼ਹੀਦ ਸੇਵਕ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Shaheed Sevak Singh

ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦਾ ਚੈੱਕ ਕੀਤਾ ਭੇਂਟ

ਬਠਿੰਡਾ (ਸੁਖਜੀਤ ਮਾਨ)। ਜੰਮੂ ਕਸ਼ਮੀਰ ਦੇ ਪੁਣਛ ਖੇਤਰ ’ਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਬਠਿੰਡਾ ਦੇ ਰਾਮਾਂ ਮੰਡੀ ਨੇੜਲੇ ਪਿੰਡ ਬਾਘਾ ਦੇ ਨੌਜਵਾਨ ਸੇਵਕ ਸਿੰਘ ਦੇ ਘਰ ਪੁੱਜ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਵੀ ਮੌਜੂਦ ਸਨ।

ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦਾ ਚੈੱਕ ਪਰਿਵਾਰ ਨੂੰ ਸੌਂਪਿਆ ਗਿਆ। ਉਨ੍ਹਾਂ ਪਰਿਵਾਰ ਨੂੰ ਹੌਂਸਲਾ ਦਿੰਦਿਆਂ ਆਖਿਆ ਕਿ ਦੁੱਖ ਤੇ ਮੁਸ਼ਕਿਲ ਦੀ ਘੜੀ ’ਚ ਤੁਹਾਡੇ ਨਾਲ ਖੜ੍ਹੇ ਹਾਂ। ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਸਾਂਭ ਸੰਭਾਲ ਤੇ ਹਰ ਸੰਭਵ ਮੱਦਦ ਲਈ ਸਰਕਾਰ ਵਚਨਬੱਧ ਹੈ। ਦੱਸਣਯੋਗ ਹੈ ਕਿ ਸ਼ਹੀਦ ਸੇਵਕ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here