ਮੁੱਖ ਮੰਤਰੀ ਮਾਨ ਨੇ 249 ਨੌਜਵਾਨ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ, ਹੁਣ ਤੱਕ36 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ

Job Appointment Letter

ਨੌਜਵਾਨਾਂ ਦੇ ਹੱਥਾਂ ‘ਚ ਨਿਯੁਕਤੀ ਪੱਤਰ ਦੇਣ ਦਾ ਸਿਲਸਿਲਾ ਜਾਰੀ (Job Appointment Letter)

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ‘ਚ 249 ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ। ਮੁੱਖ ਮੰਤਰੀ ਮਾਨ ਨੇ ਸਾਰਿਆਂ ਨੂੰ ਨਵੀਂ ਸ਼ੁਰੂਆਤ ਲਈ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਉਨਾਂ ਕਿਹਾ ਕਿ ਪੰਜਾਬ ‘ਚ ਹੀ ਨੌਜਵਾਨਾਂ ਨੂੰ ਕੰਮ ਦੇ ਰਹੇ ਹਾਂ। ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣਾ ਰਹੇ ਹਾਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਖਾਸ ਹੈ ਕਿਉਂਕਿ ਪੰਜਾਬ ਸਰਕਾਰ ਨੇ 36 ਹਜ਼ਾਰ ਨੌਕਰੀਆਂ ਦੇਣ ਦਾ ਅੰਕੜਾ ਪਾਰ ਕਰ ਲਿਆ ਹੈ। ਅੱਜ ਦੀਆਂ ਨਿਯੁਕਤੀਆਂ ਸਮੇਤ ਕੁੱਲ 36097 ਨੌਕਰੀਆਂ ਦਿੱਤੀਆਂ ਗਈਆਂ ਹਨ। (Job Appointment Letter)

Job Appointment Letter

ਇਹ ਵੀ ਪੜ੍ਹੋ : ਅੰਤਰਰਾਜ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਉਨ੍ਹਾਂ ਕਈ ਲੜਕੇ-ਲੜਕੀਆਂ ਨੂੰ ਸਾਲ ਵਿੱਚ ਤਿੰਨ ਵਾਰ ਸਰਕਾਰੀ ਨੌਕਰੀ ਦੇਣ ਦੀ ਗੱਲ ਵੀ ਕਹੀ। ਮੁੱਖ ਮੰਤਰੀ ਨੇ ਕਿਹਾ ਕਿ ਕਈ ਅਜਿਹੇ ਉਮੀਦਵਾਰ ਹਨ ਜੋ ਪਹਿਲਾਂ ਕਲਰਕ ਦੀ ਪ੍ਰੀਖਿਆ ਪਾਸ ਕਰ ਚੁੱਕੇ ਹਨ। ਫਿਰ ਹੈੱਡ ਕਲਰਕ ਅਤੇ ਹੁਣ ਐਸ.ਡੀ.ਓ ਦਾ ਇਮਤਿਹਾਨ ਪਾਸ ਕਰਕੇ ਨੌਕਰੀ ਮਿਲ ਗਈ।

ਪੰਜਾਬ ਸਰਕਾਰ ਸੂਬੇ ਵਿੱਚ ਅੱਠ ਯੂਪੀਐਸਸੀ ਪ੍ਰੀਖਿਆ ਕੇਂਦਰ ਖੋਲ੍ਹ ਰਹੀ ਹੈ, ਜਿੱਥੇ ਸਿੱਖਿਆ ਮੁਫ਼ਤ ਹੋਵੇਗੀ

ਮੁੱਖ ਮੰਤਰੀ ਮਾਨ ਨੇ ਉਮੀਦਵਾਰਾਂ ਨੂੰ ਕਿਹਾ ਕਿ ਕੋਈ ਵੀ ਇੱਕ ਨੌਕਰੀ ਪ੍ਰਾਪਤ ਕਰਨਾ ਅੰਤਿਮ ਪੜਾਅ ਨਹੀਂ ਹੈ। ਉਨ੍ਹਾਂ ਨੌਜਵਾਨਾਂ ਨੂੰ ਪੀ.ਸੀ.ਐਸ. ਅਤੇ ਯੂ.ਪੀ.ਐਸ.ਸੀ. ਦੀਆਂ ਪ੍ਰੀਖਿਆਵਾਂ ਪਾਸ ਕਰਨ ਲਈ ਕਿਹਾ। ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਅੱਠ ਯੂਪੀਐਸਸੀ ਪ੍ਰੀਖਿਆ ਕੇਂਦਰ ਖੋਲ੍ਹ ਰਹੀ ਹੈ, ਜਿੱਥੇ ਸਿੱਖਿਆ ਮੁਫ਼ਤ ਹੋਵੇਗੀ। ਇਨ੍ਹਾਂ ਵਿੱਚ ਆਈਏਐਸ ਅਧਿਕਾਰੀ ਵੀ ਆਪਣੇ ਤਜ਼ਰਬੇ ਸਾਂਝੇ ਕਰਨਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ 560 ਸਬ-ਇੰਸਪੈਕਟਰਾਂ ਨੂੰ ਅਤੇ ਉਸ ਤੋਂ ਪਹਿਲਾਂ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਆਉਣ ਵਾਲੇ ਦਿਨਾਂ ਵਿੱਚ ਵੀ ਹਜ਼ਾਰਾਂ ਨੌਜਵਾਨਾਂ ਦੇ ਨਿਯੁਕਤੀ ਪੱਤਰ ਤਿਆਰ ਹਨ, ਪਰ ਹਾਈਕੋਰਟ ਨਾਲ ਸਬੰਧਤ ਮੁਸ਼ਕਲਾਂ ਨੂੰ ਦੂਰ ਕਰਕੇ ਨਿਯੁਕਤੀ ਪੱਤਰ ਦਿੱਤੇ ਜਾਂਦੇ ਹਨ।