ਸਾਡੇ ਨਾਲ ਸ਼ਾਮਲ

Follow us

19.9 C
Chandigarh
Wednesday, February 4, 2026
More
    Home Breaking News ਦਿੱਲੀ ਏਅਰਪੋਰਟ...

    ਦਿੱਲੀ ਏਅਰਪੋਰਟ ਲਈ ਵੋਲਵੋ ਬੱਸਾਂ ਨੂੰ ਮੁੱਖ ਮੰਤਰੀ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ

    buss

    ਦਿੱਲੀ ਏਅਰਪੋਰਟ ਲਈ ਵਾਲਵੋ ਬੱਸਾਂ ਨੂੰ ਮੁੱਖ ਮੰਤਰੀ ਮਾਨ ਤੇ ਅਰਵਿੰਦ ਕੇਜਰੀਵਲ ਨੇ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਅੱਜ ਤੋਂ ਪੀਆਰਟੀਸੀ ਦੀਆਂ ਸੁਪਰ ਲਗਜ਼ਰੀ ਬੱਸਾਂ ਰਵਾਨਾ ਹੋ ਗਈਆਂ ਹਨ। ਇਨ੍ਹਾਂ ਬੱਸਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਬੱਸਾਂ ਜਲੰਧਰ ਬੱਸ ਅੱਡੇ ਤੋਂ ਰਵਾਨਾ ਕੀਤੀਆਂ ਗਈਆਂ ਹਨ ਜੋ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੱਕ ਜਾਣਗੀਆਂ। ਬੱਸਾਂ ਨੂੰ ਰਵਾਨਾ ਕਰਨ ਤੋਂ ਪਹਿਲਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ’ਤੇ ਸ਼ਰਧਾਂਜਲੀ ਭੇਂਟ ਕਰਕੇ ਉਨ੍ਹਾਂ ਨੂੰ ਨਮਨ ਕੀਤਾ। ਇਸ ਤੋਂ ਬਾਅਦ ਪ੍ਰੋਗਰਾਮ ਦੀ ਸ਼ੁਰੂਆਤ ਹੋਏ ਤੇ ਬੱਸਾਂ ਨੂੰ ਰਵਾਨਾ ਕੀਤਾ ਗਿਆ।

    ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਬੱਸਾਂ ਚੱਲਣ ਨਾਲ ਹੁਣ ਨਿੱਜੀ ਕੰਪਨੀਆਂ ਦੀ ਲੁੱਟ ਤੋਂ ਮੁਸਾਫਰਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਨਿੱਜੀ ਬੱਸਾਂ ਚਲਾਉਣ ਵਾਲੇ ਇਹ ਨਾ ਸੋਚਣ ਕਿ ਉਨ੍ਹਾਂ ਨੇ ਜੋ ਲੁੱਟ ਕੀਤੀ ਹੈ ਉਸ ਦਾ ਹਿਸਾਬ ਨਹੀਂ ਹੋਵੇਗਾ। ਉਨ੍ਹਾਂ ਦਾ ਪੂਰਾ ਹਿਸਾਬ ਲਿਆ ਜਾਵੇਗਾ ਤੇ ਪੈਸੇ ਵਸੂਲਣ ਤੋਂ ਬਾਅਦ ਸਰਕਾਰੀ ਖਜਾਨੇ ’ਚ ਜਮ੍ਹਾਂ ਕੀਤੇ ਜਾਣਗੇ। ਇਹ ਪੈਸਾ ਲੋਕਾਂ ਦੀ ਭਲਾਈ ’ਤੇ ਖਰਚ ਹੋਵੇਗਾ। ਬੱਸਾਂ ਨੂੰ ਰਵਾਨਾ ਕਰਨ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਤੇ ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਨ੍ਹਾਂ ਬੱਸਾਂ ਨੂੰ ਰਵਾਨਾ ਕੀਤਾ।

    Patiala photo-02, Buses Delhi Airport

    ਪੰਜਾਬ ਅੰਦਰ ਅੱਠ ਥਾਵਾਂ ਤੋਂ ਸ਼ੁਰੂ ਕੀਤੀ ਬੱਸ ਸੇਵਾ

     ਬੱਸ ਸੇਵਾ ਪੰਜਾਬ ਅੰਦਰ ਅੱਠ ਥਾਵਾਂ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਪਟਿਆਲਾ ਤੋਂ ਇਲਾਵਾ ਹੁਸ਼ਿਆਰਪੁਰ,ਜਲੰਧਰ, ਲੁਧਿਆਣਾ, ਅੰਮਿ੍ਰਤਸਰ, ਨਵਾਂ ਸ਼ਹਿਰ, ਮੁਕਤਸਰ ਅਤੇ ਮੋਗਾ ਤੋਂ ਦਿੱਲੀ ਹਵਾਈ ਅੱਡੇ ਲਈ ਬੱਸਾਂ ਚੱਲਣਗੀਆਂ। ਇਨ੍ਹਾਂ ਥਾਵਾਂ ਤੋਂ ਦੂਰੀ ਦੇ ਹਿਸਾਬ ਨਾਲ ਵੱਖਰੋਂ ਵੱਖਰਾ ਕਿਰਾਇਆ ਹੈ, ਪਰ ਪ੍ਰਾਈਵੇਟ ਬੱਸਾਂ ਨਾਲੋਂ ਕਿਤੇ ਸਸਤਾ ਹੈ।

    ਦਿੱਲੀ ਹਵਾਈ ਅੱਡੇ ਲਈ ਵੱਡੇ ਘਰਾਣਿਆਂ ਦੀਆਂ ਹੀ ਲਗਜਰੀ ਟੂਰਿਸਟ ਬੱਸਾਂ ਜਾ ਰਹੀਆਂ ਸਨ ਜਿਨ੍ਹਾਂ ਦਾ ਕਿਰਾਇਆ ਚਗੁਣਾ ਹੈ ਅਤੇ ਸਰਕਾਰੀ ਬੱਸਾਂ ਦੇ ਸ਼ੁਰੂ ਹੋਣ ਤੋਂ ਬਾਅਦ ਉਨ੍ਹਾਂ ਨੂੰ ਵੱਡਾ ਫਰਕ ਪਵੇਗਾ। ਪਟਿਆਲਾ ਬੱਸ ਅੱਡੇ ਤੋਂ ਵੀ 15 ਜੂਨ ਨੂੰ ਸ਼ਾਮ 4 ਵਜੇ ਇੱਕ ਬੱਸ ਨਵੀਂ ਦਿੱਲੀ ਹਵਾਈ ਅੱਡੇ ਤੱਕ ਜਾਣ ਲਈ ਰਵਾਨਾ ਹੋਵੇਗੀ। ਜਦੋਂਕਿ 16 ਜੂਨ ਤੋਂ ਰੋਜ਼ਾਨਾ ਦੁਪਹਿਰ 12.40 ਵਜੇ ਅਤੇ ਦੂਜੀ ਬੱਸ ਸ਼ਾਮ 4 ਵਜੇ ਨਵੀਂ ਦਿੱਲੀ ਹਵਾਈ ਅੱਡੇ ਲਈ ਜਾਵੇਗੀ।

    ਬੱਸਾਂ ਦਾ ਕਿਰਾਇਆ 835 ਰੁਪਏ ਪ੍ਰਤੀ ਸਵਾਰੀ ਹੋਵੇਗਾ

    ਇਨ੍ਹਾਂ ਬੱਸਾਂ ਦਾ ਕਿਰਾਇਆ 835 ਰੁਪਏ ਪ੍ਰਤੀ ਸਵਾਰੀ ਹੋਵੇਗਾ ਅਤੇ ਇਨ੍ਹਾਂ ਦੀ ਬੂਕਿੰਗ ਆਨਲਾਈਨ ਕਰਵਾਈ ਜਾ ਸਕੇਗੀ। ਪੀਆਰਟੀਸੀ ਦੇ ਨਾਲ ਹੀ ਪਨਬੱਸ ਵੱਲੋਂ ਵੀ ਦਿੱਲੀ ਹਵਾਈ ਅੱਡੇ ਲਈ ਇਹ ਬੱਸ ਸਰਵਿਸ ਸ਼ੁਰੂ ਕੀਤੀ ਜਾਵੇਗੀ। ਪੀਆਰਟਸੀ ਦੇ ਐਮ.ਡੀ. ਪੂਨਮਦੀਪ ਕੌਰ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਜਾ ਰਹੀ ਇਹ ਸਹੂਲਤ ਆਮ ਲੋਕਾਂ ਲਈ ਵੱਡੀ ਰਾਹਤ ਹੈ। ਉਨ੍ਹਾਂ ਕਿਹਾ ਕਿ ਨਵੀਂ ਦਿੱਲੀ ਹਵਾਈ ਅੱਡੇ ਜਾਣ ਵਾਲੀਆਂ ਸਵਾਰੀਆਂ ਅਤੇ ਐਨ.ਆਰ.ਆਈਜ. ਸਮੇਤ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਯਾਤਰੀਆਂ ਨੂੰ ਪੰਜਾਬ ਸਰਕਾਰ ਦੀ ਇਸ ਸਹੂਲਤ ਦਾ ਲਾਭ ਉਠਾਉਣ ਦੀ ਅਪੀਲ ਕੀਤੀ।

    ਇਸ ਸਮੇਂ ਚੱਲਣਗੀਆਂ ਪਟਿਆਲਾ ਤੋਂ ਦਿੱਲੀ ਹਵਾਈ ਅੱਡੇ ਲਈ ਬੱਸਾਂ

    ਜੇਕਰ ਪਟਿਆਲਾ ਦੀ ਗੱਲ ਕੀਤੀ ਜਾਵੇ ਤਾ ਦੁਪਹਿਰ 12 ਵਜੇ ਪਟਿਆਲਾ ਤੋਂ ਚੱਲਣ ਵਾਲੀ ਬੱਸ ਨਵੀਂ ਦਿੱਲੀ ਹਵਾਈ ਅੱਡੇ ’ਤੇ ਸ਼ਾਮ 06.40 ਵਜੇ ਪੁੱਜ ਜਾਵੇਗੀ ਅਤੇ ਇਹ ਉੱਥੋਂ ਸਵੇਰੇ 01.30 ਵਜੇ ਪਟਿਆਲਾ ਲਈ ਚੱਲੇਗੀ। ਜਦੋਂਕਿ ਸ਼ਾਮ 04.00 ਵਜੇ ਪਟਿਆਲਾ ਤੋਂ ਚੱਲਣ ਵਾਲੀ ਦੂਜੀ ਬੱਸ ਰਾਤ 10.00 ਵਜੇ ਨਵੀਂ ਦਿੱਲੀ ਹਵਾਈ ਅੱਡੇ ’ਤੇ ਪੁੱਜੇਗੀ ਅਤੇ ਉੱਥੋਂ ਅਗਲੀ ਸਵੇਰ 06.00 ਵਜੇ ਵਾਪਸੀ ਲਈ ਰਵਾਨਾ ਹੋਵੇਗੀ। ਇਸੇ ਤ੍ਹਰਾਂ ਹੀ ਹੋਰਨਾ ਜ਼ਿਲ੍ਹਿਆਂ ਤੋਂ ਇਹ ਵੋਲਵੋਂ ਲਗਜ਼ਰੀ ਬੱਸਾਂ ਵੱਖੋਂ ਵੱਖਰੇ ਸਮੇਂ ਤੇ ਚੱਲਿਆ ਕਰਨਗੀਆਂ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here