ਮੁੱਖ ਮੰਤਰੀ ਅਧਿਆਪਕਾਂ ਨਾਲ ਸਿੱਖਿਆ ਸਿਸਟਮ ’ਚ ਬਦਲਾਅ ਸਬੰਧੀ ਕਰਨਗੇ ਚਰਚਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿੱਖਿਆ ਖੇਤਰ ’ਚ ਵੱਡੇ ਪੱਧਰ ’ਤੇ ਸੁਧਾਰ ਕਰਨ ਜਾ ਰਹੇ ਹਨ। ਸਿੱਖਿਆ ਦੇ ਖੇਤਰ ਨੂੰ ਉੱਚਾ ਚੁੱਕਣ ਲਈ ਮੁੱਖ ਮੰਤਰੀ ਨੇ ਦਿੱਲੀ ਦਾ ਦੌਰਾ ਕਰਕੇ ਇੱਥੋਂ ਦੇ ਸਿੱਖਿਆ ਦੇ ਖੇਤਰ ’ਚ ਕੀਤੇ ਸੁਧਾਰਾਂ ਬਾਰੇ ਜਾਣਕਾਰੀ ਲਈ ਤੇ ਉੱਥੋਂ ਦੇ ਐਜੂਕੇਸ਼ਨ ਸਿਸਟਮ ਤੋਂ ਮੁੱਖ ਮੰਤਰੀ ਹੈਰਾਨ ਰਹਿ ਗਏ। ਮੁੱਖ ਮੰਤਰੀ ਨੇ ਪੰਜਾਬ ’ਚ ਸਿੱਖਿਆ ਸਿਸਟਮ ਬਦਲਣ ਲਈ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ 7 ਮਈ ਨੂੰ ਹੋਵੇਗੀ।
ਇਸ ਮੀਟਿੰਗ ’ਚ ਸਾਰੇ ਅਂਂਧਿਆਪਕਾਂ ਦਾ ਪਹੁੰਚਣਾ ਜ਼ਰੂਰੀ ਹੈ। ਇਸ ਦੇ ਲਈ ਡੀਜੀਐਸਈ ਪੰਜਾਬ ਨੇ ਪੱਤਰ ਜਾਰੀ ਕਰਕੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਛੁੱਟੀ ਨਾ ਲੈਣ ਦੇ ਆਦੇਸ਼ ਜਾਰੀ ਕੀਤੇ ਹਨ। ਜੇਕਰ ਕਿਸ ਨੂੰ ਜਿਆਦਾ ਜ਼ਰੂਰੀ ਹੈ ਤਾਂ ਉਹ ਛੁੱਟੀ ਮੁੱਖ ਸਕੱਤਰ ਸਕੂਲ ਸਿੱਖਿਆ ਤੋਂ ਲੈ ਸਕਦਾ ਹੈ। ਇਸ ਮੀਟਿੰਗ ’ਚ ਮੁੱਖ ਮੰਤਰੀ ਭਗਵੰਤ ਮਾਨ ਕੁਝ ਨਵੇਂ ਆਦੇਸ਼ ਜਾਰੀ ਕਰ ਸਕਦੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ