ਸਾਡੇ ਨਾਲ ਸ਼ਾਮਲ

Follow us

19.2 C
Chandigarh
Friday, February 27, 2026
More
    Home Breaking News ਮੁੱਖ ਮੰਤਰੀ ਚਰ...

    ਮੁੱਖ ਮੰਤਰੀ ਚਰਨਜੀਤ ਚੰਨੀ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

    ਮੁੱਖ ਮੰਤਰੀ ਚਰਨਜੀਤ ਚੰਨੀ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦਿੱਲੀ ਵਿਖੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਦੌਰਾਨ ਲਗਭਗ ਢਾਈ ਘੰਟੇ ਤੱਕ ਮੀਟਿੰਗ ਚੱਲੀ ਦਿੱਲੀ ’ਚ ਮੀਟਿੰਗ ਖਤਮ ਹੋਣ ਤੋਂ ਬਾਅਦ ਬਿਨਾ ਕੁਝ ਬੋਲੇ ਚੰਨੀ ਉੱਥੋਂ ਰਵਾਨਾ ਹੋ ਗਏ।

    ਸੂਤਰਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਪੰਜਾਬ ’ਚ ਆਉਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀ ਦੇ ਮੱਦੇਨਜ਼ਰ ਕੀਤੀ ਗਈ ਹੈ ਇਸ ਤੋਂ ਇਲਾਵਾ ਪੰਜਾਬ ’ਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਣੇ ਨਵੀਂ ਪਾਰਟੀ ਬਣਾਉਣ ਦੇ ਐਲਾਨ ਤੋਂ ਬਾਅਦ ਕਾਂਗਰਸ ’ਚ ਚਿੰਤਾ ਜ਼ਰੂਰ ਵਧ ਗਈ ਹੈ ਕਿਉਕਿ ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਖੇਮੇ ’ਚ ਕਾਂਗਰਸ ਦੇ ਕਾਫ਼ੀ ਆਗੂ ਦੱਸੇ ਜਾ ਰਹੇ ਹਨ ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਮੁੱਦਿਆਂ ਸਬੰਧੀ ਵੀ ਰਾਹੁਲ ਗਾਂਧੀ ਨਾਲ ਚਰਚਾ ਕੀਤੀ ਗਈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ