ਮੁੱਖ ਮੰਤਰੀ ਚਰਨਜੀਤ ਚੰਨੀ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ
(ਸੱਚ ਕਹੂੰ ਨਿਊਜ਼) ਰੂਪਨਗਰ । ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਨਾਜ ਮੰਡੀ, ਮੋਰਿੰਡਾ, ਰੂਪਨਗਰ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਦਾ ਕੰਮ ਸ਼ੁਰੂ ਕਰਵਾਇਆ। ਇਸ ਦੌਰਾਨ ਉਨ੍ਹਾਂ ਮੰਡੀ ’ਚ ਮੌਜ਼ੂਦ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣੀ ਚਾਹੀਦੀ ਮੰਡੀਆਂ ’ਚ ਬਰਦਾਨੇ ਦੀ ਘਾਟ ਨਹੀਂ ਰਹਿਣੀ ਚਾਹੀਦੀ ਤੇ ਮੰਡੀਆਂ ’ਚ ਖਰੀਦ ਲਈ ਸਾਰੇ ਜ਼ਰੂਰ ਪ੍ਰਬੰਧ ਮੁਕੰਮਲ ਕੀਤੇ ਜਾਣ।
ਉਨ੍ਹਾਂ ਅੱਜ ਰੂਪਨਗਰ ਜ਼ਿਲ੍ਹੇ ’ਚ ਮੰਡੀ ’ਚ ਪੁੱਜ ਕੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਤੇ ਉੱਥੇ ਮੌਜ਼ੂਦ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ। ਜਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਸਨ ਅਤੇ ਉਨ੍ਹਾਂ ਤੁਰੰਤ ਝੋਨੇ ਦੀ ਖਰੀਦ ਸ਼ੁਰੂ ਕਰਨ ਦੀ ਮੰਗ ਕੀਤੀ ਸੀ ਜਿਸ ਤੋਂ ਬਾਅਦ ਮੋਦੀ ਸਰਕਾਰ ਨੇ ਝੋਨੇ ਦੀ ਖਰੀਦ 3 ਅਕਤੂਬਰ ਤੋਂ ਕਰਵਾਉਣ ਦੇ ਆਦੇਸ਼ ਦਿੱਤੇ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ