ਮੁੱਖ ਮੰਤਰੀ ਚੰਨੀ ਨੇ 58 ਨਵੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

CM Charanjit Channi Sachkahoon

ਸਰਕਾਰੀ ਅਤੇ ਪ੍ਰਾਈਵੇਟ ਵਿਦਿਆਰਥੀਆਂ ਲਈ ਮੁਫਤ ਬੱਸ ਪਾਸ

ਚੰਡੀਗੜ੍ਹ (ਸੱਚ ਕੰਹੂ)। ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ 58 ਨਵੀਆਂ ਸਰਕਾਰੀ ਬੱਸਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸੀਐਮ ਚੰਨੀ ਨੇ ਖੁਦ ਬੱਸ ਦੀ ਡਰਾਈਵਿੰਗ ਸੀਟ ਲੈ ਕੇ ਬੱਸ ਨੂੰ ਚਲਾਇਆ। ਇਸ ਦੌਰਾਨ ਉਹਨਾਂ ਐਲਾਨ ਕੀਤਾ ਕਿ ਹੁਣ ਸਰਕਾਰੀ, ਪ੍ਰਾਈਵੇਟ ਕਾਲਜ-ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਵੀ ਮੁਫ਼ਤ ਬੱਸ ਪਾਸ ਦੀ ਸਹੂਲਤ ਦਿੱਤੀ ਜਾਵੇਗੀ। ਸੀਐਮ ਚੰਨੀ ਨਾਲ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਬੱਸ ਚਲਾਈ।

102 ਬੱਸ ਅੱਡਿਆਂ ਦਾ ਵੀ ਨਵੀਨੀਕਰਨ ਕੀਤਾ ਜਾਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਤਿੰਨ ਮਹੀਨਿਆਂ ਵਿੱਚ 842 ਬੱਸਾਂ ਨਵੀਆਂ ਖਰੀਦੀਆਂ ਗਈਆ ਹਨ। ਇਸ ‘ਤੇ 400 ਕਰੋੜ ਰੁਪਏ ਖਰਚ ਕੀਤੇ ਗਏ ਹਨ। 102 ਬੱਸ ਸਟੈਂਡਾਂ ਦਾ ਨਵੀਨੀਕਰਨ ਅਤੇ ਉਹਨਾਂ ਨੂੰ ਅਪਗ੍ਰੇਡ ਕਰ ਰਹੇ ਹਾਂ ਜਿਸ ਤੇ 400 ਕਰੋੜ ਰੁਪਏ ਖਰਚ ਹੋਣਗੇ। ਇਸ ਲਈ ਟੈਂਡਰ ਵੀ ਕੱਢੇ ਗਏ ਹਨ। ਕਾਲਜਾਂ ਅਤੇ ਯੂਨੀਵਰਸਿਟੀਆ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਮੁਫ਼ਤ ਪਾਸ ਬਣਾਏ ਜਾਣਗੇ। ਇਸ ਬਾਰੇ ਕੈਬਨਿਟ ਵਿੱਚ ਫੈਸਲਾ ਲਿਆ ਗਿਆ ਹੈ। ਸਰਕਾਰੀ ਦੇ ਨਾਲ-ਨਾਲ ਪ੍ਰਾਈਵੇਟ ਪੜ੍ਹਣ ਵਾਲਿਆਂ ਨੂੰ ਵੀ ਇਸਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਐਲਾਨ ਨਹੀਂ ਸਗੋਂ ਅਸੀਂ ਇਸ ਨੂੰ ਲਾਗੂ ਕਰ ਰਹੇ ਹਾਂ। ਸੀਐਮ ਚੰਨੀ ਨੇ ਕਿਹਾ ਕਿ ਲੋਕ ਮੈਨੂੰ ਕਹਿੰਦੇ ਹਨ ਕਿ ਮੈਂ ਸਾਰੇ ਕੰਮ ਕਰਦਾ ਹਾਂ ਤਾਂ ਮੈਂ ਉਹਨਾਂ ਨੂੰ ਦੱਸਦਾ ਹਾਂ ਕਿ ਮੈਂ ਬੱਸ ਵੀ ਚਲਾ ਸਕਦਾ ਹਾਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ