ਮੁੱਖ ਮੰਤਰੀ ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਦਿੱਤਾ ਇੱਕ ਹੋਰ ਵੱਡਾ ਤੋਹਫਾ

Punjab Government

ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਕਿਸ਼ਤ ਕੀਤੀ ਜਾਰੀ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ( CM Bhagwant Mann) ਨੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇੱਕ ਕਿਸ਼ਤ ਜਾਰੀ ਕਰ ਦਿੱਤੀ ਹੈ। ਸਰਕਾਰੀ ਮੁਲਾਜ਼ਮ ਕਾਫੀ ਸਮੇਂ ਤੋਂ ਬਕਾਏ ਦੀ ਕਿਸ਼ਤ ਜਾਰੀ ਕਰਨ ਦੀ ਮੰਗ ਰਹੇ ਸਨ। ਮਾਨ ਸਰਕਾਰ ਨੇ ਅੱਜ ਬਕਾਏ ਦੀ ਕਿਸ਼ਤ ਜਾਰੀ ਕਰਕੇ ਵੱਡੀ ਰਾਹਤ ਦਿੱਤੀ ਹੈ।

ਇਹ ਵੀ ਪੜ੍ਹੋ : ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਇੱਕ ਹੋਰ ਵਾਅਦਾ ਪੂਰਾ

ਮੁੱਖ ਮੰਤਰੀ ਮਾਨ ਨੇ ਕਿਸ਼ਤ ਜਾਰੀ ਕਰਦਿਆਂ ਜਾਣਕਾਰੀ ਦਿੰਦਿਆਂ ਕਿਹਾ ਕਿ 1 ਜੁਲਾਈ 2015 ਤੋਂ 31 ਦਸੰਬਰ 2015 ਤੱਕ ਦੇ 6 ਫੀਸਦੀ ਦੀ ਦਰ ਨਾਲ ਵਧੇ ਹੋਏ ਮਹਿੰਗਾਈ ਭੱਤੇ ਦੇ ਬਕਾਏ ਦੀ ਬਣਦੀ ਰਾਸ਼ੀ 356 ਕਰੋੜ ਰੁਪਏ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨਾਂ ਕਿਹਾ ਕਿ ਅਸੀਂ ਸੱਤਾ ’ਚ ਆਉਣ ਤੋਂ ਪਹਿਲਾਂ ਜੋ ਵੀ ਵਾਅਦੇ ਕੀਤੇ ਹਨ ਉਹ ਪੂਰੇ ਕਰ ਰਹੇ। ਜੋ ਕਹਿੰਦੇ ਹਾਂ, ਉਹ ਕਰਦੇ ਹਾਂ। ਅੱਗੇ ਵੀ ਲੋਕਾਂ ਨੂੰ ਹੋਰ ਵੀ ਵੱਡੇ ਤੋਹਫੇ ਮਿਲਦੇ ਰਹਿਣਗੇ।

LEAVE A REPLY

Please enter your comment!
Please enter your name here