ਅੰਮ੍ਰਿਤਸਰ ਪਹੁੰਚੇ ਮੁੱਖ ਮੰਤਰੀ ਚੰਨੀ, ਵਪਾਰੀਆਂ ਨੂੰ ਕੀੇਤਾ ਸੰਬੋਧਨ

ਅੰਮ੍ਰਿਤਸਰ ਪਹੁੰਚੇ ਮੁੱਖ ਮੰਤਰੀ ਚੰਨੀ, ਵਪਾਰੀਆਂ ਨੂੰ ਕੀੇਤਾ ਸੰਬੋਧਨ

(ਸੱਚ ਕਹੂੰ ਨਿਊਜ਼), ਅੰਮ੍ਰਿਤਸਰ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੰਮ੍ਰਿਤਸਰ ਪਹੁੰਚ ਗਏ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਉਤਰਨ ਤੋਂ ਬਾਅਦ ਉਨ੍ਹਾਂ ਨੇ ਸਭ ਤੋਂ ਪਹਿਲਾਂ ਰੈਸਟ ਹਾਊਸ ਸ਼ੁਰੂ ਕੀਤਾ। ਜਿਸ ਤੋਂ ਬਾਅਦ ਉਹ ਦਸਮੇਸ਼ ਆਡੀਟੋਰੀਅਮ ਪੁੱਜੇ। ਇੱਥੇ ਉਹ ਨੌਜਵਾਨਾਂ ਨੂੰ ਸੰਬੋਧਨ ਕਰਨਗੇ ਅਤੇ ਡਾ: ਬੀ.ਆਰ. ਅੰਬੇਡਕਰ ਚੇਅਰ, ਭਾਈ ਜੀਵਨ ਸਿੰਘ ਅਤੇ ਭਾਈ ਜੀਤਾ ਸਿੰਘ ਜੀ ਚੇਅਰ, ਮੱਖਣ ਸ਼ਾਹ ਲੁਬਾਣਾ ਅਤੇ ਮਹਾਂਰਿਸ਼ੀ ਵਾਲਮੀਕੀ ਚੇਅਰ ਦੀ ਸ਼ੁਰੂਆਤ ਕੀਤੀ।

ਮੁੱਖ ਮੰਤਰੀ ਨੇ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕਈ ਵੱਡੇ ਐਲਾਨ ਕੀਤੇ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਕਿਸਤਾਨ ਨਾਲ ਵਪਾਰ ਖੁੱਲ੍ਹਣਾ ਚਾਹੀਦਾ ਹੈ ਤੇ ਇਸ ਸਬੰਧੀ ਉਹ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖਣਗੇ। ਉਨਾਂ ਕਿਹਾ ਕਿ ਵਪਾਰ ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨਾਂ ਕਿਹਾ ਕਿ ਵਪਾਰੀਆਂ ਲਈ ਸਿੰਗਲ ਵਿੰਡੋ ਬਣਾਵਾਂਗੇ ਤੇ ਇੱਕ ਹੀ ਅਧਿਕਾਰੀ ਨੂੰ ਸਾਰੇ ਅਧਿਕਾਰ ਦਿੱਤੇ ਜਾਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ