ਆਸ਼ੂ ਦੀ ਗ੍ਰਿਫ਼ਤਾਰੀ ’ਤੇ ਮੁੱਖ ਮੰਤਰੀ ਮਾਨ ਨੇ ਦਿੱਤਾ ਵੱਡਾ ਬਿਆਨ

ਆਸ਼ੂ ਦੀ ਗ੍ਰਿਫ਼ਤਾਰੀ ’ਤੇ ਮੁੱਖ ਮੰਤਰੀ ਮਾਨ ਨੇ ਦਿੱਤਾ ਵੱਡਾ ਬਿਆਨ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕਥਿਤ ਟਰਾਂਸਪੋਰਟ ਟੈਂਡਰ ਘੁਟਾਲੇ ’ਚ ਫਸੇ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਭੂਸ਼ਣ ਦੀ ਗ੍ਰਿਫ਼ਤਾਰੀ ’ਤੇ ਮਾਨ ਨੇ ਕਿਹਾ ਕਿ ਆਸ਼ੂ ਚੰਡੀਗੜ੍ਹ ਆ ਕੇ ਕਹਿ ਰਹੇ ਸਨ ਕਿ ਸਾਨੂੰ ਫੜੋ, ਹੁਣ ਫੜ ਲਿਆ ਹੈ। ਉਹਨਾਂ ਖਿਲਾਫ ਸਬੂਤ ਮਿਲੇ ਹਨ। ਮਾਨ ਨੇ ਕਿਹਾ ਕਿ ਅਸੀਂ ਚੋਣਾਂ ਤੋਂ ਪਹਿਲਾਂ ਹੀ ਕਿਹਾ ਸੀ ਕਿ ਜਿਸ ਨੇ ਪੰਜਾਬ ਨੂੰ ਲੁੱਟਿਆ ਹੈ, ਉਸ ਤੋਂ ਹਿਸਾਬ ਲਿਆ ਜਾਵੇਗਾ। ਜਿਨ੍ਹਾਂ ਖਿਲਾਫ ਵੀ ਸਬੂਤ ਮਿਲਣਗੇ, ਉਨ੍ਹਾਂ ਖਿਲਾਫ ਕਾਰਵਾਈ ਹੁੰਦੀ ਜਾਵੇਗੀ ਤੇ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ।

ਕਥਿਤ ਟਰਾਂਸਪੋਰਟ ਟੈਂਡਰ ਘੁਟਾਲੇ ’ਚ ਹੋਈ ਗ੍ਰਿਫ਼ਤਾਰੀ

ਆਸੂ ਦੀ ਪੇਸ਼ੀ ਤੋਂ ਪਹਿਲਾਂ ਜੁਟੇ ਕਾਂਗਰਸੀ ਲੀਡਰ

(ਸੱਚ ਕਹੂੰ ਨਿਊਜ਼) ਲੁਧਿਆਣਾ। ਕਥਿਤ ਟਰਾਂਸਪੋਰਟ ਟੈਂਡਰ ਘੁਟਾਲੇ ’ਚ ਫਸੇ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਅੱਜ ਲੁਧਿਆਣਾ ਕੋਰਟ ’ਚ ਪੇਸ਼ੀ ਹੈ। ਵਿਜੀਲੈਂਸ ਆਸ਼ੂ ਨੂੰ ਕੋਰਟ ’ਚ ਪੇਸ਼ ਕਰੇਗੀ।  ਇਸ ਮੌਕੇ ਕੋਰਟ ਦੇ ਬਾਹਰ ਕਾਂਗਰਸ ਲੀਡਰ ਵੱਡੀ ਗਿਣਤੀ ’ਚ ਪਹੁੰਚੇ। ਵਿਜੀਲੈਂਸ ਦੇ ਦਫ਼ਤਰ ਦੇ ਬਾਹਰ ਕਾਂਗਰਸ ਦੇ ਲੀਡਰ ਰਾਜਾ ਵੜਿੰਗ, ਵਾਜਬਾ ਤੇ ਬਿੱਟੂ ਵੀ ਪਹੁੰਚੇ ਹਨ। ਦੱਸਣਯੋਗ ਹੈ ਕਿ ਬੀਤੇ ਦਿਨੀਂ ਸ਼ਾਮ ਲਗਭਗ 6 ਵਜੇ ਤੋਂ ਬਾਅਦ ਸ੍ਰੀ ਆਸ਼ੂ ਨੂੰ ਉਸ ਵੇਲੇ ਗਿ੍ਰਫ਼ਤਾਰ ਕਰਨ ਲਈ ਵਿਜੀਲੈਂਸ ਟੀਮ ਪੁੱਜੀ ਜਦੋਂ ਉਹ ਇਕ ਸੈਲੂਨ ’ਤੇ ਵਾਲ ਕਟਵਾਉਣ ਲਈ ਆਏ ਹੋਏ ਸਨ। ਇਹ ਪਤਾ ਲੱਗਦਿਆਂ ਹੀ ਰਵਨੀਤ ਸਿੰਘ ਬਿੱਟੂ ਵੀ ਮੌਕੇ ’ਤੇ ਪਹੁੰਚ ਗਏ ਅਤੇ ਉਨ੍ਹਾਂ ਨੇ ਕਾਫ਼ੀ ਦੇਰ ਵਿਜੀਲੈਂਸ ਟੀਮ ਨਾਲ ਬਹਿਸ ਕੀਤੀ ਪਰ ਅੰਤ ਵਿਜੀਲੈਂਸ ਟੀਮ ਭਾਰਤ ਭੂਸ਼ਣ ਆਸ਼ੂ ਨੂੰ ਆਪਣੇ ਨਾਲ ਲਿਜਾਣ ’ਚ ਸਫ਼ਲ ਹੋ ਗਈ। ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਹੁੰਦਿਆਂ ਸ੍ਰੀ ਆਸ਼ੂ ’ਤੇ ਵੱਡੇ ਘਪਲੇ ਕਰਨ ਦੇ ਦੋਸ਼ ਲੱਗੇ ਸਨ, ਜਿਸ ਦੀ ਜਾਂਚ ਵਿਜੀਲੈਂਸ ਕਰ ਰਹੀ ਸੀ।

ਸਾਬਕਾ ਕੈਬਨਿਟ ਮੰਤਰੀ ਆਸ਼ੂ ਵਿਜੀਲੈਂਸ ਵੱਲੋਂ ਗਿ੍ਰਫਤਾਰ

ਪੰਜਾਬ ਵਿਜੀਲੈਂਸ ਵੱਲੋਂ ਕਥਿਤ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ਤੋਂ ਗਿ੍ਰਫ਼ਤਾਰ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਵਿਜੀਲੈਂਸ ਦੇ ਇੱਕ ਅਫ਼ਸਰ ਵੱਲੋਂ ਕੀਤੀ ਗਈ। ਉਥੇ ਹੀ ਦੂਜੇ ਪਾਸੇ ਭਾਰਤ ਭੂਸ਼ਣ ਆਸ਼ੂ ਨੂੰ ਜਦੋਂ ਵਿਜੀਲੈਂਸ ਗਿ੍ਰਫਤਾਰ ਕਰ ਰਹੀ ਸੀ ਤਾਂ ਉਸ ਵੇਲੇ ਕਾਂਗਰਸੀ ਐਮਪੀ ਰਵਨੀਤ ਬਿੱਟੂ ਵੱਲੋਂ ਭਾਰੀ ਹੰਗਾਮਾ ਕੀਤਾ ਗਿਆ ਅਤੇ ਸਰਕਾਰ ’ਤੇ ਗੰਭੀਰ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਦਰ ਜੰਗਲ ਰਾਜ ਹੈ, ਬਿਨਾਂ ਸਬੂਤਾਂ ਤੋਂ ਕੋਈ ਵੀ ਲੀਡਰ ਚੁੱਕ ਕੇ ਜੇਲ੍ਹਾਂ ਦੇ ਅੰਦਰ ਸੁੱਟਿਆ ਜਾ ਰਿਹਾ ਹੈ, ਅਸੀਂ ਅਜਿਹੀ ਗੁੰਡਾਗਰਦੀ ਚੱਲਣ ਨਹੀਂ ਦਿਆਂਗੇ। ਰਵਨੀਤ ਬਿੱਟੂ ਨੇ ਦਾਅਵਾ ਕੀਤਾ ਕਿ ਆਸ਼ੂ ਨੂੰ ਗਿ੍ਰਫਤਾਰ ਕਰਨ ਆਏ ਵਿਜੀਲੈਂਸ ਅਧਿਕਾਰੀਆਂ ਕੋਲ ਕੋਈ ਕਾਗਜ਼ ਨਹੀਂ ਸਨ।

ਲੁਧਿਆਣਾ ’ਚ ਸੈਲੂਨ ’ਤੇ ਵਾਲ ਕਟਵਾਉਂਦਿਆਂ ਨੂੰ ਕੀਤਾ ਸੀ ਗ੍ਰਿਫ਼ਤਾਰ

ਜ਼ਿਕਰਯੋਗ ਹੈ ਕਿ ਸ਼ਾਮ ਲਗਭਗ 6 ਵਜੇ ਤੋਂ ਬਾਅਦ ਸ੍ਰੀ ਆਸ਼ੂ ਨੂੰ ਉਸ ਵੇਲੇ ਗਿ੍ਰਫ਼ਤਾਰ ਕਰਨ ਲਈ ਵਿਜੀਲੈਂਸ ਟੀਮ ਪੁੱਜੀ ਜਦੋਂ ਉਹ ਇਕ ਸੈਲੂਨ ’ਤੇ ਵਾਲ ਕਟਵਾਉਣ ਲਈ ਆਏ ਹੋਏ ਸਨ। ਇਹ ਪਤਾ ਲੱਗਦਿਆਂ ਹੀ ਰਵਨੀਤ ਸਿੰਘ ਬਿੱਟੂ ਵੀ ਮੌਕੇ ’ਤੇ ਪਹੁੰਚ ਗਏ ਅਤੇ ਉਨ੍ਹਾਂ ਨੇ ਕਾਫ਼ੀ ਦੇਰ ਵਿਜੀਲੈਂਸ ਟੀਮ ਨਾਲ ਬਹਿਸ ਕੀਤੀ ਪਰ ਅੰਤ ਵਿਜੀਲੈਂਸ ਟੀਮ ਭਾਰਤ ਭੂਸ਼ਣ ਆਸ਼ੂ ਨੂੰ ਆਪਣੇ ਨਾਲ ਲਿਜਾਣ ’ਚ ਸਫ਼ਲ ਹੋ ਗਈ। ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਹੁੰਦਿਆਂ ਸ੍ਰੀ ਆਸ਼ੂ ’ਤੇ ਵੱਡੇ ਘਪਲੇ ਕਰਨ ਦੇ ਦੋਸ਼ ਲੱਗੇ ਸਨ, ਜਿਸ ਦੀ ਜਾਂਚ ਵਿਜੀਲੈਂਸ ਕਰ ਰਹੀ ਸੀ।

ਉੱਧਰ ਰਵਨੀਤ ਸਿੰਘ ਬਿੱਟੂ ਨੇ ਦੋਸ਼ ਲਾਇਆ ਕਿ ਗਿ੍ਰਫ਼ਤਾਰੀ ਲਈ ਆਈ ਟੀਮ ਕੋਲ ਨਾ ਕੋਈ ਵਿਜੀਲੈਂਸ ਦੇ ਆਈ.ਕਾਰਡ ਸਨ ਅਤੇ ਨਾ ਹੀ ਉਨ੍ਹਾਂ ਕੋਲ ਸ੍ਰੀ ਆਸ਼ੂ ਦੀ ਗਿ੍ਰਫ਼ਤਾਰੀ ਲਈ ਹੀ ਕੋਈ ਦਸਤਾਵੇਜ਼ ਸਨ। ਹੈਰਾਨੀ ਵਾਲੀ ਗੱਲ ਹੈ ਕਿ ਆਸ਼ੂ ਨੂੰ ਉਸੇ ਦਿਨ ਗਿ੍ਰਫਤਾਰ ਕੀਤਾ ਗਿਆ ਜਿਸ ਦਿਨ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਵਿਜੀਲੈਂਸ ਦੇ ਦਫਤਰ ਦਾ ਘਿਰਾਓ ਕੀਤਾ ਗਿਆ। ਘਿਰਾਓ ਦੌਰਾਨ ਰਾਜਾ ਵੜਿੰਗ ਦੇ ਨਾਲ-ਨਾਲ ਸ੍ਰੀ ਆਸ਼ੂ ਨੇ ਵੀ ਕਿਹਾ ਸੀ ਉਹ ਗਿ੍ਰਫਤਾਰ ਹੋਣ ਤੋਂ ਨਹੀਂ ਡਰਦੇ ਅਤੇ ਜਦੋਂ ਚਾਹੇ ਵਿਜੀਲੈਂਸ ਉਨ੍ਹਾਂ ਨੂੰ ਗਿ੍ਰਫਤਾਰ ਕਰ ਲਵੇ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਿਜੀਲੈਂਸ ਨੇ ਮੰਡੀਆਂ ’ਚੋਂ ਅਨਾਜ ਦੀ ਲਿਫਟਿੰਗ ਦਾ ਠੇਕਾ ਲੈਣ ਵਾਲੇ ਠੇਕੇਦਾਰ ਤੇਲੂ ਰਾਮ, ਸਾਥੀ ਜਗਰੂਪ ਸਿੰਘ, ਗੁਰਦਾਸ ਰਾਮ ਐਂਡ ਕੰਪਨੀ ਅਤੇ ਸੰਦੀਪ ਭਾਟੀਆ ਖਿਲਾਫ ਕੇਸ ਦਰਜ ਕਰਕੇ ਤੇਲੂ ਰਾਮ ਨੂੰ ਗਿ੍ਰਫਤਾਰ ਕੀਤਾ ਸੀ।ਵਿਜੀਲੈਂਸ ਨੇ ਕੁਝ ਦਿਨ ਪਹਿਲਾਂ ਆਸ਼ੂ ਦੇ ਨਜਦੀਕੀ ਮੀਨੂੰ ਮਲਹੋਤਰਾ ਦਾ ਨਾਂਅ ਲਿਆ ਸੀ ਅਤੇ ਉਸ ਦੇ ਘਰ ਛਾਪਾ ਮਾਰਿਆ ਸੀ ਪਰ ਉਹ ਭੱਜਣ ’ਚ ਸਫਲ ਹੋ ਗਿਆ ਸੀ।ਜ਼ਿਕਰਯੋਗ ਹੈ ਕਿ ਆਸੂ ਪਹਿਲਾਂ ਹੀ ਹਾਈ ਕੋਰਟ ਵਿਚ ਅਗਾਊਂ ਜਮਾਨਤ ਲਈ ਪਟੀਸਨ ਦਾਇਰ ਕਰ ਚੁੱਕੇ ਹਨ। ਕੈਪਟਨ ਅਮਰਿੰਦਰ ਦੀ ਸਰਕਾਰ ਵੇਲੇ ਵੀ ਆਸ਼ੂ ’ਤੇ ਭਿ੍ਰਸਟਾਚਾਰ ਦੇ ਦੋਸ ਲੱਗੇ ਸਨ ਪਰ ਉਦੋਂ ਕੈਪਟਨ ਅਮਰਿੰਦਰ ਸਿੰਘ ਨੇ ਆਸੂ ਦਾ ਬਚਾਅ ਕਰਦਿਆਂ ਕਲੀਨ ਚਿੱਟ ਦੇ ਦਿੱਤੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ