(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗਡ਼੍ਹ ਵਿਖੇ ਆਪਣੇ ਨਿਵਾਸ ਸਥਾਨ ’ਤੇ ਦੇਸ਼ ਅਤੇ ਪੰਜਾਬ ਦਾ ਮਾਣ ਵਧਾਉਣ ਵਾਲੇ 11 ਮਾਣਮੱਤੇ ਖਿਡਾਰੀਆਂ ਨੂੰ ਕਲਾਸ-ਵਨ ਅਫ਼ਸਰਾਂ ਦੇ ਨਿਯੁਕਤੀ ਪੱਤਰ ਵੰਡੇ। ਇਨ੍ਹਾਂ ’ਚੋਂ 7 ਖਿਡਾਰੀਆਂ ਨੂੰ PPS ਤੇ 4 ਖਿਡਾਰੀਆਂ ਨੂੰ PCS ਵੱਜੋਂ ਨਿਯੁਕਤ ਕੀਤਾ ਗਿਆ। Sports News
ਇਹ ਵੀ ਪੜ੍ਹੋ: Heavy Rain Alert : ਬਦਲਦੇ ਮੌਸਮ ਕਾਰਨ ਲੋਕ ਪ੍ਰੇਸ਼ਾਨ, ਭਾਰੀ ਮੀਂਹ ਦਾ ਅਲਰਟ ਹੋਇਆ ਜਾਰੀ

ਮੁੱਖ ਮੰਤਰੀ ਮਾਨ ਨੇ ਇਨਾਂ ਸਾਰੇ ਖਿਡਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਵਧਾਇਆਂ ਦਿੱਤੀਆਂ। ਮਾਨ ਨੇ ਕਿਹਾ ਕਿ ਸਾਰੇ ਖਿਡਾਰੀਆਂ ਸਮੇਤ ਇਹਨਾਂ ਦੇ ਪਰਿਵਾਰ ਤੇ ਕੋਚ ਸਹਿਬਾਨਾਂ ਨੂੰ ਬਹੁਤ ਬਹੁਤ ਮੁਬਾਰਕਾਂ। Sports News ਮੁੱਖ ਮੰਤਰੀ ਨੇ ਅਂੱਗੇ ਕਿਹਾ ਕਿ ਬਤੌਰ ਖੇਡ ਪ੍ਰੇਮੀ ਇਹਨਾਂ ਖਿਡਾਰੀਆਂ ਦਾ ਸਨਮਾਨ ਕਰਕੇ ਮੈਂ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ ਅਤੇ ਸਾਰਿਆਂ ਨੂੰ ਨਵੀਂ ਸ਼ੁਰੂਆਤ ਲਈ ਸ਼ੁੱਭਕਾਮਨਾਵਾਂ।