Punjab Teachers News: ਮੁੱਖ ਮੰਤਰੀ ਨੇ ਅਧਿਆਪਕਾਂ ਦੇ ਵਫਦ ਨਾਲ ਕੀਤੀ ਵਿਚਾਰ-ਚਰਚਾ

Punjab Teachers News
Punjab Teachers News: ਮੁੱਖ ਮੰਤਰੀ ਨੇ ਅਧਿਆਪਕਾਂ ਦੇ ਵਫਦ ਨਾਲ ਕੀਤੀ ਵਿਚਾਰ-ਚਰਚਾ

ਮੁੱਖ ਮੰਤਰੀ ਵੱਲੋਂ ਫਿਨਲੈਂਡ ਤੋਂ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦੇ ਮੋਢੀ ਬਣਨ ਦਾ ਸੱਦਾ | Punjab Teachers News

Punjab Teachers News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਨਲੈਂਡ ਤੋਂ ਸਿਖਲਾਈ ਲੈ ਕੇ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਮੋਢੀ ਬਣਨ ਦਾ ਸੱਦਾ ਦਿੱਤਾ ਹੈ। ਫਿਨਲੈਂਡ ਵਿਖੇ ਸਿਖਲਾਈ ਹਾਸਲ ਕਰਨ ਤੋਂ ਪਹੁੰਚੇ ਪ੍ਰਾਇਮਰੀ ਅਧਿਆਪਕਾਂ ਨਾਲ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਇਹ ਅਧਿਆਪਕ ਫਿਨਲੈਂਡ ਤੋਂ ਆਲਮੀ ਪੱਧਰ ਦੀ ਸਿੱਖਿਆ ਬਾਰੇ ਜਾਣਕਾਰੀ ਹਾਸਲ ਕਰਕੇ ਆਪਣੇ ਵਿਲੱਖਣ ਤਜਰਬੇ ਸਾਂਝੇ ਕਰ ਰਹੇ ਹਨ।

ਉਨਾਂ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਉਨਾਂ ਨੂੰ ਨੇਕ ਕਾਰਜ ਲਈ ਫਿਨਲੈਂਡ ਭੇਜਿਆ ਗਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਨੂੰ ਦੇਸ਼ ਲਈ ਮਜਬੂਤ ਨੀਂਹ ਰੱਖਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਨਵਾਂ ਹੁਨਰ ਹਾਸਲ ਕਰਨ ਵਾਲੇ ਇਹ ਅਧਿਆਪਕ ਹੁਣ ਸੂਬੇ ਅਤੇ ਦੇਸ਼ ਦਾ ਸਰਮਾਇਆ ਬਣਨਗੇ।

Punjab Teachers News
Punjab Teachers News: ਮੁੱਖ ਮੰਤਰੀ ਨੇ ਅਧਿਆਪਕਾਂ ਦੇ ਵਫਦ ਨਾਲ ਕੀਤੀ ਵਿਚਾਰ-ਚਰਚਾ

ਇਹ ਵੀ ਪੜ੍ਹੋ: ਖੁਸ਼ਖਬਰੀ! ਔਰਤਾਂ ਨੂੰ ਹਰ ਮਹੀਨੇ ਮਿਲਣਗੇ 7000 ਰੁਪਏ, ਸਰਕਾਰ ਨੇ ਕੰਪਨੀ (LIC) ਨਾਲ ਮਿਲ ਕੇ ਸ਼ੁਰੂ ਕੀਤੀ ਨਵੀਂ ਸਕੀਮ

ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਤਾਲੀਮ ਦੇਣ ਤਾਂ ਕਿ ਸਾਡੇ ਬੱਚੇ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਸਕਣ। ਉਨਾਂ ਨੇ ਆਸ ਪ੍ਰਗਟਾਈ ਕਿ ਇਨ੍ਹਾਂ ਅਧਿਆਪਕਾਂ ਵੱਲੋਂ ਪੜ੍ਹਾਏ ਜਾਣ ਵਾਲੇ ਵਿਦਿਆਰਥੀ ਆਪਣੇ ਕਾਨਵੈਂਟ ਸਕੂਲਾਂ ਦੇ ਹਾਣੀਆ ਦਾ ਮੁਕਾਬਲਾ ਚੰਗੇ ਢੰਗ ਨਾਲ ਕਰ ਸਕਣਗੇ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਅਧਿਆਪਕ ਆਪਣੀ ਮੁਹਾਰਤ ਵਿਦਿਆਰਥੀਆਂ ਅਤੇ ਉਨਾਂ ਦੇ ਸਹਿਯੋਗੀਆਂ ਨਾਲ ਵੱਧ ਤੋਂ ਵੱਧ ਸਾਂਝਾ ਕਰਨਗੇ, ਜਿਸ ਨਾਲ ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ। Punjab Teachers News

ਅਧਿਆਪਕਾਂ ਦੇ ਵਿਦੇਸ਼ੀ ਦੌਰਿਆਂ ਨਾਲ ਸਿੱਖਿਆ ਖੇਤਰ ਵਿੱਚ ਨਵੀਂ ਸ਼ੁਰੂਆਤ ਹੋਈ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਸਿੱਖਿਆ ਪ੍ਰਣਾਲੀ ਵਿੱਚ ਇਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ ਕਿਉਂਕਿ ਪਹਿਲੀ ਵਾਰ ਸਾਡੇ 72 ਪ੍ਰਾਇਮਰੀ ਅਧਿਆਪਕਾਂ ਨੇ ਫਿਨਲੈਂਡ ਵਿੱਚ ਪੇਸੇਵਰ ਸਿਖਲਾਈ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਇੱਕ ਨਵੇਂ ਦੇਸ ਦੀ ਯਾਤਰਾ ਨਹੀਂ ਸੀ, ਸਗੋਂ ਇਹ ਪੰਜਾਬ ਵਿੱਚ ਸਿੱਖਿਆ ਦੇ ਭਵਿੱਖ ਨੂੰ ਨਵੀਆਂ ਤਕਨੀਕਾਂ ਮੁਤਾਬਕ ਢਾਲਣ, ਵਧੀਆ ਅਭਿਆਸਾਂ ਅਤੇ ਨਵੀਨਤਾਕਾਰੀ ਤਰੀਕਿਆਂ ਦੀ ਖੋਜ ਕਰਨ ਦਾ ਵਿਲੱਖਣਾ ਮੌਕਾ ਸੀ।

LEAVE A REPLY

Please enter your comment!
Please enter your name here