ਜੰਮੂ ਕਸ਼ਮੀਰ ’ਚ ਅੱਤਵਾਦੀ ਹਮਲੇ ਦੀ ਮੁੱਖ ਮੰਤਰੀ ਮਾਨ ਨੇ ਕੀਤੀ ਨਿਖੇਧੀ

Teachers

ਸੱਚ ਕਹੂੰ ਨਿਊਜ਼ (ਚੰਡੀਗੜ੍ਹ)। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਜੰਮੂ ਕਸ਼ਮੀਰ ’ਚ ਹੋਏ ਅੱਤਵਾਦੀ ਹਮਲੇ ਦੀ ਨਿਖੇਧੀ ਕੀਤੀ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਇਸ ਹਮਲੇ ਦੀ ਪੂਰ ਜ਼ੋਰ ਨਿਖੇਧੀ ਕੀਤੀ। ਉਨ੍ਹਾਂ ਨੇ ਆਪਣੇ ਐਕਸ ‘ਤੇ ਲਿਖਿਆ ਕਿ ਜੰਮੂ ਕਸ਼ਮੀਰ ਦੇ ਕਠੂਆ ਅਤੇ ਡੋਡਾ ਵਿਖੇ ਅੱਤਵਾਦੀ ਹਮਲੇ ਦੌਰਾਨ CRPF ਦੇ ਇੱਕ ਜਵਾਨ ਦੇ ਸ਼ਹੀਦ ਅਤੇ 2 ਜਵਾਨਾਂ ਦੇ ਜ਼ਖ਼ਮੀ ਹੋਣ ਦੀ ਦੁਖਦ ਸੂਚਨਾ ਮਿਲੀ।

ਇਹ ਵੀ ਪੜ੍ਹੋ: ਪੰਜਾਬੀ ਯੂਨੀਵਰਸਿਟੀ ਵਿਖੇ ਅੰਡਰਗਰੈਜੂਏਟ ਕੋਰਸਾਂ ਲਈ ਕੌਂਸਲਿੰਗ ਸ਼ੁਰੂ

ਅੱਤਵਾਦੀਆਂ ਨੇ ਫੌਜ ਦੇ ਆਪ੍ਰੇਟਿੰਗ ਬੇਸ ਨੂੰ ਨਿਸ਼ਾਨਾ ਬਣਾ ਕੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ। ਸ਼ਹੀਦ ਅਤੇ ਜ਼ਖ਼ਮੀ ਹੋਏ ਜਵਾਨਾਂ ਦੇ ਦੇਸ਼ ਖ਼ਾਤਰ ਹੌਂਸਲੇ ਤੇ ਜਜ਼ਬੇ ਨੂੰ ਦਿਲੋਂ ਸਲਾਮ ਅਤੇ ਨਾਲ ਹੀ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਅੱਗੇ ਜ਼ਖ਼ਮੀ ਹੋਏ ਜਵਾਨਾਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ।

LEAVE A REPLY

Please enter your comment!
Please enter your name here