Punjab CM: ਮੁੱਖ ਮੰਤਰੀ ਮਾਨ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ

Punjab CM
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ। ਤਸਵੀਰ: ਅਨਿਲ ਲੁਟਾਵਾ
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: Punjab CM

Punjab CM. (ਅਨਿਲ ਲੁਟਾਵਾ) ਸ੍ਰੀ ਫ਼ਤਹਿਗੜ੍ਹ ਸਾਹਿਬ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨਾਂ ਦੀ ਪਤਨੀ ਗੁਰਪ੍ਰੀਤ ਕੌਰ ਅੱਜ ਸ੍ਰੀ ਫਤਿਹਗਡ਼੍ਹ ਸਾਹਿਬ ਵਿਖੇ ਨਤਮਸਤਕ ਹੋਏ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵੱਲੋਂ ਦਿੱਤੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕਰੇਗੀ। ਇੱਥੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਮੁੱਖ ਮੰਤਰੀ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਦਿਆਂ ਕਿਹਾ ਕਿ ਇਹ ਕੁਰਬਾਨੀਆਂ ਵਿਸ਼ਵ ਭਰ ਦੇ ਮਨੁੱਖਤਾ ਦੇ ਇਤਿਹਾਸ ਵਿੱਚ ਬੇਮਿਸਾਲ ਹਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਪੰਜਾਬ ਇਸ ਮਹੀਨੇ ਨੂੰ ‘ਸੋਗ ਦੇ ਮਹੀਨੇ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਜ਼ਾਲਮ ਹਾਕਮਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਜਿਊਂਦਿਆਂ ਹੀ ਨੀਂਹ ਵਿੱਚ ਚਿਣ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਨੂੰ ਇਸ ਲਾਸਾਨੀ ਅਤੇ ਬੇਮਿਸਾਲ ਕੁਰਬਾਨੀ ‘ਤੇ ਮਾਣ ਹੈ, ਜੋ ਪੰਜਾਬੀਆਂ, ਸਾਡੇ ਦੇਸ਼ ਵਾਸੀਆਂ ਲਈ ਹੀ ਨਹੀਂ, ਸਗੋਂ ਦੁਨੀਆ ਭਰ ਵਿਚ ਵਸਦੇ ਹਰੇਕ ਵਿਅਕਤੀ ਲਈ ਸਤਿਕਾਰ ਵਾਲੀ ਗੱਲ ਹੈ।

Punjab CM
ਸ੍ਰੀ ਫ਼ਤਹਿਗੜ੍ਹ ਸਾਹਿਬ : ਫ਼ਤਹਿਗੜ੍ਹ ਸਾਹਿਬ ਵਿਖੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦਾ ਸਨਮਾਨ ਕਰਦੇ ਹੋਏ ਵਿਧਾਇਕ ਲਖਬੀਰ ਸਿੰਘ ਰਾਏ, ਰੁਪਿੰਦਰ ਸਿੰਘ ਹੈਪੀ, ਗੁਰਪ੍ਰੀਤ ਸਿੰਘ ਜੀ ਪੀ ਅਤੇ ਹੋਰ। ਤਸਵੀਰ: ਅਨਿਲ ਲੁਟਾਵਾ

ਇਹ ਵੀ ਪੜ੍ਹੋ: Welfare Work: ਡੇਰਾ ਸ਼ਰਧਾਲੂਆਂ ਨੇ ਭੱਠਾ ’ਤੇ ਕੰਮ ਕਰਦੇ ਲੋਡ਼ਵੰਦਾਂ ਨੂੰ ਵੰਡੇ ਗਰਮ ਕੱਪਡ਼ੇ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖ਼ੁਸ਼ ਹਨ ਕਿ ਉਨ੍ਹਾਂ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂਕਿ ਸੂਬਾ ਸਰਕਾਰ ਮਹਾਨ ਸਿੱਖ ਗੁਰੂਆਂ ਅਤੇ ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਕੇ ਸਮਾਜ ਦੇ ਹਰ ਵਰਗ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ। ਇਸ ਮੌਕੇ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਹਲਕਾ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਗੁਰਪ੍ਰੀਤ ਸਿੰਘ ਜੀਪੀ, ਮਾਰਕੀਟ ਕਮੇਟੀ ਚਨਾਰਥਲ ਕਲਾਂ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ, ਰਮੇਸ਼ ਕੁਮਾਰ ਸੋਨੂੰ, ਪ੍ਰਿਤਪਾਲ ਸਿੰਘ ਜੱਸੀ, ਅਮਰਿੰਦਰ ਮੰਡੋਫਲ, ਦਵਿੰਦਰ ਕੌਰ, ਬਲਦੇਵ ਸਿੰਘ ਭੱਲ ਮਾਜਰਾ, ਹਰਸ਼ ਰੁੜਕੀ, ਅਸੀਂਸ ਕੁਮਾਰ ਅੱਤਰੀ , ਪੀਏ ਸਤੀਸ਼ ਕੁਮਾਰ ਲਟੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਪ ਦੇ ਵਲੰਟੀਅਰ ਹਾਜ਼ਰ ਸਨ।