ਮੁੱਖ ਮੰਤਰੀ ਮਾਨ ਨੇ ਵੱਖ-ਵੱਖ ਵਿਭਾਗਾਂ ’ਚ 304 ਨਵ-ਨਿਯੁਕਤ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਅੱਜ ਮੁੱਖ ਮੰਤਰੀ ਮਾਨ (CM Bhagwant Mann) ਵੱਲੋਂ ਵੱਖ-ਵੱਖ ਵਿਭਾਗਾਂ ’ਚ 304 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਬ੍ਰਹਮ ਸੰਕਰਾ ਜਿੰਪਾ ਵੀ ਮੌਜ਼ੂਦ ਰਹੇ। ਮੁੱਖ ਮੰਤਰੀ ਨੇ ਸਾਰੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈਆਂ ਦਿੱਤੀਆਂ।

ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਸਿਲਸਿਲਾ ਇਸੇ ਤਰ੍ਹਾਂ ਅੱਗੇ ਵੀ ਜਾਰੀ ਰਹੇਗਾ। ਮੁੱਖ ਮੰਤਰੀ ਨੇ ਨਿਯੁਕਤੀ ਪੱਤਰ ਵੰਡਣ ਤੋ ਬਾਅਦ ਆਪਣੇ ਸੰਬੋਧਨ ’ਚ ਕਿਹਾ ਕਿ ਪੰਜਾਬ ਦੇ ਮਿਹਨਤੀ ਨੌਜਵਾਨਾਂ ਦੇ ਸੁਪਨੇ ਸਾਕਾਰ ਹੋ ਰਹੇ ਹਨ। ਪੰਜਾਬ ਸਰਕਾਰ ਅੱਜ ਦੀਆਂ ਨੌਕਰੀਆਂ ਮਿਲਾ ਕੇ 37,100 ਸਰਕਾਰੀ ਨੌਕਰੀਆਂ ਦੇ ਚੁੱਕੇ ਹਾਂ ਅਤੇ ਅੱਗੇ ਵੀ ਇਹ ਸਿਲਸਿਲਾ ਜਾਰੀ ਰਹੇਗਾ। ਮੁੱਖ ਮੰਤਰੀ ਮਾਨ ਨੇ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਵੀਂ ਸ਼ੁਰੂਆਤ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।