CM Punjab: ਨਸ਼ਿਆਂ ਦੇ ਖਿਲਾਫ ਫੈਸਲਾਕੁਨ ਜਿੱਤ ਵੱਲ ਵਧ ਰਿਹਾ ਹੈ ਪੰਜਾਬ : ਭਗਵੰਤ ਮਾਨ
CM Punjab: ਚੰਡੀਗੜ੍ਹ (ਐੱਮਕੇ ਸ਼ਾਇਨਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਨਿੱਚਰਵਾਰ ਨੂੰ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਉੱਚ ਪੱਧਰੀ ਮੀਟਿੰਗ ਕੀਤੀ ਗਈ। ਜਿਸ ਦੌਰਾਨ ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਪੰਜਾਬੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਨਸ਼ਿਆਂ ਦੇ ਖਿਲਾਫ਼ ਫੈਸਲਾਕੁਨ ਜਿੱਤ ਵੱਲ ਵੱਧ ਰਿਹਾ ਹੈ ਕਿਉਂਕਿ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ 85418 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਗਿਆ ਹੈ, ਐੱਨਡੀਪੀਐੱਸ (ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ) ਐਕਟ ਅਧੀਨ ਸਜ਼ਾ ਦਰ 88 ਫੀਸਦ ਰਹੀ ਹੈ ਅਤੇ 1 ਜਨਵਰੀ, 2025 ਤੋਂ ਹੁਣ ਤੱਕ 916 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਗਈ ਸੀ, ਉਦੋਂ ਤੋਂ ਪੁਲਿਸ ਨੇ 30,144 ਐੱਫਆਈਆਰ ਦਰਜ ਕੀਤੀਆਂ ਹਨ ਅਤੇ 40,302 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਖਤਰੇ ਵਿਰੁੱਧ ਆਪਣੀ ਕਿਸਮ ਦੀ ਇਹ ਨਿਵੇਕਲੀ ਮੁਹਿੰਮ ਪਹਿਲੀ ਮਾਰਚ, 2025 ਨੂੰ ਸ਼ੁਰੂ ਕੀਤੀ ਗਈ ਸੀ, ਜੋ ਨਸ਼ਿਆਂ ਨੂੰ ਰੋਕਣ ਵਿੱਚ ਕਾਫੀ ਹੱਦ ਤੱਕ ਸਫਲ ਰਹੀ ਹੈ।
CM Punjab
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ 2022 ਤੋਂ ਨਸ਼ਿਆਂ ਵਿਰੁੱਧ ਲੜਾਈ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ, ਜਿਸ ਵਿੱਚ ਇਨਫੋਰਸਮੈਂਟ, ਵਿੱਤੀ ਰੁਕਾਵਟ, ਤਕਨਾਲੋਜੀ ਆਧਾਰਿਤ ਪੁਲਿਸਿੰਗ, ਸਜ਼ਾ ਯਕੀਨੀ ਬਣਾਉਣ, ਜਨਤਕ ਭਾਗੀਦਾਰੀ ਅਤੇ ਮੁੜ- ਵਸੇਬਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਐਂਟੀ- ਨਾਰਕੋਟਿਕਸ ਟਾਸਕ ਫੋਰਸ (ਏਐੱਨਟੀਐੱਫ) ਇਸ ਰਣਨੀਤੀ ਨੂੰ ਲਾਗੂ ਕਰਨ ਵਿੱਚ ਸਭ ਤੋਂ ਅੱਗੇ ਰਹੀ ਹੈ, ਜਿਸ ਦੇ ਨਤੀਜੇ ਵਜੋਂ ਸਾਰੇ ਮੁੱਖ ਸੂਚਕਾਂ ਤੇ ਮਾਪਣਯੋਗ ਅਤੇ ਸਾਰਥਕ ਪ੍ਰਭਾਵ ਪਿਆ ਹੈ।
Read Also : ਚਾਰ ਜਾਨਾਂ ਦਾ ਖੌਅ ਬਣੀ ਅਣਗਹਿਲੀ, ਠੰਢ ਦੇ ਦਿਨਾਂ ’ਚ ਸਾਵਧਾਨੀ ਜ਼ਰੂਰੀ
ਗੈਂਗਸਟਰਾਂ ਵਿਰੁੱਧ ਕਾਰਵਾਈ ਦਾ ਹਵਾਲਾ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਜਨਵਰੀ ਤੋਂ 17 ਦਸੰਬਰ ਤੱਕ, ਪੰਜਾਬ ਪੁਲਿਸ ਨੇ 916 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ, 13 ਨੂੰ ਮੁਕਾਬਲਿਆਂ ਵਿੱਚ ਖਤਮ ਕੀਤਾ, 389 ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ 594 ਹਥਿਆਰ ਬਰਾਮਦ ਕੀਤੇ ਹਨ।














