ਹਰਮਨਪ੍ਰੀਤ ਸਿੰਘ ਨੂੰ ਪਲੇਅਰ ਆਫ ਦਿ ਈਅਰ ਲਈ ਚੁਣੇ ਜਾਣ ’ਤੇ ਮੁੱਖ ਮੰਤਰੀ ਮਾਨ ਨੇ ਦਿੱਤੀ ਵਧਾਈ

Harmanpreet Singh Hockey

ਹਰਮਨਪ੍ਰੀਤ ਨੇ ਓਲੰਪਿਕ ‘ਚ 6 ਅਤੇ ਰਾਸ਼ਟਰਮੰਡਲ ‘ਚ 9 ਗੋਲ ਕੀਤੇ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਖੇਡਾਂ ’ਚ ਭਾਰਤੀ ਖਿਡਾਰੀ ਦੇਸ਼ ਦਾ ਨਾਂਅ ਰੌਸ਼ਨ ਕਰ ਰਹੇ ਹਨ ਤੇ ਭਾਰਤੀ ਖਿਡਾਰੀਆਂ ਨੇ ਇਸ ਵਾਰ ਓਲੰਪਿਕ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਇਸ ਸ਼ਾਨਦਾਰ ਪ੍ਰਦਰਸ਼ਨ ਸਦਕਾ ਭਾਰਤੀ ਹਾਕੀ ਟੀਮ ਦੇ ਉਪ-ਕਪਤਾਨ ਹਰਮਨਪ੍ਰੀਤ ਸਿੰਘ (Harmanpreet Singh Hockey ) ਨੂੰ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ (FIH) ਨੇ 2021-22 ਲਈ ਸਾਲ ਦਾ ਸਰਵੋਤਮ ਖਿਡਾਰੀ ਚੁਣਿਆ ਹੈ। ਡਿਫੈਂਡਰ ਅਤੇ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਲਗਾਤਾਰ ਦੂਜੇ ਸਾਲ ਪਲੇਅਰ ਆਫ ਦਿ ਈਅਰ ਚੁਣਿਆ ਗਿਆ। ਹਰਮਨਪ੍ਰੀਤ ਸਿੰਘ ਤੋਂ ਇਲਾਵਾ ਗੋਲਕੀਪਰ ਪੀਆਰ ਸ੍ਰੀਜੇਸ਼ ਅਤੇ ਮਹਿਲਾ ਟੀਮ ਦੀ ਗੋਲਕੀਪਰ ਸਵਿਤਾ ਪੂਨੀਆ ਨੂੰ ਵੀ ਐਫਆਈਐਚ ਨੇ ਪੁਰਸ਼ ਅਤੇ ਮਹਿਲਾ ਵਰਗ ਵਿੱਚ ਸਾਲ ਦਾ ਗੋਲ ਕੀਪਰ ਚੁਣਿਆ ਹੈ। ਇਸ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

ਖੇਡ ਮੰਤਰੀ ਨੇ ਕਿਹਾ ਖੇਡਾਂ ’ਚ ਪੰਜਾਬ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ ਹਨ ਤੇ ਪੰਜਾਬ ਦਾ ਨਾਂਅ ਪੂਰੇ ਸੰਸਾਰ ’ਚ ਚਮਕਾ ਰਹੇ ਹਨ। ਹਰਮਨਪ੍ਰੀਤ ਸਿੰਘ ਨੇ ਦਾ ਇਸ ਐਵਾਰਡ ਲਈ ਚੁਣੇ ਜਾਣਾ ਪੰਜਾਬ ਲਈ ਮਾਣ ਵਾਲੀ ਗੱਲ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਟਿੰਮੋਵਾਲ ਦੇ ਰਹਿਣ ਵਾਲੇ ਹਰਮਨਪ੍ਰੀਤ ਸਿੰਘ ਨੇ ਪਿਛਲੇ ਸਾਲ ਟੋਕੀਓ ਓਲੰਪਿਕ ਵਿੱਚ 6 ਗੋਲ ਕੀਤੇ ਸਨ। ਜਦੋਂ ਕਿ ਇਸ ਸਾਲ ਬਰਮਿੰਘਮ ਵਿੱਚ ਰਾਸ਼ਟਰਮੰਡਲ ਖੇਡਾਂ ਵਿੱਚ ਉਸ ਨੇ 9 ਗੋਲ ਕੀਤੇ ਸਨ। ਇਸ ਵਾਰ ਭਾਰਤ ਨੇ 41 ਸਾਲਾਂ ਬਾਅਦ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਜਦੋਂ ਕਿ ਉਸਨੇ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਸੀ। ਹਰਮਨਪ੍ਰੀਤ ਸਿੰਘ ਨੇ ਹੁਣ ਤੱਕ 155 ਅੰਤਰਰਾਸ਼ਟਰੀ ਮੈਚਾਂ ਵਿੱਚ ਕੁੱਲ 115 ਗੋਲ ਕੀਤੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here