ਪੰਜਾਬ ਦੇ ਮੁੱਦਿਆਂ ਸਬੰਧੀ ਕਰਨਗੇ ਚਰਚਾ (Chief Minister Channi)
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਚੋਣ ਨਤੀਜਿਆਂ ਤੋਂ ਪਹਿਲਾਂ ਹਲਚਲ ਤੇਜ਼ ਹੋ ਗਈ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਅੱਜ ਸ਼ਾਮ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Channi) ਮੁਲਾਕਾਤ ਕਰਨਗੇ। ਇਹ ਮੁਲਾਕਾਤ ਸ਼ਾਮ 7 ਵਜੇ ਹੋਵੇਗੀ। ਮੁੱਖ ਮੰਤਰੀ ਚੰਨੀ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਸੀ। ਇਸ ਮੁਲਾਕਾਤ ਦੌਰਾਨ ਚੰਨੀ ਪੰਜਾਬ ਦੇ ਮੁੱਦਿਆਂ ’ਤੇ ਗੱਲਬਾਤ ਕਰਨਗੇ। ਪੰਜਾਬ ’ਚ ਸਭ ਤੋਂ ਅਹਿਮ ਮੁੱਦਾ ਬੀਬੀਐਮਬੀ ਹੈ, ਜਿਸ ਸਬੰਧੀ ਮੁੱਖ ਮੰਤਰੀ ਚੰਨੀ ਗ੍ਰਹਿ ਮੰਤਰੀ ਨਾਲ ਗੱਲਬਾਤ ਕਰਨਗੇ। ਇਸ ਤੋਂ ਇਲਾਵਾ ਯੂਕਰੇਨ ਵਿਚ ਫਸੇ ਪੰਜਾਬੀਆਂ ਨੂੰ ਲੈ ਕੇ ਵੀ ਗੱਲਬਾਤ ਹੋਵੇਗੀ।
ਇਸ ਮੀਟਿੰਗ ਵਿੱਚ ਚੰਨੀ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੇ ਮੈਂਬਰਾਂ ਦੀ ਚੋਣ ਲਈ ਨਿਯਮਾਂ ਵਿੱਚ ਹਾਲ ਹੀ ਵਿੱਚ ਹੋਏ ਬਦਲਾਅ ਦਾ ਮੁੱਦਾ ਉਠਾਉਣਗੇ।
ਇਹ ਵੀ ਪੜ੍ਹੋ
ਚੋਣ ਨਤੀਜਿਆਂ ਤੋ ਪਹਿਲਾਂ ਕੈਪਟਨ ਅਮਰਿੰਦਰ ਸਿੰਘ (Capt. Amarinder Singh ) ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬ ’ਚ ਚੋਣ ਨਤੀਜਿਆਂ ਤੋਂ ਪਹਿਲਾ ਹਲਚਲ ਤੇਜ਼ ਹੋ ਗਈ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ। ਇਹ ਮੁਲਾਕਾਤ ਅਮਿਤ ਸ਼ਾਹ ਦੀ ਰਿਹਾਇਸ਼ ’ਤੇ ਹੋਈ। ਨਤੀਜਿਆਂ ਤੋਂ ਪਹਿਲਾਂ ਦੋਵਾਂ ਆਗੂਆਂ ਦਰਮਿਆਨ ਇਹ ਮੁਲਾਕਾਤ ਅਹਿਮ ਮੰਨੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਤੇ ਅਮਿਤ ਸ਼ਾਹ ਵਿਚਾਲੇ 10 ਮਾਰਚ ਨੂੰ ਆਉਣ ਵਾਲੇ ਨਤੀਜਿਆਂ ਸਬੰਧੀ ਗੱਲਬਾਤ ਕੀਤੀ ਗਈ। ਇਸ ਮੀਟਿੰਗ ’ਚ ਪੰਜਾਬ ਦੇ ਅਹਿਮ ਮਸਲਿਆਂ ’ਤੇ ਵੀ ਚਰਚਾ ਕੀਤੀ ਗਈ। ਅਮਰਿੰਦਰ ਸਿੰਘ ਨੇ ਯੂਕੇਰਨ ’ਚ ਫਸੇ ਪੰਜਾਬ ਦੇ ਲੋਕਾਂ ਨੂੰ ਬਚਾਉਣ ਦੀ ਵੀ ਅਪੀਲ ਕੀਤੀ।
ਯੂਕਰੇਨ ’ਚ ਫਸੇ ਪੰਜਾਬੀਆਂ ਨੂੰ ਬਚਾਉਣ ਸਬੰਧੀ ਕੀਤੀ ਚਰਚਾ
ਇਸ ਤੋਂ ਇਲਾਵਾ ਕੈਪਟਨ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ. ਬੀ. ਐਮ. ਬੀ.) ਮੁੱਦੇ ’ਤੇ ਵੀ ਗੱਲਬਾਤ ਕੀਤੀ ਗਈ। ਜਿਕਰਯੋਗ ਹੈ ਕੀ ਬੀਤੇ ਦਿਨ ਅਮਿਤ ਸ਼ਾਹ ਨੇ ਪ੍ਰੈਸ਼ ਕਾਨਫਰੰਸ ਕੀਤੀ ਜਿਸ ’ਚ ਉਨਾਂ ਨੇ ਪੰਜਾਬ ’ਚ ਸਰਕਾਰ ਬਣਾਉਣ ਦੀ ਗੱਲ ਕਹੀ ਸੀ ਤੇ ਕਿਹਾ ਸੀ ਪੰਜਾਬ ’ਚ ਭਾਜਪਾ ਗਠਜੋੜ ਪਾਰਟੀ ਸਭ ਤੋਂ ਵੱਡੀ ਪਾਰਟੀ ਬਣੇਗੀ। ਇਹੀ ਨਹੀਂ ਉਨਾਂ ਨਤੀਜਿਆਂ ਸਬੰਧੀ ਕਿਹਾ ਸੀ ਕਿ ਇਸ ਵਾਰ ਪੰਜਾਬ ’ਚ ਪਹਿਲਾਂ ਨਾਲੋਂ ਬਿਹਤਰ ਨਤੀਜੇ ਆਉਣਗੇ। ਜਿਕਰਯੋਗ ਹੈ ਕਿ 20 ਫਰਵਰੀ ਨੂੰ ਪੰਜਾਬ ’ਚ ਵੋਟਾਂ ਪਈਆਂ ਸਨ ਜਿਨਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਜਿਵੇਂ-ਜਿਵੇਂ ਤਾਰੀਕ ਨੇੜੇ ਆ ਰਹੀ ਹੈ ਪਾਰਟੀਆਂ ਨੇ ਵੀ ਹਲਚਲ ਤੇਜ਼ ਕਰ ਦਿੱਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ