ਸਾਡੇ ਨਾਲ ਸ਼ਾਮਲ

Follow us

19.4 C
Chandigarh
Saturday, January 31, 2026
More
    Home Breaking News ਮੁੱਖ ਮੰਤਰੀ ਮਾ...

    ਮੁੱਖ ਮੰਤਰੀ ਮਾਨ ਵੱਲੋਂ ਚਾਰ ਸ਼ਹੀਦ ਸੈਨਿਕਾਂ ਦੇ ਪਰਿਵਾਰ ਨੂੰ ਇਕ-ਇਕ ਕਰੋੜ ਰੁਪਏ ਦੇਣ ਦਾ ਐਲਾਨ

    CM Bhagwant Maan

    ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਐਕਸ-ਗ੍ਰੇਸ਼ੀਆ ਵਜੋਂ ਇਕ ਕਰੋੜ ਰੁਪਏ ਦੇਣ ਦਾ ਐਲਾਨ

    (ਅਸ਼ਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Maan) ਨੇ ਜੰਮੂ ਕਸ਼ਮੀਰ ਵਿਚ ਦੇਸ਼ ਸੇਵਾ ਦੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕਰਨ ਵਾਲੇ ਚਾਰ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਇਕ-ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।

    ਜੰਮੂ ਕਸ਼ਮੀਰ ਦੇ ਪੁੰਛ ਜ਼ਿਲੇ ਵਿਚ ਦਹਿਸ਼ਤਗਰਦੀ ਹਮਲੇ ਵਿਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਬਹਾਦਰ ਫੌਜੀ ਜਵਾਨਾਂ ਦੀ ਪਛਾਣ ਹਵਲਦਾਰ ਮਨਦੀਪ ਸਿੰਘ, ਪਿੰਡ ਚਣਕੋਈਆਂ ਕਾਕਨ (ਲੁਧਿਆਣਾ), ਲਾਂਸ ਨਾਇਕ ਕੁਲਵੰਤ ਸਿੰਘ, ਪਿੰਡ ਚੜਿੱਕ (ਮੋਗਾ), ਸਿਪਾਹੀ ਹਰਕਿ੍ਰਸ਼ਨ ਸਿੰਘ, ਪਿੰਡ ਤਲਵੰਡੀ ਭਰਥ (ਗੁਰਦਾਸਪੁਰ) ਅਤੇ ਸਿਪਾਹੀ ਸੇਵਕ ਸਿੰਘ ਪਿੰਡ ਬਾਘਾ (ਬਠਿੰਡਾ) ਵਜੋਂ ਹੋਈ ਹੈ। ਭਗਵੰਤ ਮਾਨ ਨੇ ਅੱਤਵਾਦੀ ਹਮਲੇ ਦੀ ਨਿਖੇਧੀ ਕਰਦੇ ਹੋਏ ਇਸ ਹਮਲੇ ਵਿਚ ਬਹਾਦਰ ਸੈਨਿਕਾਂ ਦੀ ਸ਼ਹਾਦਤ ਉਤੇ ਦੁੱਖ ਜ਼ਾਹਰ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਮੁਤਾਬਕ ਸ਼ਹੀਦ ਸੈਨਿਕ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। (CM Bhagwant Maan)

    Terrorist Attack

    ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਬਹਾਦਰ ਨਾਇਕਾਂ ਵੱਲੋਂ ਦੇਸ਼ ਦੀ ਰਾਖੀ ਲਈ ਦਿਖਾਈ ਸੂਰਮਗਤੀ ਬਾਕੀ ਸੈਨਿਕਾਂ ਨੂੰ ਵੀ ਆਪਣੀ ਡਿਊਟੀ ਸਮਰਪਿਤ ਭਾਵਨਾ ਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕਰਦੀ ਰਹੇਗੀ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਵੀ ਮੁਲਕ ਨੂੰ ਬਰਤਾਨਵੀ ਹਕੂਮਤ ਤੋਂ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਨੇ ਅਹਿਮ ਭੂਮਿਕਾ ਨਿਭਾਈ ਸੀ। ਉਨਾਂ ਕਿਹਾ ਕਿ ਹੁਣ ਪੰਜਾਬੀਆਂ ਵੱਲੋਂ ਸਰਹੱਦਾਂ ਉਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਈ ਜਾ ਰਹੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here