ਮੋਹਾਲੀ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ (Mohali News)
- ਕਾਂਗਰਸੀ ਅਤੇ ਅਕਾਲੀ ਨੇਤਾਵਾਂ ਨੂੰ ਦੱਸਿਆ ਪੰਜਾਬੀ ਭਾਸ਼ਾ ਦੇ ਨਾਲਾਇਕ ਸਿਆਸਤਦਾਨ
ਮੋਹਾਲੀ (ਐੱਮ ਕੇ ਸ਼ਾਇਨਾ)। Mohali News ਸੂਬੇ ਦੀਆਂ ਸਰਕਾਰੀ ਸੰਸਥਾਵਾਂ ਦੀ ਬਦਹਾਲੀ ਲਈ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਸਰਕਾਰੀ ਸੰਸਥਾਵਾਂ ਵਿੱਚ ਆਹਲਾ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਤਾਂ ਕਿ ਪੰਜਾਬ ਦਾ ਕੋਈ ਵੀ ਵਿਅਕਤੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। Mohali News
ਕਾਰਨ ਮੌਕੇ ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ ’ਤੇ ਜੰਮ ਕੇ ਕੱਢੀ ਭੜਾਸ (Mohali News)
ਮੁੱਖ ਮੰਤਰੀ ਮਾਨ ਮੋਹਾਲੀ ਵਿਖੇ ‘ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼’ ਲੋਕਾਂ ਨੂੰ ਸਮਰਪਿਤ ਕਰਨ ਪਹੁੰਚੇ ਜਿੱਥੇ ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਰੋਧੀ ਧਿਰਾਂ ’ਤੇ ਜੰਮ ਕੇ ਭੜਾਸ ਕੱਢੀ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੌਕੇ ਸਿਆਸਤਦਾਨ ਪ੍ਰਾਈਵੇਟ ਸੰਸਥਾਵਾਂ ਦੇ ਕਾਰੋਬਾਰ ਵਿੱਚੋਂ ਹਿੱਸਾਪੱਤੀ ਲੈਂਦੇ ਸਨ ਅਤੇ ਇਸ ਦੇ ਇਵਜ਼ ਵਿੱਚ ਸਰਕਾਰੀ ਸੰਸਥਾਵਾਂ ਨੂੰ ਬਿਲਕੁਲ ਹੀ ਅਣਗੌਲਿਆ ਕਰ ਦਿੰਦੇ ਸਨ।
ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ
ਇਸ ਮੌਕੇ ਮੁੱਖ ਮੰਤਰੀ ਵਿਰੋਧੀ ਪਾਰਟੀਆਂ ਉੱਤੇ ਤਿੱਖੇ ਤੰਜ ਕਸਦੇ ਹੋਏ ਨਜ਼ਰ ਆਏ। ਮੁੱਖ ਮੰਤਰੀ ਨੇ ਕਿਹਾ, “ਇਹ ਸਿਆਸਤਦਾਨ ਏਨੇ ਲਾਲਸੀ ਅਤੇ ਬੇਰਹਿਮ ਸਨ ਕਿ ਇਨ੍ਹਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦਾ ਸਰਕਾਰੀ ਸਿਹਤ ਤੇ ਸਿੱਖਿਆ ਢਾਂਚਾ ਖਤਮ ਕਰ ਦਿੱਤਾ ਸੀ ਤਾਂ ਕਿ ਸਰਕਾਰੀ ਸੰਸਥਾਵਾਂ ਦੇ ਦਰਵਾਜ਼ੇ ਬੰਦ ਹੋਣ ਤੋਂ ਬਾਅਦ ਆਮ ਵਿਅਕਤੀ ਸਿੱਖਿਆ ਜਾਂ ਇਲਾਜ ਲਈ ਮਜਬੂਰ ਹੋ ਕੇ ਪ੍ਰਾਈਵੇਟ ਲੋਕਾਂ ਕੋਲ ਪਹੁੰਚੇ। Mohali News
ਪ੍ਰਾਈਵੇਟ ਹਸਪਤਾਲਾਂ ਵਿੱਚ ਕੈਂਸਰ ਦਾ ਇਲਾਜ ਏਨਾ ਮਹਿੰਗਾ ਹੁੰਦਾ ਸੀ ਕਿ ਕੈਂਸਰ ਰੋਗੀ ਆਰਥਿਕ ਹਾਲਤ ਕਾਰਨ ਇਲਾਜ ਹੀ ਨਹੀਂ ਸੀ ਕਰਵਾਉਂਦਾ। ਇਹ ਲੋਕ ਪ੍ਰਾਈਵੇਟ ਸੰਸਥਾਵਾਂ ਨੂੰ ਮੁਨਾਫਾ ਕਮਾਉਣ ਲਈ ਖੁੱਲ੍ਹ ਦਿੰਦੇ ਸਨ ਅਤੇ ਉਸ ਮੁਨਾਫੇ ਵਿੱਚੋਂ ਕਮਿਸ਼ਨ ਲੈਂਦੇ ਸਨ। ਦੁੱਖਾਂ ਦੇ ਮਾਰੇ ਲੋਕ ਨਿਰਾਸ਼ਾ ਦੇ ਆਲਮ ਵਿੱਚ ਚਲੇ ਗਏ ਸਨ। ਪਰਿਵਾਰਵਾਦ ਦੇ ਮੋਹ ਵਿੱਚ ਡੁੱਬੇ ਇਨ੍ਹਾਂ ਸਿਆਸਤਦਾਨਾਂ ਨੂੰ ਕਦੇ ਵੀ ਪੰਜਾਬ ਦਾ ਦਰਦ ਨਹੀਂ ਰਿਹਾ ਜਿਸ ਕਰਕੇ ਪੰਜਾਬ ਵਾਸੀਆਂ ਨੇ ਇਨ੍ਹਾਂ ਨੂੰ ਘਰ ਬਿਠਾ ਦਿੱਤਾ।” Mohali News
ਉਹਨਾਂ ਕਿਹਾ ਕਿ ਮੋਹਾਲੀ ਵਿਖੇ ਅੱਜ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼ ਦੇਸ਼ ਦੀ ਦੂਜੀ ਅਤੇ ਪੰਜਾਬ ਦੀ ਪਹਿਲੀ ਵੱਕਾਰੀ ਸੰਸਥਾ ਹੈ ਜਿਸ ਕੋਲ ਏਨੀਆਂ ਆਧੁਨਿਕ ਮਸ਼ੀਨਾਂ ਹਨ ਕਿ ਕਿਸੇ ਪ੍ਰਾਈਵੇਟ ਹਸਪਤਾਲ ਕੋਲ ਵੀ ਨਹੀਂ ਹਨ। ਇਹ ਪਹਿਲੀ ਸੰਸਥਾ ਵੀ ਦਿੱਲੀ ਸਰਕਾਰ ਨੇ ਸਥਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ 45 ਜੱਚਾ-ਬੱਚਾ ਦੇਖਭਾਲ ਕੇਂਦਰ ਸਥਾਪਤ ਕਰ ਰਹੀ ਹੈ ਜਿਨ੍ਹਾਂ ਵਿੱਚੋਂ 37 ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ।
ਦੋ ਸਾਲਾਂ ਵਿੱਚ 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ
ਉਨ੍ਹਾਂ ਦੱਸਿਆ ਕਿ 664 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਜਿੱਥੇ ਇਲਾਜ ਬਿਲਕੁਲ ਮੁਫ਼ਤ ਹੈ ਅਤੇ ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ ਇਕ ਕਰੋੜ ਤੋਂ ਵੱਧ ਲੋਕ ਇਲਾਜ ਕਰਵਾ ਚੁੱਕੇ ਹਨ। ਇਸ ਵੇਲੇ ਮੁੱਖ ਮੰਤਰੀ ਆਪਣੀ ਸਰਕਾਰ ਬਾਰੇ ਗੁਣ ਗਾਉਂਦੇ ਹੋਏ ਇਹ ਕਹਿੰਦੇ ਹੋਏ ਨਜ਼ਰ ਆਏ ਕਿ ਪਿਛਲੀਆਂ ਸਰਕਾਰਾਂ ਦੇ ਢਹਿੰਦੀ ਕਲਾ ਵਾਲੇ ਸਿਸਟਮ ਤੋਂ ਨਾਰਾਜ਼ ਹੋ ਚੁੱਕੇ ਵਿਦੇਸ਼ ਜਾਣ ਵਾਲੇ ਨੌਜਵਾਨਾਂ ਦੀ ‘ਵਤਨ ਵਾਪਸੀ’ (ਰਿਵਰਸ ਮਾਈਗਰ੍ਰੇਸ਼ਨ) ਲਈ ਉਨ੍ਹਾਂ ਦੀ ਸਰਕਾਰ ਨੇ ਦੋ ਸਾਲਾਂ ਵਿੱਚ 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜੋ ਪੰਜਾਬ ਦੇ ਇਤਿਹਾਸ ਵਿੱਚ ਰਿਕਾਰਡ ਹੈ। Mohali News
ਉਨ੍ਹਾਂ ਕਿਹਾ ਕਿ ਇਹ ਨੌਕਰੀਆਂ ਹਾਸਲ ਕਰਨ ਵਾਲਿਆਂ ਵਿੱਚ ਉਹ ਨੌਜਵਾਨ ਵੀ ਸ਼ਾਮਲ ਹਨ ਜੋ ਵਿਦੇਸ਼ ਵਿੱਚੋਂ ਵਾਪਸ ਆ ਕੇ ਸਰਕਾਰੀ ਨੌਕਰੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਲਈ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੋ ਸਾਲਾਂ ਵਿੱਚ 70,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋ ਚੁੱਕਾ ਹੈ ਜਿਸ ਨਾਲ ਤਿੰਨ ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ।
ਸੂਬੇ ਵਿਚ 117 ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ (Mohali News)
ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ 117 ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਗਏ ਹਨ ਜਿੱਥੇ ਬੱਚਿਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਗਰੀਬ ਤੋਂ ਗਰੀਬ ਬੱਚਾ ਵੀ ਜ਼ਿੰਦਗੀ ਦੇ ਵੱਡੇ ਮੁਕਾਮ ਹਾਸਲ ਕਰਨ ਦਾ ਸੁਪਨਾ ਲੈ ਸਕਦਾ ਹੈ ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਨਚਾਹੇ ਉਦੇਸ਼ ਪੂਰੇ ਕਰਨ ਦੀ ਸਿੱਖਿਆ ਦਿੱਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਵਿਰੋਧੀਆਂ ਵੱਲੋਂ ਉਨ੍ਹਾਂ ਦੀ ਕੀਤੀ ਜਾ ਰਹੀ ਅਲੋਚਨਾ ਬਾਰੇ ਵਿਅੰਗ ਕਰਦਿਆਂ ਕਿਹਾ, “ਅਸਲ ਵਿੱਚ ਅਕਾਲੀਆਂ ਅਤੇ ਕਾਂਗਰਸੀਆਂ ਦੀ ਆਪਸ ਵਿੱਚ ਸਾਂਝ-ਭਿਆਲੀ ਸੀ ਜੋ ਵਾਰੋ-ਵਾਰੀ ਸੱਤਾ ਦਾ ਸੁਖ ਮਾਣਦੇ ਸਨ ਪਰ ਏਨਾ ਨੂੰ ਇਹ ਨਹੀਂ ਸੀ ਪਤਾ ਕਿ ਸੂਬੇ ਵਿੱਚ ਤੀਜੀ ਧਿਰ ਵੀ ਆ ਸਕਦੀ ਹੈ। ਹੁਣ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਇਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ। ਹੁਣ ਜਦੋਂ ਸਰਕਾਰ ਲੋਕਾਂ ਦੀ ਭਲਾਈ ਲਈ ਵੱਡੇ ਫੈਸਲੇ ਲੈ ਰਹੀ ਹੈ ਤਾਂ ਬੁਖਲਾਹਟ ਵਿੱਚ ਆ ਕੇ ਵਿਰੋਧੀ ਨੇਤਾ ਬਿਨਾਂ ਵਜ੍ਹਾ ਨਿੰਦਿਆਂ ਕਰਨੀ ਸ਼ੁਰੂ ਕਰ ਦਿੰਦੇ ਹਨ। ਮੈਂ ਇਨ੍ਹਾਂ ਲੋਕਾਂ ਦੀ ਭੋਰਾ ਵੀ ਪ੍ਰਵਾਹ ਨਹੀਂ ਕਰਦਾ ਕਿਉਂਕਿ ਮੇਰਾ ਮਕਸਦ ਸਿਰਫ ਤੇ ਸਿਰਫ ਲੋਕਾਂ ਦੀ ਸੇਵਾ ਕਰਨਾ ਹੈ।” Mohali News
ਕਾਂਗਰਸੀ ਅਤੇ ਅਕਾਲੀ ਨੇਤਾਵਾਂ ਨੂੰ ਦੱਸਿਆ ਪੰਜਾਬੀ ਭਾਸ਼ਾ ਦੇ ਨਾਲਾਇਕ ਸਿਆਸਤਦਾਨ
ਮੁੱਖ ਮੰਤਰੀ ਨੇ ਅਕਾਲੀ ਨੇਤਾ ਹਰਸਿਮਰਤ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਨਵਜੋਤ ਸਿੱਧੂ ਨੂੰ ਪੰਜਾਬੀ ਭਾਸ਼ਾ ਦੇ ਨਲਾਇਕ ਸਿਆਸਤਦਾਨ ਦੱਸਦਿਆਂ ਇਨ੍ਹਾਂ ਨੂੰ ਪੰਜਾਬੀ ਭਾਸ਼ਾ ਦੀ ਲਿਖਤੀ ਪ੍ਰੀਖਿਆ ਪਾਸ ਕਰਨ ਦੀ ਚੁਣੌਤੀ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੇਤਾ ਕਾਨਵੈਂਟ ਸਕੂਲਾਂ ਤੋਂ ਪੜ੍ਹੇ ਹੋਏ ਹਨ ਜਿਸ ਕਰਕੇ ਇਹ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਪਾਸ ਹੀ ਨਹੀਂ ਕਰ ਸਕਦੇ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਉਹ ਇਨ੍ਹਾਂ ਲੀਡਰਾਂ ਨੂੰ ਸਵਾਲਾਂ ਦੇ ਜਵਾਬ ਵੀ ਦੱਸ ਦੇਣ ਤਾਂ ਵੀ ਉਹ ਉੱਤਰ ਸਹੀ ਨਹੀਂ ਲਿਖ ਸਕਦੇ। (Mohali News)
ਉੱਥੇ ਹੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਫੰਡ ਰੋਕਣ ਦੀ ਸਖ਼ਤ ਅਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਗੈਰ-ਭਾਜਪਾ ਸੂਬਾ ਸਰਕਾਰਾਂ ਨਾਲ ਨਫ਼ਰਤ ਅਤੇ ਵਿਤਕਰਾ ਕਰਦੀ ਹੈ ਜਿਸ ਕਰਕੇ ਪੰਜਾਬ ਵਾਂਗ ਦਿੱਲੀ, ਕੇਰਲਾ, ਪੱਛਮੀ ਬੰਗਾਲ, ਤਾਮਿਲਨਾਡੂ ਵਰਗੇ ਸੂਬੇ ਆਪਣੇ ਫੰਡ ਲੈਣ ਲਈ ਸੁਪਰੀਮ ਕੋਰਟ ਵਿੱਚ ਜਾਣ ਲਈ ਮਜ਼ਬੂਰ ਹਨ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਸੱਭਿਆਚਾਰਕ ਮਾਮਲਿਆਂ ਤੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੀ ਹਾਜ਼ਰ ਸਨ।