ਰੇਤ ਮਾਫੀਆ ‘ਤੇ ਮੁੱਖ ਮੰਤਰੀ ਭਗਵੰਤ ਮਾਨ ਸਖਤ : ਹਰ ਮਾਈਨਿੰਗ ਵਾਲੀ ਥਾਂ ‘ਤੇ ਲੱਗਣਗੇ ਸੀਸੀਟੀਵੀ ਕੈਮਰੇ

Punjab Government
ਮੁੱਖ ਮੰਤਰੀ ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਦਿੱਤਾ ਇੱਕ ਹੋਰ ਵੱਡਾ ਤੋਹਫਾ

ਡਰੋਨ ਰਾਹੀਂ ਨਿਗਰਾਨੀ ਰੱਖੀ ਜਾਵੇਗੀ (CM Bhagwant Mann )

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ‘ਚੋਂ ਰੇਤ ਮਾਫੀਆ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ‘ਚ ਮੰਤਰੀਆਂ ਤੇ ਅਫਸਰਾਂ ਨਾਲ ਮੀਟਿੰਗ ਕੀਤੀ। ਇਸ ਵਿੱਚ ਸੀਐਮ ਮਾਨ (CM Bhagwant Mann) ਨੇ ਕਿਹਾ ਕਿ ਰੇਤ ਮਾਫੀਆ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾਵੇਗਾ। ਠੇਕੇਦਾਰਾਂ ਨੂੰ ਰੇਤ ਦੀ ਸਪਲਾਈ ਨਿਰਵਿਘਨ ਰੱਖਣ ਲਈ ਕਿਹਾ ਗਿਆ ਹੈ ਤਾਂ ਜੋ ਲੋਕਾਂ ਨੂੰ ਉਸਾਰੀ ਲਈ ਰੇਤ ਦੀ ਕੋਈ ਕਮੀ ਨਾ ਆਵੇ। ਇਸ ਤੋਂ ਇਲਾਵਾ ਮੰਤਰੀ ਹਰਜੋਤ ਬੈਂਸ ਨੂੰ ਹਰ ਰੇਤ ਮਾਈਨਿੰਗ ਵਾਲੀ ਥਾਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ।

ਰੇਤ ਦੀ ਮਾਈਨਿੰਗ ‘ਤੇ ਡਰੋਨ ਰਾਹੀਂ ਨਜ਼ਰ ਰੱਖੀ ਜਾਵੇਗੀ

ਮੀਟਿੰਗ ਤੋਂ ਬਾਅਦ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਅਸੀਂ ਨਵੀਂ ਤਕਨੀਕ ਲਿਆ ਰਹੇ ਹਾਂ। ਇਸ ‘ਚ ਰੇਤ ਦੀ ਮਾਈਨਿੰਗ ‘ਤੇ ਡਰੋਨ ਰਾਹੀਂ ਨਜ਼ਰ ਰੱਖੀ ਜਾਵੇਗੀ। ਹਰ ਰੇਤ ਦੀ ਮਾਈਨਿੰਗ ਵਾਲੀ ਥਾਂ ‘ਤੇ ਬੋਰਡ ਲਗਾਏ ਜਾਣਗੇ ਕਿ ਇਹ ਕਾਨੂੰਨੀ ਸਾਈਟ ਹੈ। ਹਰ ਰੇਤ ਦੀ ਖੁਦਾਈ ਵਾਲੀ ਥਾਂ ‘ਤੇ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਜਿਸ ਦੀ ਨਿਗਰਾਨੀ ਕੇਂਦਰੀ ਕੰਟਰੋਲ ਰੂਮ ਤੋਂ ਕੀਤੀ ਜਾਵੇਗੀ।

ਨਵੀਂ ਮਾਈਨਿੰਗ ਨੀਤੀ ਲੈ ਕੇ ਆ ਰਹੀ ਸਰਕਾਰ

ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮਾਨ ਸਰਕਾਰ ਅਗਲੇ ਛੇ ਮਹੀਨਿਆਂ ਵਿੱਚ ਮਾਈਨਿੰਗ ਨੀਤੀ ਲੈ ਕੇ ਆ ਰਹੀ ਹੈ। ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੂੰ ਲਿਖਤੀ ਤੌਰ ‘ਤੇ ਕਿਹਾ ਗਿਆ ਹੈ ਕਿ ਕਿਤੇ ਵੀ ਰੇਤ ਦੀ ਨਾਜਾਇਜ਼ ਮਾਈਨਿੰਗ ਨਹੀਂ ਹੋਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਾਇਜ਼ ਥਾਵਾਂ ਦੀ ਨਿਸ਼ਾਨਦੇਹੀ ਕਰਨ ਅਤੇ ਝੰਡੇ ਲਗਾਉਣ ਤਾਂ ਜੋ ਉਨ੍ਹਾਂ ਦੀ ਪਛਾਣ ਸਪੱਸ਼ਟ ਹੋ ਸਕੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ