ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰ ਰਹੇ ਹਾਂ : ਮਾਨ
- ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਰਹੇ ਮੌਜ਼ੂਦ
- 6635 ਅਧਿਆਪਕਾਂ ਨੂੰ ਦਿੱਤੇ ਨਿਯੁਕਤੀ ਪੱਤਰ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਆਪਕਾਂ ਨੂੰ ਨਿਯੁਕਤ ਪੱਤਰ ਵੰਡ ਕੇ ਵੱਡਾ ਤੋਹਫਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੌਜ਼ੂਦ ਸਨ। ਮਾਨ ਸਰਕਾਰ ਨੇ ਆਪਣੇ ਵਾਅਦੇ ਅਨੁਸਾਰ ਵਾਅਦਾ ਪੂਰਾ ਕਰਦਿਆਂ ਈਟੀਟੀ 6635 ਅਧਿਆਪਕਾਂ ਨੂੰ ਨਿਯੁਕਤ ਪੱਤਰ ਸੌਂਪੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬੇ ’ਚ ਅਧਿਆਪਕਾਂ ਦੀ ਕਾਫੀ ਕਮੀ ਹੈ ਉਸ ਨੂੰ ਪੂਰਾ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸੂਬੇ ’ਚ ਸਿੱਖਿਆ ਢਾਂਚੇ ਨੂੰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਪੂਰਾ ਜ਼ੋਰ ਲਾ ਰਹੀ ਹੈ ਤੇ ਆਉਣ ਵਾਲੇ ਦਿਨਾਂ ’ਚ ਸੂਬੇ ’ਚ ਸਿੱਖਿਆ ਦਾ ਪੱਧਰ ਕਾਫੀ ਉੱਚ ਹੋਵੇਗਾ।
ਇਹ ਵੀ ਪੜ੍ਹੋ..
6635 ਈਟੀਟੀ ਅਧਿਆਪਕ (ETT Teachers) ਦੀ ਭਰਤੀ ਪ੍ਰਕਿਰਿਆ ਜਾਰੀ
(ਰਜਨੀਸ਼ ਰਵੀ) ਫਾਜ਼ਿਲਕਾ। ਸਿੱਖਿਆ ਵਿਭਾਗ ਪੰਜਾਬ ਵੱਲੋਂ ਪ੍ਰਾਇਮਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਈਟੀਈ ਅਧਿਆਪਕਾਂ (ETT Teachers) ਦੀਆਂ 6635 ਅਸਾਮੀਆਂ ਤੇ ਭਰਤੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਸਕੈਂਡਰੀ ਫਾਜ਼ਿਲਕਾ ਡਾ. ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਦੱਸਿਆ ਕਿ ਆਧਿਆਪਕ ਯੋਗਤਾ ਪ੍ਰੀਖਿਆ ਤੋਂ ਬਾਅਦ ਭਰਤੀ ਪ੍ਰੀਖਿਆ ਰਾਹੀ ਇਹਨਾਂ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ।
ਮੁੱਖ ਦਫਤਰ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਲਈ 36 ਅਧਿਆਪਕਾਂ ਦੀ ਚੋਣ ਕਰਕੇ ਜਿਲ੍ਹੇ ਨੂੰ ਭੇਜੀ ਗਈ ਹੈ। ਇਹਨਾਂ ਅਧਿਆਪਕਾਂ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-ਵੱਖ ਸਕੂਲਾਂ ਵਿੱਚ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਇਹਨਾਂ ਅਧਿਆਪਕਾਂ ਦੀ ਨਿਯੁਕਤੀ ਨਾਲ ਸਿੱਖਿਆ ਸੁਧਾਰਾਂ ਨੂੰ ਬੜਾਵਾ ਮਿਲੇਗਾ ਅਤੇ ਅਧਿਆਪਕਾਂ ਦੀ ਘਾਟ ਦੂਰ ਹੋਵੇਗਾ। ਚੁਣੇ ਗਏ ਅਧਿਆਪਕਾਂ ਵਿੱਚੋ ਅਜੇ ਕੁਮਾਰ,ਗੌਰਵ ਕੰਬੋਜ,ਰਨਜੋਤ ਸਿੰਘ, ਸੰਦੀਪ ਕੌਰ ਅਤੇ ਸੁਨੀਤਾ ਰਾਣੀ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਨਿਸ਼ਠਾ ਅਤੇ ਤਨਦੇਹੀ ਨਾਲ ਨਿਭਾਉਣਗੇ।
ਇਸ ਨਿਯੁਕਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਬੀਪੀਈਓ ਸਤੀਸ਼ ਮਿਗਲਾਨੀ, ਬੀਪੀਈਓ ਸੁਨੀਲ ਕੁਮਾਰ, ਬੀਪੀਈਓ ਅਜੇ ਛਾਬੜਾ, ਬੀਪੀਈਓ ਨਰਿੰਦਰ ਸਿੰਘ, ਇੰਚਾਰਜ ਸੁਪਰਡੈਂਟ ਅਜਿੰਦਰ ਕੁਮਾਰ,ਡੀਲਿੰਗ ਹੈਡ ਰਜਿੰਦਰ ਕੁਮਾਰ, ਕਲਰਕ ਮੈਡਮ ਅਦਿੱਤੀ, ਕਲਰਕ ਜਗਜੀਤ ਸਿੰਘ, ਮਨੀਸ਼ ਧਵਨ, ਅਨੁਰਾਗ ਕੁਮਾਰ, ਹਰਦੀਪ ਸਿੰਘ, ਜ਼ਿਲ੍ਹਾ ਐਮ ਐਸ ਆਈ ਕੋਆਰਡੀਨੇਟਰ ਮਨੋਜ ਗੁਪਤਾ, ਸੁਰਿੰਦਰ ਕੁਮਾਰ ਵੱਲੋਂ ਸਲਾਘਾਯੋਗ ਸੇਵਾਵਾ ਨਿਭਾਈਆਂ ਗਈਆਂ।
ਇਸ ਮੌਕੇ ਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਪੰਕਜ ਕੁਮਾਰ ਅੰਗੀ, ਬੀਪੀਈਓ ਮੈਡਮ ਸੁਖਵਿੰਦਰ ਕੌਰ, ਬੀਪੀਈਓ ਮੈਡਮ ਸੁਨੀਤਾ ਕੁਮਾਰੀ, ਨੈਸ਼ਨਲ ਅਵਾਰਡੀ ਅਧਿਆਪਕ ਲਵਜੀਤ ਸਿੰਘ ਗਰੇਵਾਲ, ਇੰਚਾਰਜ ਡੀ ਐਮ ਗੌਤਮ ਗੌੜ੍ਹ ,ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ, ਕੋਆਰਡੀਨੇਟਰ ਪ੍ਰੀਖਿਆਵਾਂ ਵਿਵੇਕ ਅਨੇਜਾ, ਸੀਐਚਟੀ ਮਨੋਜ ਧੂੜੀਆ,ਜਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ, ਸੋਸ਼ਲ ਮੀਡੀਆ ਕੋਆਰਡੀਨੇਟਰ ਸਿਮਲਜੀਤ ਸਿੰਘ, ਸਮੂਹ ਬੀਐਨਓ, ਸਮੂਹ ਬੀਐਮਟੀ ਵੱਲੋ ਇਹਨਾਂ ਨਵ ਨਿਯੁਕਤ ਅਧਿਆਪਕਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾ ਦਿੱਤੀਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ