ਦਿੱਲੀ ਹਾਈਕੋਰਟ ਤੋਂ ਮੁੱਖ ਮੰਤਰੀ ਕੇਜਰੀਵਾਲ ਨੂੰ ਮਿਲੀ ਵੱਡੀ ਰਾਹਤ

Delhi High Court

ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸ਼ਰਾਬ ਨੀਤੀ ਮਾਮਲੇ ‘ਚ ਗ੍ਰਿਫਤਾਰ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਸ ਨੂੰ ਖਾਰਜ ਕਰ ਦਿੱਤਾ। ਦਿੱਲੀ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ (ਏਸੀਜੇ) ਨੇ ਇਸ ਮਾਮਲੇ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕਾਰਜਕਾਰੀ ਮੁੱਦਾ ਹੈ। ਇਸ ’ਚ ਨਿਆਂਇਕ ਦਖਲ ਦੀ ਕੋਈ ਗੁੰਜਾਇਸ਼ ਨਹੀਂ ਹੈ। Delhi High Court

ਜਿਕਰਯੋਗ ਹੈ ਕਿ ਕੇਜਰੀਵਾਲ ਨੂੰ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ 21 ਮਾਰਚ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਹੈ। ਅਰਵਿੰਦ ਕੇਜਰੀਵਾਲ ਈਡੀ ਦੀ ਹਿਰਾਸਤ ਤੋਂ ਸਰਕਾਰ ਚਲਾ ਰਹੇ ਹਨ।

ਇਹ ਵੀ ਪੜ੍ਹੋ: Govt Job Alert : ਖੁਸ਼ਖਬਰੀ, ਇਨ੍ਹਾਂ ਸੂਬਿਆਂ ’ਚ ਨਿੱਕਲੀ ਬੰਪਰ ਭਰਤੀ, ਜਲਦ ਕਰੋ ਅਪਲਾਈ