ਗੁਲਾਬੀ ਸੁੰਡੀ ਕਾਰਨ ਖਰਾਬ ਹੋਏ ਨਰਮੇ ਦੇ ਮੁਆਵਜ਼ੇ ਦੀ ਕੀਤੀ ਜਾਵੇਗੀ ਵੰਡ
(ਸੁਖਜੀਤ ਮਾਨ) ਮਾਨਸਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ 26 ਮਾਰਚ ਨੂੰ ਮਾਨਸਾ ਆਉਣਗੇ। ਮੁੱਖ ਮੰਤਰੀ ਬਣਨ ਤੋਂ ਬਾਅਦ ਮਾਨ ਦਾ ਇਹ ਪਹਿਲਾ ਜਨਤਕ ਸਮਾਗਮ ਹੋਵੇਗਾ। ਮਾਨਸਾ ਤੋਂ ਵਿਧਾਇਕ ਤੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਵੱਲੋਂ ਗੁਲਾਬੀ ਸੁੰਡੀ ਕਾਰਨ ਖਰਾਬ ਹੋਏ ਨਰਮੇ ਦੇ ਮੁਆਵਜ਼ੇ ਦੀ ਵੰਡ ਕੀਤੀ ਜਾਵੇਗੀ।
ਮੁੱਖ ਮੰਤਰੀ ਦੀ ਪਲੇਠੀ ਫੇਰੀ ਨੂੰ ਲੈ ਕੇ ਜਿਲ੍ਹਾ ਪ੍ਰਸ਼ਾਸ਼ਨ ਪ੍ਰਬੰਧਾਂ ਵਿੱਚ ਜੁਟਿਆ ਹੋਇਆ ਹੈ। ਇਹ ਸਮਾਗਮ ਸਰਸਾ ਰੋਡ ਤੇ ਸਥਿਤ ਨਵੀਂ ਅਨਾਜ ਮੰਡੀ ਵਿੱਚ ਹੋਵੇਗਾ। ਦੱਸਣਯੋਗ ਹੈ ਕਿ ਮੁਆਵਜ਼ੇ ਲਈ ਸਯੁੰਕਤ ਕਿਸਾਨ ਮੋਰਚੇ ਨੇ ਮਾਨਸਾ ਵਿੱਚ ਧਰਨਾ ਇਹ ਕਹਿ ਕੇ ਜਾਰੀ ਰੱਖਿਆ ਹੋਇਆ ਹੈ ਕਿ ਮੁਆਵਜ਼ਾ ਮਿਲਣ ਤੋਂ ਬਾਅਦ ਹੀ ਸੰਘਰਸ਼ ਖਤਮ ਕੀਤਾ ਜਾਵੇਗਾ ਜਦੋਂਕਿ ਉਗਰਾਹਾਂ ਜਥੇਬੰਦੀ ਨੇ ਬੀਤੇ ਦਿਨੀਂ ਮੁਆਵਜ਼ੇ ਦੇ ਭਰੋਸੇ ਮਗਰੋਂ ਧਰਨਾ ਖਤਮ ਕਰ ਦਿੱਤਾ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ