ਰਜਿਸਟਰੀ ਤੋਂ NOC ਦੀ ਸ਼ਰਤ ਕੀਤੀ ਖਤਮ
ਡੇਰਾਬੱਸੀ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਇੱਕ ਹੋਰ ਵੱਡਾ ਤੋਹਫਾ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾਬੱਸੀ ਦੇ ਪਿੰਡ ਭਾਂਖਰਪੁਰ ਤੋਂ ‘ਆਪ ਦੀ ਸਰਕਾਰ, ਆਪ ਦੇ ਦੁਆਰ’’ ਦੀ ਸ਼ੁਰੂਆਤ ਕੀਤੀ। (Punjab News) ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਕੰਮ ਹੁਣ ਪਿੰਡਾਂ ਦੀਆਂ ਸੱਥਾਂ ‘ਚ ਹੀ ਹੋਣਗੇ।.ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਸਰਕਾਰ ਤੁਹਾਡੇ ਦੁਆਰ ਮੁਹਿੰਮ ਦੀ ਸ਼ੁਰੂਆਤ ਕਰ ਰਹੇ ਹਾਂ।
ਇਹ ਵੀ ਪੜ੍ਹੋ: ED Raid: AAP ਨੇਤਾ ਆਤਿਸ਼ੀ ਨੇ ED ਬਾਰੇ ਕੀਤਾ ਵੱਡਾ ਖੁਲਾਸਾ
ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਹੁਣ ਹਰ ਤਰ੍ਹਾਂ ਦੀਆਂ ਰਜਿਸਟਰੀਆਂ ਤੋਂ NOC ਦੀ ਸ਼ਰਤ ਖਤਮ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਭਵਿੱਖ ਵਿੱਚ ਸੂਬੇ ਵਿੱਚ ਕੋਈ ਵੀ ਗੈਰ-ਕਾਨੂੰਨੀ ਕਲੋਨੀਆਂ ਨਹੀਂ ਬਣਨ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਕਲਰ ਕੋਡਿੰਗ ਸਟੈਂਪ ਪੇਪਰ ਸਿਸਟਮ ਸ਼ੁਰੂ ਕੀਤਾ ਹੈ। ਕਲੋਨੀ ਬਣਾਉਣ ਲਈ ਕਾਲੋਨਾਈਜ਼ਰ ਨੂੰ ਲਾਲ ਸਟੈਂਪ ਪੇਪਰ ਲੈਣਾ ਪਵੇਗਾ। ਇਹ ਸਟੈਂਪ ਪੇਪਰ ਉਦੋਂ ਹੀ ਜਾਰੀ ਕੀਤਾ ਜਾਵੇਗਾ ਜਦੋਂ ਬਿਨੈਕਾਰ ਨੂੰ ਸੀਵਰੇਜ, ਬਿਜਲੀ, ਅੱਗ ਅਤੇ ਪ੍ਰਦੂਸ਼ਣ ਸਮੇਤ ਸਾਰੀਆਂ ਮਨਜ਼ੂਰੀਆਂ ਮਿਲ ਜਾਣਗੀਆਂ। ਅਜਿਹੇ ‘ਚ ਆਉਣ ਵਾਲੇ ਸਮੇਂ ‘ਚ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪਹਿਲਾਂ ਨਾਜਾਇਜ਼ ਕਲੋਨੀਆਂ ਵਿੱਚ ਪਲਾਟ ਖਰੀਦੇ ਸਨ। Punjab News