Punjab Government News: ਪੰਜਾਬ ‘ਚ ਸੜਕਾਂ ਰੋਕਣ ਦਾ ਐਲਾਨ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਸਖਤ ਚੇਤਾਵਨੀ

Punjab Government

Punjab Government News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ‘ਚ ਸੜਕਾਂ ਰੋਕਣ ਦਾ ਐਲਾਨ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਸਖਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਸੋਸ਼ਲ ਮੀਡਆ ‘ਤੇ ਪੋਸਟ ਸਾਂਝੀ ਕਰਕੇ ਕਿਹਾ ਹੈ ਕਿ ਕਿਸੇ ਵੀ ਹਾਲਤ ਵਿੱਚ ਪੰਜਾਬ ਵਿੱਚ ਸੜਕਾਂ ਰੋਕਣ ਨਹੀਂ ਦਿੱਤੀਆਂ ਜਾਣਗੀਆਂ।

Read Also : Punjab Police: ਪੰਜਾਬ ਪੁਲਿਸ ਨੇ ਦੋ ਜਾਸੂਸਾਂ ਨੂੰ ਕੀਤਾ ਗ੍ਰਿਫ਼ਤਾਰ, ਪਾਕਿ ਏਜੰਟਾਂ ਨਾਲ ਸਬੰਧ

ਉਨ੍ਹਾਂ ਆਪਣੇ ਐਕਸ ਹੈਂਡਲ ‘ਤੇ ਲਿਖਿਆ ਹੈ ਕਿ ਪੰਜਾਬ ਵਿੱਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ ਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ,ਧਰਨੇ ਜਾਂ ਹੜਤਾਲਾਂ ..ਪਬਲਿਕ ਦੇ ਵਿਰੁੱਧ ਮੰਨੇ ਜਾਣਗੇ..ਸਾਰੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਯੂਨੀਅਨਾਂ ਧਿਆਨ ਦੇਣ.. ਵਿਰੋਧ ਕਰਨ ਦੇ ਹੋਰ ਵੀ ਤਰੀਕੇ ਹਨ ਸਿਰਫ਼ ਲੋਕਾਂ ਨੂੰ ਤੰਗ ਕਰਨਾ ਸਹੀ ਨਹੀਂ… ਵਰਨਾ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ.. ਪੰਜਾਬ ਦੇ ਮਿਹਨਤੀ ਲੋਕਾਂ ਦੇ ਹਿੱਤ ਚ ਜਾਰੀ…। Punjab Government News