ਲੋਕਾਂ ਨਾਲ ਕੀਤੀ ਗੱਲਬਾਤ, ਮੁਸ਼ਕਲਾਂ ਸਬੰਧੀ ਜਾਣਿਆ | Rajpura News
ਪਟਿਆਲਾ, ਰਾਜਪੁਰਾ (ਖੁਸਵੀਰ ਸਿੰਘ ਤੂਰ)। Rajpura News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਰਾਜਪੁਰਾ ਵਿਖੇ ਤਹਿਸੀਲ ਕੰਪਲੈਕਸ ਦਾ ਅਚਣਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਨਾਲ ਗੱਲਬਾਤ ਕੀਤੀ ਤੇ ਉਨਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ। ਇਸ ਦੌਰਾਨ ਲੋਕਾਂ ਨੇ ਸਰਕਾਰੀ ਦਫਤਰਾਂ ’ਚ ਖੱਜਲ-ਖੁਆਰੀ ਘਟਣ ਬਾਰੇ ਮੁੱਖ ਮੰਤਰੀ ਨੂੰ ਦੱਸਿਆ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਵੱਖ-ਵੱਖ ਥਾਈ ਜਾਂਚ ਪੜਤਾਲ ਵੀ ਕੀਤੀ ਗਈ।
ਇਸ ਦੌਰਾਨ ਮੁੱਖ ਮੰਤਰੀ ਨੇ ਪੁੱਛਿਆ ਕਿ ਉਨ੍ਹਾਂ ਤੋਂ ਕਿਸੇ ਕੰਮ ਲਈ ਕੋਈ ਪੈਸਾ-ਟਕਾ ਲਿਆ ਜਾ ਰਿਹਾ ਹੈ ਤਾਂ ਲੋਕਾਂ ਨੇ ਇਸ ਦਾ ਨਾਂਅ ’ਚ ਜਵਾਬ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰਾਜਪੁਰਾ ਤਹਿਸੀਲ ਕੰਪਲੈਕਸ ’ਚ ਅਚਾਨਕ ਦੌਰੇ ਦੌਰਾਨ ਪ੍ਰਸ਼ਾਸਨ ਵੀ ਹੱਕਾ-ਬੱਕਾ ਨਜ਼ਰ ਆਇਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰਾਂ ਦਾ ਫਰਜ ਹੁੰਦਾ ਹੈ, ਜੋ ਅਸੀਂ ਤਨਦੇਹੀ ਨਾਲ ਨਿਭਾ ਰਹੇ ਹਾਂ। Rajpura News
Read This : Bhagwant Mann: CM ਮਾਨ ਨਹੀਂ ਜਾ ਸਕਣਗੇ ਪੈਰਿਸ, ਕੇਂਦਰ ਨੇ ਨਹੀ ਦਿੱਤੀ ਮਨਜ਼ੂਰੀ, Hockey