Punjab News: ਸੁਖਬੀਰ ਬਾਦਲ ‘ਤੇ ਜਾਨਲੇਵਾ ਹਮਲੇ ‘ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ

Punjab News
Punjab News: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲੇ 'ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜਿਸ਼ ਨਾਕਾਮ ਹੋਈ

Punjab News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸੁਖਬੀਰ ਬਾਦਲ ‘ਤੇ ਹੋਏ ਹਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਗਰੀ ਵਿੱਚ ਵਾਪਰੀ ਇਹ ਘਟਨਾ ਬਹੁਤ ਹੀ ਦੁਖਦਾਈ ਹੈ। ਮਾਨ ਨੇ ਜਿੱਥੇ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਹੈ ਉੱਥੇ ਪੁਲਿਸ ਵੱਲੋਂ ਤੇਜੀ ਨਾਲ ਕੀਤੀ ਗਈ ਕਾਰਵਾਈ ਦੀ ਸ਼ਲਾਘਾ ਵੀ ਕੀਤੀ ਹੈ।

ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ ਨੂੰ ਹੋਣ ਤੋਂ ਰੋਕਿਆ

ਮੁੱਖ ਮੰਤਰੀ ਮਾਨ ਨੇ ਆਖਿਆ ਕਿ ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜਿਸ਼ ਨਾਕਾਮ ਹੋਈ ਹੈ ਪੁਲਿਸ ਨੇ ਆਪਣੀ ਮੂਸਤੈਦੀ ਨਾਲ ਮੌਕੇ ’ਤੇ ਹੀ ਹਮਲਾਵਰ ਨੂੰ ਗਿ੍ਰਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ। ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ ਮੈਂ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਨੇ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਟਰ ਸੌਂਪਣ।

ਇਹ ਵੀ ਪੜ੍ਹੋ: Punjab Ration Card News: ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰ ਖਬਰ, ਛੇਤੀ ਕਰ ਲੈਣ ਇਹ ਕੰਮ