CM Bhagwant Maan: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਹੈ। ਮੀਟਿੰਗ ’ਚ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਐਸਐਸਪੀਜ਼ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੀਟਿੰਗ ’ਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੋਈ ਹੈ, ਜਿਸ ਤਹਿਤ ਨਸ਼ਿਆਂ ਨੂੰ ਖਤਮ ਕਰਨ ਲਈ ਕਈ ਕਦਮ ਚੁੱਕੇ ਜਾ ਰਹੇ ਹਨ। CM Bhagwant Maan
ਇਹ ਖਬਰ ਵੀ ਪੜ੍ਹੋ : Corruption: ਭ੍ਰਿਸ਼ਟਾਚਾਰ ਦੇ ਖਾਤਮੇ ਲਈ ਤਕਨਾਲੋਜੀ ਦੀ ਅਹਿਮ ਭੂਮਿਕਾ
ਇਸ ਤਹਿਤ, ਨਸ਼ਾ ਤਸਕਰਾਂ ਵੱਲੋਂ ਨਸ਼ੇ ਦੇ ਪੈਸੇ ਨਾਲ ਬਣਾਈਆਂ ਗਈਆਂ ਗੈਰ-ਕਾਨੂੰਨੀ ਉਸਾਰੀਆਂ ਨੂੰ ਬੁਲਡੋਜ਼ਰਾਂ ਨਾਲ ਢਾਹਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਨਸ਼ਾ ਖਤਮ ਕਰਨ ਲਈ 5 ਮੈਂਬਰੀ ਕਮੇਟੀ ਵੀ ਬਣਾਈ ਗਈ ਹੈ, ਜਿਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ। ਇਸ ਕਮੇਟੀ ’ਚ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਤੇ ਤਰੁਣਪ੍ਰੀਤ ਸੋਂਧ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ਵੱਲੋਂ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੀ ਸਮੀਖਿਆ ਕੀਤੀ ਜਾਵੇਗੀ।