ਪੰਜਾਬੀਆਂ ਨੂੰ 16 ਅਪਰੈਲ ਨੂੰ ਵੱਡਾ ਤੋਹਫਾ ਦੇਣਗੇ ਮੁੱਖ ਮੰਤਰੀ ਭਗਵੰਤ ਮਾਨ
(ਸੱਚ ਕਹੂੰ ਨਿਊਜ਼) ਜਲੰਧਰ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ 16 ਅਪਰੈਲ ਨੂੰ ਵੱਡਾ ਤੋਹਫਾ ਦੇਣਗੇ। ਮੁੱਖ ਮੰਤਰੀ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਮੌਕੇ ਸਥਾਨਕ ਬੂਟਾ ਮੰਡੀ ਸਥਿਤ ਸਰਕਾਰੀ ਕਾਲਜ ’ਚ ਸਮਾਗਮ ’ਚ ਪਹੁੰਚੇ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਲਈ ਕੋਈ ਫਾਰਚਿਊਨਰ ਜਾ ਕੋਈ ਲੱਗਜਰੀ ਗੱਡੀ ਨਹੀਂ ਖਰੀਦਣ ਜਾ ਰਹੇ।
ਮੁੱਖ ਮੰਤਰੀ ਮਾਨ (CM Bhagwant Mann) ਨੇ ਸਾਬਕਾ ਕੈਬਨਿਟ ਮੰਤਰੀ ਪ੍ਰਗਟ ਸਿੰਘ ’ਤੇ ਵਿਅੰਗ ਕੱਸਦਿਆ ਕਿਹਾ ਕਿ ਲਗਜਰੀ ਗੱਡੀ ਖਰੀਦਣ ਦੇ ਬਜਾਇ ਜੋ ਗੱਡੀਆਂ ਦਿੱਤੀਆਂ ਗਈਆਂ ਹਨ, ਸਰਕਾਰ ਉਨ੍ਹਾਂ ਨੂੰ ਵੀ ਵਾਪਸ ਲੈ ਰਹੀ ਹੈ। ਉਨ੍ਹਾਂ ਕਥਿਤ ਸਕਾਲਰਸ਼ਿਪ ਘਪਲੇ ਮਾਮਲੇ ’ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਵੀ ਛੇਤੀ ਕਾਰਵਾਈ ਕਰਨ ਦੀ ਗੱਲ ਵੀ ਕਹੀ। ਮਾਨ ਨੇ ਕਿਹਾ ਕਿ ਉਹ ਆਪਣੇ ਸਾਰੇ ਫੈਸਲੇ ਖੁਦ ਲੈ ਰਹੇ ਹਨ। ਅਧਿਕਾਰੀਆਂ ਦੇ ਦਿੱਲੀ ਜਾਣ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਸਬੰਧੀ ਉਨਾਂ ਕਿਹਾ ਕਿ ਕੁਝ ਅਧਿਕਾਰੀਆਂ ਨੂੰ ਦਿੱਲੀ ਟਰੇਨਿੰਗ ਲਈ ਭੇਜਿਆ ਗਿਆ ਸੀ। ਉਹ ਉੱਥੇ ਜਾ ਕੇ ਦੇਖਣ ਕਿਵੇਂ ਕੰਮ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਅੱਜ ਪੰਜਾਬ ’ਚ ਸਮਰੱਥਨ ਮੁੱਲ ਤੋਂ ਵੱਧ ਕੀਮਤ ’ਤੇ ਕਿਸਾਨਾਂ ਦੀ ਫਸਲ ਖਰੀਦੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ