ਸਾਡੇ ਨਾਲ ਸ਼ਾਮਲ

Follow us

10.7 C
Chandigarh
Tuesday, January 20, 2026
More
    Home Breaking News Punjab News: ...

    Punjab News: ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ: ਮੁੱਖ ਮੰਤਰੀ

    ਪਟਿਆਲਾ: ਮੁੱਖ ਮੰਤਰੀ ਦੇਸ਼ ਦੇ ਆਜ਼ਾਦੀ ਸੰਗਰਾਮ ’ਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਪਰਿਵਾਰਾ ਨੂੰ ਸਨਮਾਨਿਤ ਕਰਦੇ ਹੋਏ।

    ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਲਹਿਰਾਇਆ ਕੌਮੀ ਝੰਡਾ | Punjab News

    Punjab News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਇੱਥੇ ਪੋਲੋਂ ਗਰਾਉੂਂਡ ਵਿਖੇ ਮੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 76ਵੇਂ ਗਣਤੰਤਰ ਦਿਵਸ ਮੌਕੇ ਕੌਮੀ ਤਿਰੰਗਾ ਲਹਿਰਾਇਆ ਗਿਆ। ਇਸ ਦੌਰਾਨ ਉਨ੍ਹਾਂ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਆਖਿਆ ਕਿ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ ਅਤੇ ਭਾਈਚਾਰਕ ਸਾਂਝ ਵਿੱਚ ਵਿਘਨ ਪਾਉਣ ਦੇ ਮਨਸੂਬੇ ਕਿਸੇ ਵੀ ਕੀਮਤ ’ਤੇ ਸਫਲ ਨਹੀਂ ਹੋਣ ਦਿੱਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਇਸ ਨੇਕ ਕਾਰਜ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ ਤਾਂ ਕਿ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਨੂੰ ਲੀਹੋਂ ਲਾਉਣ ਦੀ ਸਾਜ਼ਿਸ਼ ਘੜਨ ਵਾਲੇ ਦੁਸ਼ਮਣ ਨੂੰ ਠੋਕਵਾਂ ਜਵਾਬ ਦਿੱਤਾ ਜਾ ਸਕੇ।

    ਇਹ ਵੀ ਪੜ੍ਹੋ: Amritsar Municipal Corporation: ਮੋਤੀ ਭਾਟੀਆ ਦੇ ਹੱਥ ਆਈ ਅੰਮ੍ਰਿਤਸਰ ਨਗਰ ਨਿਗਮ ਦੀ ਕਮਾਨ

    ਮੁੱਖ ਮੰਤਰੀ ਨੇ ਫੁੱਟ ਪਾਊ ਤਾਕਤਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਫਿਰਕੂ ਪਾੜਾ ਪਾਉਣ ਦੇ ਮਨਸੂਬੇ ਕਿਸੇ ਵੀ ਕੀਮਤ ’ਤੇ ਸਿਰੇ ਨਹੀਂ ਚੜ੍ਹਨ ਦਿਆਂਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਮਾਜਿਕ ਸਾਂਝ ਦੀਆਂ ਜੜ੍ਹਾਂ ਏਨੀਆਂ ਡੂੰਘੀਆਂ ਤੇ ਮਜ਼ਬੂਤ ਹਨ ਕਿ ਸੂਬੇ ਦੀ ਜਰਖੇਜ਼ ਜ਼ਮੀਨ ਵਿੱਚ ਕੁਝ ਵੀ ਪੈਦਾ ਕੀਤਾ ਜਾ ਸਕਦਾ ਪਰ ਇੱਥੇ ਨਫ਼ਰਤ ਦੇ ਬੀਜ ਨਹੀਂ ਪੁੰਗਰ ਸਕਦੇ।

    ਪੰਜਾਬ ਤੇ ਪੰਜਾਬੀਆਂ ਪ੍ਰਤੀ ਮਤਰੇਈ ਮਾਂ ਵਾਲੇ ਸਲੂਕ ਅਪਣਾਉਣ ’ਤੇ ਕੇਂਦਰ ਨੂੰ ਭੰਡਿਆ

    ਉਨ੍ਹਾਂ ਕਿਹਾ ਕਿ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੀ ਅਗਵਾਈ ਵਿੱਚ ਸਾਡੇ ਪੁਰਖਿਆਂ ਵੱਲੋਂ ਤਿਆਰ ਕੀਤਾ ਸੰਵਿਧਾਨ ਸਾਲ 1950 ਵਿੱਚ ਅੱਜ ਦੇ ਦਿਨ ਲਾਗੂ ਹੋਣ ਨਾਲ ਭਾਰਤ ਪ੍ਰਭੂਸੱਤਾ ਸੰਪੰਨ, ਸਮਾਜਵਾਦੀ, ਜਮਹੂਰੀ ਅਤੇ ਧਰਮ ਨਿਰਪੱਖ ਗਣਰਾਜ ਬਣਿਆ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਸੱਚਮੁੱਚ ਮਾਣ ਵਾਲੇ ਪਲ ਸਨ ਕਿਉਂਕਿ ਸਾਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਤਾਕਤ ਮਿਲੀ, ਜਿਸ ਨਾਲ ਸਾਡੇ ਵਡੇਰਿਆਂ ਵੱਲੋਂ ‘ਲੋਕਾਂ ਦੀ, ਲੋਕਾਂ ਲਈ ਅਤੇ ਲੋਕਾਂ ਦੁਆਰਾ ਸਰਕਾਰ ਦਾ ਦੇਖਿਆ ਸੁਪਨਾ ਪੂਰਾ ਕਰਨ ਦਾ ਮੌਕਾ ਮਿਲਿਆ। Punjab News

    ਉਨ੍ਹਾਂ ਆਖਿਆ ਕਿ ਸਾਡੇ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬੀਆਂ ਨੂੰ ਸਾਡੇ ਮਹਾਨ ਸਿੱਖ ਗੁਰੂਆਂ ਤੋਂ ਬਲੀਦਾਨ ਅਤੇ ਦੇਸ਼ ਭਗਤੀ ਦਾ ਅਦੁੱਤੀ ਜਜ਼ਬਾ ਵਿਰਸੇ ਵਿਚ ਮਿਲਿਆ ਹੈ, ਜਿਨ੍ਹਾਂ ਨੇ ਸਾਨੂੰ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਸੂਬੇ ਦੇ ਸੀਮਤ ਕੁਦਰਤੀ ਸਰੋਤਾਂ ਦੇ ਬਾਵਜੂਦ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਲਈ ਆਪਣਾ ਖ਼ੂਨ-ਪਸੀਨਾ ਵਹਾਇਆ ਹੈ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ, ਗੁਰਲਾਲ ਘਨੌਰ, ਕੁਲਵੰਤ ਸਿੰਘ ਬਾਜ਼ੀਗਰ, ਗੁਰਦੇਵ ਸਿੰਘ ਦੇਵ ਮਾਨ, ਬਲਤੇਜ ਪੰਨੂ, ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਜਗਦੀਪ ਸਿੰਘ ਜੱਗਾ, ਤੇਜਿੰਦਰ ਮਹਿਤਾ ਆਦਿ ਹਾਜ਼ਰ ਸਨ।

    ‘ਟਰੈਕਟਰ ਖੇਤਾਂ ਦਾ ਰਾਜਾ, ਦਿੱਲੀ ਦੀ ਥਾਂ ਖੇਤਾਂ ਵੱਲ ਹੀ ਰਹੇ ਮੂੰਹ’

    ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟਰੈਕਟਰ, ਜੋ ਕਿ ‘ਖੇਤਾਂ ਦਾ ਰਾਜਾ’ ਹੈ, ਨੂੰ ਕੇਂਦਰ ਸਰਕਾਰ ਦੇ ਬੇਰਹਿਮ ਰਵੱਈਏ ਕਾਰਨ ਖੇਤਾਂ ਵਿੱਚ ਅਨਾਜ ਪੈਦਾ ਕਰਨ ਦੀ ਬਜਾਏ ਦਿੱਲੀ ਦੀਆਂ ਸੜਕਾਂ ਵੱਲ ਦੌੜਨਾ ਪੈਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਸਵੀਕਾਰ ਕਰਨਾ ਚਾਹੀਦਾ ਹੈ ਤਾਂ ਜੋ ਉਹ ਦੇਸ਼ ਦੀ ਸੇਵਾ ਹੋਰ ਚੰਗੀ ਤਰ੍ਹਾਂ ਕਰ ਸਕਣ।

    ਪੁਲਿਸ ਮੁਲਾਜ਼ਮਾਂ ਦਾ ਮੁੱਖ ਮੰਤਰੀ ਰਕਸ਼ਕ ਪਦਕ ਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨ

    ਸਮਾਗਮ ਦੌਰਾਨ ਭਗਵੰਤ ਸਿੰਘ ਮਾਨ ਨੇ ਸਹਾਇਕ ਸਬ ਇੰਸਪੈਕਟਰ ਮੰਨਾ ਸਿੰਘ ਅਤੇ ਰਜਿੰਦਰ ਸਿੰਘ, ਲੇਡੀ ਸੀਨੀਅਰ ਕਾਂਸਟੇਬਲ ਕੁਲਵਿੰਦਰ ਕੌਰ, ਹੋਮ ਗਾਰਡ ਜਵਾਨ ਗੁਰਦੀਪ ਸਿੰਘ ਅਤੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਸਨਮਾਨਿਤ ਕੀਤਾ।

    ਉਨ੍ਹਾਂ ਨੇ ਸੁਪਰਡੈਂਟ ਆਫ਼ ਪੁਲਿਸ ਨਵਰੀਤ ਸਿੰਘ ਵਿਰਕ, ਜਸਮੀਤ ਸਿੰਘ, ਜੁਗਰਾਜ ਸਿੰਘ, ਦਿਗਵਿਜੇ ਕਪਿਲ ਅਤੇ ਹਰਿੰਦਰ ਸਿੰਘ, ਕਮਾਂਡੈਂਟ ਪਰਮਪਾਲ ਸਿੰਘ, ਏਆਈਜੀ ਅਵਨੀਤ ਕੌਰ ਸਿੱਧੂ, ਡਿਪਟੀ ਸੁਪਰਡੈਂਟ ਆਫ਼ ਪੁਲਿਸ ਸਮਰਪਾਲ ਸਿੰਘ, ਇੰਸਪੈਕਟਰ ਪਰਾਨ, ਪ੍ਰਿਤਪਾਲ ਸਿੰਘ, ਸੁਖਮਿੰਦਰ ਸਿੰਘ ਅਤੇ ਮਨਫੂਲ ਸਿੰਘ, ਸਬ ਇੰਸਪੈਕਟਰ ਰਾਜੇਸ਼ ਕੁਮਾਰ, ਪਰਮਿੰਦਰ ਸਿੰਘ, ਜੁਗਲ ਕਿਸ਼ੋਰ ਸ਼ਰਮਾ ਅਤੇ ਸੁਮਿਤ ਐਰੀ, ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ, ਹੈੱਡ ਕਾਂਸਟੇਬਲ ਮੁਖਜੀਤ ਸਿੰਘ ਅਤੇ ਸੀ 99 ਸਿਮਰਨਜੀਤ ਸਿੰਘ ਸਮੇਤ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ।

    ਮੁੱਖ ਮੰਤਰੀ ਨੇ ਪਰੇਡ ਕਮਾਂਡਰ ਵਨੀਤ ਅਹਿਲਾਵਤ ਆਈ.ਪੀ.ਐਸ., ਸੈਕਿੰਡ ਕਮਾਂਡਰ ਰਮਨਪ੍ਰੀਤ ਸਿੰਘ ਗਿੱਲ ਪੀ.ਪੀ.ਐਸ. ਅਤੇ ਡਾ. ਜਤਿੰਦਰ ਕਾਂਸਲ (ਸੇਵਾਮੁਕਤ ਸਿਵਲ ਸਰਜਨ), ਡਾ. ਜਗਪਾਲ ਇੰਦਰ, ਰਾਜਿੰਦਰਾ ਹਸਪਤਾਲ ਦੇ ਐਮ.ਐਸ. ਡਾ. ਗਿਰੀਸ਼ ਸਾਹਨੀ, ਡਾ. ਸਤੀਸ਼ ਕੁਮਾਰ, ਡਾ. ਸੰਜੀਵ ਅਰੋੜਾ, ਡਾ. ਕ੍ਰਿਸ਼ਵ ਗਰਗ, ਏ. ਐਮ. ਜੋਗੀ, ਧਨਜੀਤ ਕੌਰ, ਅੰਕਿਤ ਸਿੰਗਲਾ, ਬਾਲ ਕ੍ਰਿਸ਼ਨ ਸਿੰਗਲਾ, ਡਾ. ਰਾਜਦੀਪ ਸਿੰਘ, ਡਾ. ਇੰਦਰਪ੍ਰੀਤ ਸੰਧੂ, ਆਮਿਰ ਸਿੰਘ, ਪ੍ਰਤਾਪ ਸਿੰਘ, ਹਰਜਿੰਦਰ ਸਿੰਘ, ਦਾਮਿਨੀ, ਵੈਭਵ ਰਾਜੌਰੀਆ, ਬਲਜੀਤ ਸਿੰਘ, ਲਤੀਫ਼ ਮੁਹੰਮਦ, ਟੀਨਾ ਖੰਨਾ, ਸੁਰੇਸ਼ ਕੁਮਾਰ, ਜਸਪ੍ਰੀਤ ਕੌਰ, ਜਸਵਿੰਦਰ ਸਿੰਘ, ਐਕਸੀਅਨ ਪੀ.ਪੀ.ਸੀ.ਬੀ. ਗੁਰਕਿਰਨ ਸਿੰਘ, ਐਸ.ਡੀ.ਓ ਪੀ.ਪੀ.ਸੀ.ਬੀ. ਮੋਹਿਤ ਸਿੰਗਲਾ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ।

    Punjab News
    ਪਟਿਆਲਾ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਪ੍ਰਤੀ ਆਪਣਾ ਸ਼ਾਨਦਾਰ ਯੋਗਦਾਨ ਦੇਣ ਲਈ ਵੱਖ-ਵੱਖ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕਰਦੇ ਹੋਏ।

    ਮੁੱਖ ਮੰਤਰੀ ਨੇ ਸ਼ਹੀਦ ਸਿਪਾਹੀ ਭੁਪਿੰਦਰ ਸਿੰਘ, ਸ਼ਹੀਦ ਗੱਨਰ ਅਮਰੀਕ ਸਿੰਘ, ਸ਼ਹੀਦ ਨਾਇਕ ਰਾਜਵਿੰਦਰ ਸਿੰਘ, ਸ਼ਹੀਦ ਹੌਲਦਾਰ ਮੁਖਤਿਆਰ ਸਿੰਘ ਅਤੇ ਸ਼ਹੀਦ ਨਾਇਕ ਹਰਜਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ, ਜਿਨ੍ਹਾਂ ਨੇ ਭਾਰਤੀ ਫੌਜ ਦੇ ਆਪਰੇਸ਼ਨ ਰਕਸ਼ਕ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ ਸੀ। ਉਨ੍ਹਾਂ ਮੰਗਲ ਸਿੰਘ, ਵਿਰਜੇਸ਼ ਕੁਮਾਰ ਅਤੇ ਅਮਨਦੀਪ ਸਿੰਘ ਨੂੰ ਫਰਿਸ਼ਤੇ ਸਕੀਮ ਤਹਿਤ ਸਰਟੀਫ਼ਿਕੇਟ ਵੀ ਦਿੱਤੇ। Punjab News

    LEAVE A REPLY

    Please enter your comment!
    Please enter your name here