ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਦੇ ਹੱਕ ‘ਚ ਕੀਤਾ ਟਵੀਟ

ਕਿਸਾਨ ਲੰਬੇ ਸਮੇਂ ਤੋਂ ਅੰਦੋਲਨ ਕਰ ਰਹੇ ਹਨ ਅਤੇ ਉਨ੍ਹਾਂ ਦੀ ਆਵਾਜ਼ ਨੂੰ ਸੁਣਿਆ ਜਾਵੇ : ਚਰਨਜੀਤ ਸਿੰਘ ਚੰਨੀ

ਚੰਡੀਗੜ੍ਹ, (ਸੱਚ ਕਹੂੰ ਨਿਊਜ਼) ਕਿਸਾਨ ਜਥੇਬੰਦੀਆਂ ਦੀ ਭਾਰਤ ਬੰਦ ਮੁਹਿੰਮ ਸੋਮਵਾਰ ਸਵੇਰੇ 6:00 ਵਜੇ ਸ਼ੁਰੂ ਹੋਈ। ਲਗਭਗ 40 ਸੰਗਠਨਾਂ ਦੇ ਸੰਯੁਕਤ ਕਿਸਾਨ ਮੋਰਚੇ ਨੇ ਸੋਮਵਾਰ ਨੂੰ ਸਵੇਰੇ 6:00 ਵਜੇ ਤੋਂ ਸ਼ਾਮ 4:00 ਵਜੇ ਤੱਕ ਦੇਸ਼ ਭਰ ਵਿੱਚ ਹੜਤਾਲਾਂ ਅਤੇ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਸੀ। ਕਿਸਾਨ ਜਥੇਬੰਦੀਆਂ ਵੱਲੋਂ ਦੇਸ਼ ਭਰ ਚ ਦਿੱਤੇ ਬੰਦ ਦੇ ਸੱਦੇ ਤਹਿਤ ਬਾਜ਼ਾਰ ਅਤੇ ਦੁਕਾਨਾਂ ਪੂਰੀ ਤਰ੍ਹਾਂ ਬੰਦ ਦਿਖਾਈ ਦਿੱਤੀਆਂ ਇੱਥੋਂ ਤੱਕ ਕਿ ਸੜਕਾਂ ਤੇ ਵੀ ਸੁੰਨ ਪਸਰੀ ਰਹੀ । ਦੁਕਾਨਦਾਰਾਂ ਅਤੇ ਵਪਾਰੀਆਂ ਵੱਲੋਂ ਆਪ ਮੁਹਾਰੇ ਹੀ ਦੁਕਾਨਾਂ ਬੰਦ ਕੀਤੀਆਂ ਗਈਆਂ

3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਹੱਕ ਵਿਚ ਟਵੀਟ ਕੀਤਾ ਹੈ ਤੇ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਅੰਦੋਲਨ ਕਰ ਰਹੇ ਹਨ ਅਤੇ ਉਨ੍ਹਾਂ ਦੀ ਆਵਾਜ਼ ਨੂੰ ਸੁਣਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਿਸਾਨ ਆਪਣੇ ਆਵਾਜ਼ ਸ਼ਾਂਤੀਪੂਰਨ ਢੰਗ ਨਾਲ ਚੁੱਕਣ।

ਜਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਬਰਨਾਲਾ ਦੇ ਰੇਲਵੇ ਸਟੇਸ਼ਨ ਉਪਰ ਧਰਨਾ ਲਗਾਕੇ ਰੇਲ ਆਵਾਜਾਈ ਨੂੰ ਬੰਦ ਕੀਤਾ ਗਿਆ ਹੈ। ਟਾਂਡਾ ਵਿੱਚ ਕਿਸਾਨਾਂ ਨੇ ਸੜਕ ਉਤੇ ਰੋਡ ਉਤੇ ਧਰਨਾ ਲਗਾਕੇ ਜਾਮ ਲਗਾ ਦਿੱਤਾ ਹੈ। ਮੋਹਾਲੀ ਜ਼ਿਲ੍ਹੇ ਵਿੱਚ ਕਿਸਾਨਾਂ ਵੱਲੋਂ ਵੱਖ-ਵੱਖ ਥਾਵਾਂ ਉਤੇ ਧਰਨੇ ਦੇ ਕੇ ਜਾਮ ਕੀਤਾ ਹੋਇਆ ਹੈ।  ਕਿਸਾਨਾਂ ਨੇ ਲੁਧਿਆਣਾ-ਫਿਰੋਜ਼ਪੁਰ, ਬਠਿੰਡਾ-ਦਿੱਲੀ ਮੁੱਖ ਮਾਰਗ ਵੀ ਕਿਸਾਨਾਂ ਨੇ ਜਾਮ ਕਰ ਦਿੱਤੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ