ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬੁਢਲਾਡਾ ਦੌਰਾ ਅੱਜ

Manpreet Badal

ਜੱਚਾ-ਬੱਚਾ ਹਸਪਤਾਲ ਦਾ ਕਰਨਗੇ ਉਦਘਾਟਨ

ਮਾਨਸਾ (ਸੁਖਜੀਤ ਮਾਨ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਨਸਾ ਜ਼ਿਲ੍ਹੇ ਦੇ ਦੌਰੇ ਦੌਰਾਨ ਬੁਢਲਾਡਾ ਵਿਖੇ ਪੁੱਜਣਗੇ। ਇਸ ਮੌਕੇ ਮੁੱਖ ਮੰਤਰੀ ਵੱਲੋਂ ਬੁਢਲਾਡਾ ’ਚ ਜੱਚਾ ਬੱਚਾ ਹਸਪਤਾਲ ਦਾ ਉਦਘਾਟਨ ਕੀਤਾ ਜਾਵੇਗਾ। ਉਦਘਾਟਨ ਉਪਰੰਤ ਮੁੱਖ ਮੰਤਰੀ ਅਨਾਜ ਮੰਡੀ ਬੁਢਲਾਡਾ ਵਿਖੇ ਲੋਕਾਂ ਨੂੰ ਸੰਬੋਧਨ ਕਰਨਗੇ।

ਇਹ ਵੀ ਪੜ੍ਹੋ : Titanic ਜਹਾਜ ਦਾ ਪਤਾ ਲਾਉਣ ਗਈ ਪਨਡੁੱਬੀ ਵੀ ਹੋਈ ਲਾਪਤਾ

ਵੇਰਵਿਆਂ ਮੁਤਾਬਿਕ ਬੁਢਲਾਡਾ ਖੇਤਰ ’ਚ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਆਪਣੇ ਹਲਕੇ ਦੀਆਂ ਹੋਰਨਾਂ ਸਮੱਸਿਆਵਾਂ ਦੇ ਨਾਲ-ਨਾਲ ਸਿਹਤ ਅਤੇ ਸਿੱਖਿਆ ਨੂੰ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਇਸ ਹਸਪਤਾਲ ਦੇ ਬਣਨ ਨਾਲ ਬੁਢਲਾਡਾ ਹਲਕੇ ਤੋਂ ਇਲਾਵਾ ਹੋਰ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਵੀ ਕਾਫੀ ਫਾਇਦਾ ਮਿਲੇਗਾ।

LEAVE A REPLY

Please enter your comment!
Please enter your name here