Punjab CM: ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ

Punjab CM
Punjab CM: ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ

ਮਿਲਕਫੈਡ ਦੇ ਵਿਸਤਾਰ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ | Punjab CM

Punjab CM: (ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਥਾਨਕ ਮਿਲਕ ਪਲਾਂਟ ਦਾ ਵਿਸਤਾਰ ਕਰਨ ਲਈ 135 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰਾਜੈਕਟ ਨਾਲ ਲੱਸੀ, ਦਹੀਂ ਅਤੇ ਵੱਖ-ਵੱਖ ਸੁਆਦ ਵਾਲੇ ਦੁੱਧ ਸਮੇਤ ਹੋਰ ਉਤਪਾਦ ਤਿਆਰ ਕਰਨ ਦੀ ਸਮਰੱਥਾ ਵਿੱਚ ਇਜ਼ਾਫਾ ਹੋਵੇਗਾ। ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸਮਾਗਮ ਕਦੇ ਵੀ ਪਿਛਲੀਆਂ ਸਰਕਾਰਾਂ ਦੌਰਾਨ ਨਹੀਂ ਦੇਖੇ ਗਏ ਕਿਉਂਕਿ ਉਸ ਮੌਕੇ ਦੇ ਸੱਤਾਧਾਰੀ ਆਮ ਲੋਕਾਂ ਦੀ ਬਜਾਏ ਸਿਰਫ ਆਪਣੇ ਪਰਿਵਾਰਾਂ ਦੀ ਹੀ ਪ੍ਰਵਾਹ ਕਰਦੇ ਸਨ।

ਇਹ ਵੀ ਪੜ੍ਹੋ: Punjab Government News: ਪੰਜਾਬੀਆਂ ਲਈ ਮਾਨ ਸਰਕਾਰ ਦਾ ਇੱਕ ਹੋਰ ਐਲਾਨ, ਹੁਣ ਇਹ ਸਮੱਸਿਆ ਵੀ ਹੋਵੇਗੀ ਖਤਮ

ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ ਵੱਲੋਂ ਹੁਣ ਈ-ਕਾਮਰਸ ਪਲੇਟਫਾਰਮ ਜ਼ਰੀਏ ਵੀ ਆਪਣੇ ਉਤਪਾਦ ਵੇਚਣ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਕਿ ਦੁਨੀਆ ਭਰ ਵਿੱਚ ਬੈਠੇ ਲੋਕ ਆਨਲਾਈਨ ਖਰੀਦਦਾਰੀ ਰਾਹੀਂ ਮਿਆਰੀ ਉਤਪਾਦਾਂ ਦਾ ਸੁਆਦ ਲੈ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਉੱਘੇ ਖਿਡਾਰੀਆਂ ਨੂੰ ਵੇਰਕਾ ਦੇ ਬ੍ਰਾਂਡ ਅੰਬੈਸਡਰ ਵਜੋਂ ਨਾਲ ਜੋੜੇਗੀ ਤਾਂ ਜੋ ਦੁਨੀਆ ਭਰ ਵਿੱਚ ਵੇਰਕਾ ਦੇ ਉਤਪਾਦ ਪਹੁੰਚਾਏ ਜਾ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਵਧੀਆ ਦੁੱਧ, ਦਹੀਂ, ਲੱਸੀ ਅਤੇ ਹੋਰ ਉਤਪਾਦ ਪੈਦਾ ਕਰਕੇ ਦੇਸ਼ ਵਿੱਚ ‘ਚਿੱਟੀ ਕ੍ਰਾਂਤੀ’ ਦੀ ਅਗਵਾਈ ਕੀਤੀ ਹੈ ਅਤੇ ਸਹੀ ਮਾਅਨਿਆਂ ਵਿੱਚ ਸੂਬੇ ਦਾ ਇਹੀ ਵਿਕਾਸ ਹੈ।

ਕਿਸਾਨਾਂ ਨੂੰ ਮਿਲੇਗਾ 370 ਕਰੋੜ ਰੁਪਏ ਦਾ ਲਾਭ, ਨੌਜਵਾਨਾਂ ਨੂੰ ਮਿਲਣਗੀਆਂ 1200 ਨੌਕਰੀਆਂ : ਮੁੱਖ ਮੰਤਰੀ

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਨਾ ਸਿਰਫ਼ ਮਿਲਕਫੈੱਡ ਦੀ ਉਤਪਾਦਨ ਸਮਰੱਥਾ ਨੂੰ ਵਧਾਏਗਾ ਸਗੋਂ ਖੇਤਰ ਵਿੱਚ ਡੇਅਰੀ ਉਦਯੋਗ ਦੇ ਵਿਕਾਸ ਵਿੱਚ ਵੀ ਯੋਗਦਾਨ ਪਾਵੇਗਾ ਅਤੇ ਮਿਲਕ ਯੂਨੀਅਨ ਅੰਮ੍ਰਿਤਸਰ ਨਾਲ ਜੁੜੇ ਡੇਅਰੀ ਕਿਸਾਨਾਂ ਨੂੰ ਲਾਹੇਵੰਦ ਕੀਮਤਾਂ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮੁਲਾਜ਼ਮਾਂ ਲਈ ਨਵੇਂ ਸੇਵਾ ਨਿਯਮਾਂ ਦਾ ਖਰੜਾ ਤਿਆਰ ਕੀਤਾ ਹੈ, ਜੋ ਕਿ ਮਿਲਕਫੈੱਡ ਮੁਲਾਜ਼ਮਾਂ ਲਈ ਮੀਲ ਪੱਥਰ ਸਾਬਤ ਹੋਵੇਗਾ। ਇਨ੍ਹਾਂ ਨਿਯਮਾਂ ਨਾਲ ਰੈਗੂਲਰ ਮੁਲਾਜ਼ਮਾਂ ਨੂੰ ਸਰਕਾਰੀ ਕਰਮਚਾਰੀਆਂ ਦੇ ਬਰਾਬਰ ਤਨਖਾਹ ਮਿਲਿਆ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ 1200 ਕਰਮਚਾਰੀਆਂ ਦੀ ਨਵੀਂ ਭਰਤੀ ਲਈ ਵੀ ਰਾਹ ਖੁੱਲ੍ਹੇਗਾ। ਮੁੱਖ ਮੰਤਰੀ ਨੇ ਕਿਹਾ ਕਿ ਮਿਲਕਫੈੱਡ ਦਾ ਨਵਾਂ ਮੈਸਕਟ- ’ਵੀਰਾ’ ਵੀ ਲਾਂਚ ਕੀਤਾ ਗਿਆ ਹੈ ਜੋ ਬ੍ਰਾਂਡ ਅੰਬੈਸਡਰ ਵਜੋਂ ਵਿਚਰੇਗਾ ਅਤੇ ਇਸ ਨਾਲ ਵੇਰਕਾ ਦੀ ਆਪਣੇ ਗਾਹਕਾਂ ਨਾਲ ਸਾਂਝ ਹੋਰ ਗੂੜੀ ਹੋਵੇਗੀ।  Punjab CM