ਮੁੱਖ ਮੰਤਰੀ ਭਗਵੰਤ ਮਾਨ ਦੀ ਚਿਤਾਵਨੀ : 31 ਮਈ ਤੱਕ ਪੰਚਾਇਤੀ ਜ਼ਮੀਨਾਂ ’ਤੇ ਨਜ਼ਾਇਜ਼ ਕਬਜ਼ੇ ਛੱਡੋ ਨੀਂ ਤਾਂ ਪੁਰਾਣੇ ਖਰਚੇ ਤੇ ਪਰਚੇ ਪਾਏ ਜਾਣਗੇ

bagwant maan, CM Mann, Private Schools

31 ਮਈ ਤੱਕ ਪੰਚਾਇਤੀ ਜ਼ਮੀਨਾਂ ’ਤੇ ਨਜ਼ਾਇਜ਼ ਕਬਜ਼ੇ ਛੱਡੋ ਨੀਂ ਤਾਂ ਪੁਰਾਣੇ ਖਰਚੇ ਤੇ ਪਰਚੇ ਪਾਏ ਜਾਣਗੇ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ‘ਚ ਪੰਚਾਇਤੀ ਜ਼ਮੀਨਾਂ (Panchayat Lands) ‘ਤੇ ਨਾਜਾਇਜ਼ ਕਬਜ਼ਿਆਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਸਖਤੀ ਵਰਤਦੇ ਨਜ਼ਰ ਆ ਰਹੇ ਹਨ। ਇਸ ਸਬੰਧੀ ਭਗਵੰਤ ਮਾਨ ਨੇ ਆਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ 31 ਮਈ ਤੱਕ ਨਾਜਾਇਜ਼ ਕਬਜ਼ੇ ਛੱਡਣ ਲਈ ਕਿਹਾ ਹੈ। ਮੁੱਖ ਮੰਤਰੀ ਮਾਨ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ੩੧ ਮਈ ਤੋਂ ਪਹਿਲਾਂ ਕਬਜ਼ੇ ਛੱਡੋ ਨਹੀਂ ਤਾਂ ਪੁਰਾਣੇ ਖਰਚੇ ਪਾਏ ਜਾਣਗੇ ਅਤੇ ਨਾਲ ਪਰਚੇ ਵੀ ਦਰਜ ਕੀਤੇ ਜਾਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ ਹੈਂਡਲ ’ਤੇ ਲਿਖਿਆ- ਜਿਨ੍ਹਾਂ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ (Panchayat Lands)’ ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਚਾਹੇ ਉਹ ਸਿਆਸੀ ਲੋਕ ਹੋਣ, ਅਧਿਕਾਰੀ ਜਾਂ ਕੋਈ ਪ੍ਰਭਾਵਸ਼ਾਲੀ ਵਿਅਕਤੀ, ਮੈਂ ਉਨ੍ਹਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਨਾਜਾਇਜ਼ ਕਬਜ਼ੇ ਛੱਡ ਕੇ 31 ਮਈ ਤੱਕ ਜ਼ਮੀਨ ਸਰਕਾਰ ਨੂੰ ਦੇ ਦੇਣ, ਨਹੀਂ ਤਾਂ ਪੁਰਾਣੇ ਖਰਚੇ ਅਤੇ ਪਰਚੇ ਪਾਏ ਜਾ ਸਕਦੇ ਹਨ।

maan

ਦੱਸਣਯੋਗ ਹੈ ਕਿ ਪੰਜਾਬ ’ਚ ਮਾਨ ਸਰਕਾਰ ਨੇ ਪੰਚਾਇਤੀ ਜ਼ਮੀਨਾਂ ‘ਤੇ ਹੋਏ ਨਾਜਾਇਜ਼ ਕਬਜ਼ਿਆਂ ਦੀ ਜਾਂਚ ਕੀਤੀ। ਪਤਾ ਲੱਗਾ ਕਿ ਕਰੀਬ 50 ਹਜ਼ਾਰ ਏਕੜ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਹਨ। ਫੜੇ ਗਏ ਲੋਕਾਂ ਵਿੱਚ ਸਿਆਸਤਦਾਨ, ਸੇਵਾਮੁਕਤ ਅਧਿਕਾਰੀ ਅਤੇ ਪ੍ਰਭਾਵਸ਼ਾਲੀ ਲੋਕ ਸ਼ਾਮਲ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ