ਸਵ. ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਜੀ ਦੇ ਯਾਦਗਾਰੀ ਸਮਾਰੋਹ ’ਚ ਪਹੁੰਚੇ ਮੁੱਖ ਮੰਤਰੀ ਮਾਨ

Brigadier Kuldeep Singh

ਮੁੱਖ ਮੰਤਰੀ ਨੇ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਬੁੱਤ ਦਾ ਕੀਤਾ ਉਦਘਾਟਨ 

(ਸੱਚ ਕਹੂੰ ਨਿਊਜ਼) ਲੁਧਿਆਣਾ। ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਨਵਾਂਸ਼ਹਿਰ ਪਹੁੰਚੇ। ਇੱਥੇ ਉਨ੍ਹਾਂ ਪਿੰਡ ਚਾਂਦਪੁਰ ਰੁੜਕੀ ਵਿੱਚ ਬ੍ਰਿਗੇਡੀਅਰ ਕੁਲਦੀਪ ਸਿੰਘ (Brigadier Kuldeep Singh) ਚਾਂਦਪੁਰੀ ਦੇ ਬੁੱਤ ਦਾ ਉਦਘਾਟਨ ਕੀਤਾ। ਉਦਘਾਟਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਨੇਕ ਕਾਰਜ ਮੇਰੇ ਹਿੱਸੇ ਆਇਆ।  ਸਮਾਗਮ ਵਿੱਚ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਜੀ ਦੀ ਦੇਣ ਪੂਰੇ ਭਾਰਤ ਲਈ ਬਹੁਤ ਵੱਡੀ ਹੈ। ਉਹਨਾਂ ਦੀ ਸੂਝ-ਬੂਝ ਸਦਕਾ ਅੱਜ ਭਾਰਤ ਦੀ ਸ਼ਾਨ ਬਰਕਰਾਰ ਹੈ। ਬ੍ਰਿਗੇਡੀਅਰ ਸਾਹਿਬ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਬਣੇ ਰਹਿਣਗੇ। ਉਨਾਂ ਅੱਗੇ ਕਿਹਾ ਕਿ ਸ਼ਹੀਦ ਜਵਾਨਾਂ ਦੀ ਸਾਡੇ ਦੇਸ਼ ਲਈ ਬਹੁਤ ਵੱਡੀ ਦੇਣ ਹੈ। ਅੱਤ ਦੀ ਗਰਮੀ ਤੇ ਸਰਦੀ ‘ਚ ਸਾਡੇ ਜਵਾਨ ਸਾਡੀ ਰਾਖੀ ਕਰਦੇ ਹਨ। ਪੂਰੇ ਦੇਸ਼ ਵਾਸੀ ਜੇਕਰ ਆਪਣੇ ਘਰਾਂ ‘ਚ ਸੁਰੱਖਿਅਤ ਨੇ ਤਾਂ ਉਹ ਸਾਡੇ ਬਹਾਦਰ ਜਵਾਨਾਂ ਦੀ ਬਦੌਲਤ ਸੁਰੱਖਿਅਤ ਹਨ।

ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ 75 ਸਾਲ ਹੋ ਗਏ ਸਾਡੇ ਲੋਕਾਂ ਨੂੰ ਲੀਡਰਾਂ ਨੇ ਗਲ਼ੀਆਂ-ਨਾਲੀਆਂ ‘ਚ ਹੀ ਉਲਝਾ ਕੇ ਰੱਖਿਆ ਹੋਇਆ ਸੀ। ਹੁਣ ਪੰਜਾਬ ‘ਚ ਲੋਕਾਂ ਦੀ ਆਪਣੀ ਸਰਕਾਰ ਹੈ। ਲੋਕਾਂ ਦਾ ਜੀਵਨ-ਪੱਧਰ ਉੱਚਾ ਚੁੱਕਣ ਲਈ ਕੰਮ ਕਰ ਰਹੇ ਹਾਂ। ਸਿੱਖਿਆ ਦੇ ਖੇਤਰ ‘ਚ ਮਿਸਾਲੀ ਕੰਮ ਕਰਨ ਲਈ ਲੱਗੇ ਹੋਏ ਹਾਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ