ਮੁੱਖ ਮੰਤਰੀ ਮਾਨ ਨੇ ਨਵੇਂ ਸਾਲ ’ਤੇ ਪੰਜਾਬੀਆਂ ਨੂੰ ਦਿੱਤੇ ਵੱਡੇ ਤੋਹਫੇ

Bhagwant Mann

ਲੋਕਾਂ ਨੂੰ ਮਿਲੇਗੀ ਸਸਤੀ ਬਿਜਲੀ 

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਾਲ 2024 ’ਤੇ ਪੰਜਾਬੀਆਂ ਨੂੰ ਤੋਹਫੇ ਦਿੱਤੇ। ਪੰਜਾਬ ਭਵਨ ਚੰਡੀਗੜ੍ਹ ਤੋਂ ਪ੍ਰੈੇਸ ਕਾਨਫਰੰਸ ਦੌਰਾਨ ਮਾਨ ਨੇ ਕਿਹਾ ਕਿ ਅੱਜ ਸਾਲ 2024 ਦੇ ਪਹਿਲੇ ਦਿਨ ਪੰਜਾਬ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ।

ਇਹ ਵੀ ਪੜ੍ਹੋ : ਹੁਣੇ-ਹੁਣੇ ਆਇਆ 7.5 ਤੀਬਰਤਾ ਦਾ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ, ਲੋਕਾਂ ’ਚ ਦਹਿਸ਼ਤ

Bhagwant Mann

ਮਾਨ ਨੇ ਕਿਹਾ ਕਿ ਪ੍ਰਾਈਵੇਟ ਥਰਮਲ ਪਲਾਂਟ, ਗੋਇੰਦਵਾਲ ਸਾਹਿਬ ਵਾਲਾ ਤੁਹਾਡੀ ਆਪਣੀ ਸਰਕਾਰ ਨੇ ਖਰੀਦ ਲਿਆ ਹੈ। ਜਿਸ ਨਾਲ ਲੋਕਾਂ ਦੇ ਪੈਸੇ ਵੀ ਬਚਣਗੇ ਤੇ ਬਿਜਲੀ ਵੀ ਸਸਤੀ ਮਿਲੇਗੀ ਤੇ ਇਹ ਦੇਸ਼ ਦਾ ਸਭ ਤੋਂ ਸਸਤਾ ਸਮਝੌਤਾ ਹੈ। ਮਾਨ ਨੇ ਕਿਹਾ ਇਸ ਦਾ ਨਾਂਅ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ। ਉਨਾਂ ਕਿਹਾ ਕਿ ਸਾਡੀ ਨੀਅਤ ਤੇ ਨੀਤੀ ਸਾਫ਼ ਹੈ। ਪਹਿਲੀ ਸਰਕਾਰ ਹੈ ਜੋ ਪ੍ਰਾਈਵੇਟ ਅਦਾਰੇ ਨੂੰ ਖਰੀਦ ਰਹੀ ਹੈ। ਨਹੀਂ ਤਾਂ ਦੇਸ਼ ਅਤੇ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੀ ਨੀਤੀ ਤਾਂ ਵੇਚਣ ਵਾਲੀ ਹੀ ਰਹੀ ਹੈ।