ਮੁੱਖ ਮੰਤਰੀ ਮਾਨ ਨੇ ਮੁਲਾਜ਼ਮਾਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫ਼ਾ, ਸੋਸ਼ਲ ਮੀਡੀਆ ’ਤੇ ਦਿੱਤੀ ਜਾਣਕਾਰੀ

Barnala to Ludhiana toll Plaza

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Mann) ਨੇ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ ਅੱਜ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੇ ਮਸਲਿਆਂ ’ਤੇ ਵਿਸਥਾਰ ਸਹਿਤ ਚਰਚਾ ਕੀਤੀ। ਮੁੱਖ ਮੰਤਰੀ ਨੇ ਆਖਿਆ ਕਿ ਇੱਕ ਵੱਡੀ ਖੁਸ਼ਖਬਰੀ ਸਾਂਝੀ ਕਰਨ ਜਾ ਰਿਹਾ ਹਾਂ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦੇਣ ਜਾ ਰਹੀ ਹੈ। ਜਿਸ ਤਹਿਤ ਡੀਏ ’ਚ 4 ਫ਼ੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਜੋ ਕਿ 1 ਦਸੰਬਰ 2023 ਤੋਂ ਲਾਗੂ ਮੰਨਿਆ ਜਾਵੇਗਾ।
ਪੜ੍ਹੋ ਮੁੱਖ ਮੰਤਰੀ ਵੱਲੋਂ ਸਾਂਝੀ ਕੀਤੀ ਗਈ ਪੋਸਟ