ਸਾਡੇ ਨਾਲ ਸ਼ਾਮਲ

Follow us

13.1 C
Chandigarh
Wednesday, February 11, 2026
More
    Home Breaking News ਰਾਜਪਾਲ ਦੀ ਚਿੱ...

    ਰਾਜਪਾਲ ਦੀ ਚਿੱਠੀ ਦਾ ਮੁੱਖ ਮੰਤਰੀ ਮਾਨ ਨੇ ਦਿੱਤਾ ਠੋਕਵਾਂ ਜਵਾਬ

    CM Bhagwant Mann

     ਰਾਜਪਾਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਕੀਤੇ ਸਨ ਸਵਾਲ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ (CM Bhagwant Mann ) ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ’ਚ ਤਲਖੀ ਜਾਰੀ ਹੈ। ਰਾਜਪਾਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਕੁਝ ਸਵਾਲ ਪੁੱਛੇ ਹਨ, ਜਿਸ ਦੇ ਲਈ ਉਨਾਂ ਮੁੱਖ ਮੰਤਰੀ ਮਾਨ ਨੂੰ 15 ਦਿਨਾਂ ਦਾ ਸਮਾਂ ਦਿੱਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਦੀ ਚਿੱਠੀ ਦਾ ਜਵਾਬ ਨਾਲ ਦੇ ਨਾਲ ਹੀ ਦੇ ਦਿੱਤਾ। ਮੁੱਖ ਮੰਤਰੀ ਨੇ ਇੱਕ ਪੱਤਰ ਲਿਖ ਕੇ ਰਾਜਪਾਲ ਦੇ ਸਵਾਲਾਂ ਦਾ ਜਵਾਬ ਦਿੱਤਾ ਹੈ। ਮੁੱਖ ਮੰਤਰੀ ਨੇ ਲ਼ਿਖਿਆ ਕਿ ਆਪ ਜੀ ਦੀ ਚਿੱਠੀ ’ਚ ਜਿੰਨੇ ਵੀ ਵਿਸ਼ੇ ਲਿਖੇ ਗਏ ਹਨ ਉਹ ਸਾਰੇ ਰਾਜ ਸਰਕਾਰ ਦੇ ਵਿਸ਼ੇ ਹਨ।  ਇਸ ਸਬੰਧ ਵਿਚ ਮੈਂ ਸਪੱਸ਼ਟ ਕਰਨਾ ਚਹਾਂਗਾ ਕਿ ਭਾਰਤੀ ਸੰਵਿਧਾਨ ਅਨੁਸਾਰ ਮੈਂ ਅਤੇ ਮੇਰੀ ਸਰਕਾਰ 3 ਕਰੋਡ਼ ਪੰਜਾਬੀਆਂ ਨੂੰ ਜਵਾਬ ਦੇਹ ਹੈ। ਭਗਵੰਤ ਮਾਨ ਨੇ ਕਿਹਾ ਕਿ ਤੁਸੀਂ ਪੁੱਛਿਆ ਕਿ ਸਿੰਗਾਪੁਰ ਭੇਜੇ ਗਏ ਪ੍ਰਿੰਸੀਪਲਾਂ ਦੀ ਚੋਣ ਕਿਸ ਆਧਾਰ ’ਤੇ ਕੀਤੀ ਗਈ ਸੀ।

    ਮਾਨ ਨੇ ਨੇ ਕਿਹਾ ਕਿ ਪੰਜਾਬ ਦੇ ਵਾਸੀ ਇਹ ਪੁੱਛਣਾ ਚਾਹੁੰਦੇ ਹਨ ਕਿ ਭਾਰਤੀ ਸੰਵਿਧਾਨ ਕਿਸੇ ਸਪੱਸ਼ਟ ਯੋਗਤਾ ਦੀ ਅਣਹੋਂਦ ਵਿਚ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਰਾਜਾਂ ਵਿਚ ਰਾਜਪਾਲ ਕਿਸ ਆਧਾਰ ’ਤੇ ਚੁਣੇ ਜਾਂਦੇ ਹਨ। ਕਿਰਪਾ ਕਰਕੇ ਇਹ ਦੱਸ ਕੇ ਪੰਜਾਬੀਆਂ ਦੀ ਜਾਣਕਾਰੀ ਵਿਚ ਵਾਧਾ ਕੀਤਾ ਜਾਵੇ।

    ਜਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਪੱਛਿਆ ਸੀ ਕਿ ਸਿੰਗਾਪੁਰ ਭੇਜੇ ਅਧਿਆਪਕਾਂ ਨੂੰ ਕਿਵੇਂ ਕੀਤਾ ਗਿਆ ਸਿਲੈਕਟ, 15 ਦਿਨਾਂ ’ਚ ਦਿਓ ਜਵਾਬ। ਇਸ ਦੇ ਕੁਝ ਚਿਰ ਬਾਅਦ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਵਾਬ ਦਿੱਤਾ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here