ਸਾਡੇ ਨਾਲ ਸ਼ਾਮਲ

Follow us

11.1 C
Chandigarh
Thursday, February 5, 2026
More
    Home Breaking News ਮੁੱਖ ਮੰਤਰੀ ਭਗ...

    ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਖਿਲਾਫ ਲਿਆ ਵੱਡਾ ਐਕਸ਼ਨ

    Farmers of Punjab

    ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੇ ਹੁਕਮ

    •  ਘਿਨਾਉਣੇ ਜੁਰਮ ਵਿਚ ਸ਼ਾਮਲ ਅਧਿਕਾਰੀਆਂ ਖਿਲਾਫ ਸਖਤ ਕਰਵਾਈ ਕਰਨ ਲਈ ਆਖਿਆ
    • ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ ਪਿੰਡ ਵਾਸੀਆਂ ਨੂੰ ਸਰਬੰਸਮਤੀ ਨਾਲ ਮਤੇ ਪਾਉਣ ਦਾ ਸੱਦਾ

    (ਅਸ਼ਵਨੀ ਚਾਵਲਾ) ਚੰਡੀਗੜ੍ਹ। ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਖਿਲਾਫ ਜੰਗ ਹੋਰ ਤੇਜ਼ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਨਸ਼ਾ ਤਸਕਰੀ ਦੇ ਘਿਨਾਉਣੇ ਜੁਰਮ ਵਿਚ ਸ਼ਾਮਲ ਤਸਕਰਾਂ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ ਦਿੱਤੇ ਹਨ।
    ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਨਸ਼ਿਆਂ ਦੇ ਅਲਾਮਤ ਨੂੰ ਜੜੋ੍ਹਂ ਪੁੱਟਣ ਲਈ ਸੂਬਾ ਸਰਕਾਰ ਦੀ ਦਿ੍ਰੜ ਵਚਨਬੱਧਤਾ ਦੁਹਰਾਈ। ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਪਹਿਲਾਂ ਹੀ ਜੇਲ ਦੀਆਂ ਸ਼ਲਾਖਾਂ ਪਿੱਛੇ ਪਹੁੰਚਾ ਦਿੱਤਾ ਹੈ। ਉਨਾਂ ਕਿਹਾ ਕਿ ਨਸ਼ਾ ਤਸਕਰਾਂ ਦੇ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਤੁਰੰਤ ਇਨਾਂ ਦੀ ਜਾਇਦਾਦ ਜਬਤ ਕੀਤੀ ਜਾਵੇ।

    ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕਾਨੂੰਨ ਵਿਚ ਲੋੜੀਂਦੀ ਸੋਧ ਕਰਨ ਦੀ ਲੋੜ ਹੋਈ ਤਾਂ ਤੁਰੰਤ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਪੁਲੀਸ ਅਧਿਕਾਰੀ ਦੇ ਅਧਿਕਾਰ ਖੇਤਰ ਵਿਚ ਨਸ਼ੇ ਦੀ ਵਿੱਕਰੀ ਦਾ ਮਾਮਲਾ ਸਾਹਮਣੇ ਆਇਆ ਤਾਂ ਇਸ ਕੁਤਾਹੀ ਲਈ ਉਹ ਅਧਿਕਾਰੀ ਹੀ ਜੁਆਬਦੇਹ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਲ ਅਧਿਕਾਰੀਆਂ ਦੇ ਖਿਲਾਫ ਵੀ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

    ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਬਸੰਮਤੀ ਨਾਲ ਮਤੇ ਪਾਸ ਕਰਨ

    ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਖਿਆ ਕਿ ਪਿੰਡ ਵਾਸੀਆਂ ਵੱਲੋਂ ਆਪੋ-ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਬਸੰਮਤੀ ਨਾਲ ਮਤੇ ਪਾਸ ਕਰਨ ਨੂੰ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਨਾਂ ਨੂੰ ਪੇਂਡੂ ਵਿਕਾਸ ਫੰਡ ਦੇ ਤਹਿਤ ਦਿੱਤੀਆਂ ਜਾਂਦੀਆਂ ਗਰਾਂਟਾਂ ਅਤੇ ਹੋਰ ਲਾਭ ਦੇਣ ਲਈ ਤਰਜੀਹ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਮਤੇ ਪਾਸ ਕਰਨ ਵਾਲੇ ਪਿੰਡਾਂ ਦੀ ਸੁਰੱਖਿਆ ਨੂੰ ਪੂਰੀ ਤਰਾਂ ਯਕੀਨੀ ਬਣਾਇਆ ਜਾਵੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here