ਮੁੱਖ ਮੰਤਰੀ ਮਾਨ ਨੇ ਨਵੇਂ ਭਰਤੀ 250 ਨਰਸਿੰਗ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Job Appointment Letters
ਮੁੱਖ ਮੰਤਰੀ ਮਾਨ ਨੇ ਨਵੇਂ ਭਰਤੀ 250 ਨਰਸਿੰਗ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ਮੋਢੇ ਨਾਲ ਮੋਢਾ ਜੋੜ ਕੇ ਸਹਿਯੋਗ ਦੇਣ ਦਾ ਸੱਦਾ (Job Appointment Letters)

  • ਫਰੀਦਕੋਟ ਵਿਖੇ ਜੱਚਾ-ਬੱਚਾ ਕੇਂਦਰ ਲੋਕਾਂ ਨੂੰ ਸਮਰਪਿਤ
  • ਨਵੇਂ ਭਰਤੀ 250 ਨਰਸਿੰਗ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

(ਗੁਰਪ੍ਰੀਤ ਪੱਕਾ) ਫਰੀਦਕੋਟ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਪੁੱਟ ਕੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਵਾਸੀਆਂ ਨੂੰ ਮੋਢਾ ਨਾਲ ਮੋਢਾ ਜੋੜ ਕੇ ਸਹਿਯੋਗ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ਜੱਚਾ-ਬੱਚਾ ਕੇਂਦਰ ਦਾ ਉਦਘਾਟਨ ਅਤੇ 250 ਨਰਸਿੰਗ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਆਪਣੀ ਪਸੰਦ ਦੇ ਹਰ ਖੇਤਰ ਵਿੱਚ ਮੱਲਾਂ ਮਾਰਨ ਦਾ ਅਦੁੱਤੀ ਜਜਬਾ ਦੀ ਬਖਸਿਸ਼ ਹਾਸਲ ਹੈ। (Job Appointment Letters)

ਪੰਜਾਬੀਆਂ ਨੇ ਵਿਸਵ ਭਰ ਵਿੱਚ ਹਰ ਖੇਤਰ ਵਿੱਚ ਮੁਕਾਮ ਹਾਸਲ ਕੀਤਾ

ਉਨ੍ਹਾਂ ਕਿਹਾ ਕਿ ਏਸੇ ਕਾਰਨ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਪੰਜਾਬੀਆਂ ਨੂੰ ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਦੇ ਕੋਹੜ ਨੂੰ ਖਤਮ ਕਰਨ ਲਈ ਰਲ-ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਅਤੇ ਰਹਿਨੁਮਾਈ ਕਰਨ ਵਾਲੇ ਹੁੰਦੇ ਹਨ ਜਿਸ ਕਰਕੇ ਉਨ੍ਹਾਂ ਨੇ ਵਿਸਵ ਭਰ ਵਿੱਚ ਹਰ ਖੇਤਰ ਵਿੱਚ ਮੁਕਾਮ ਹਾਸਲ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਬਾਬਾ ਸੇਖ ਫਰੀਦ ਜੀ ਦੀ ਪਵਿੱਤਰ ਧਰਤੀ ‘ਤੇ ਇਸ ਸਮਾਗਮ ਦਾ ਹਿੱਸਾ ਬਣ ਕੇ ਖੁਸ਼ ਹਨ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦਾ ਜੀਵਨ ਅਤੇ ਫਲਸਫਾ ਅਜੋਕੇ ਪਦਾਰਥਵਾਦੀ ਸਮਾਜ ਵਿੱਚ ਬਹੁਤ ਪ੍ਰਸੰਗਿਕ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕੀਤੀ ਕਿ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ ਨਾਲ ਅੱਜ ਜੱਚਾ-ਬੱਚਾ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨਵਾਂ ਬਣਿਆ ਹਸਪਤਾਲ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਬਹੁਤ ਸਹਾਈ ਸਿੱਧ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਲੋਕਾਂ ਨੂੰ ਇਨ੍ਹਾਂ ਹਸਪਤਾਲਾਂ ਵਿੱਚ ਚੰਗਾ ਇਲਾਜ ਦੇਣਾ ਹੈ। (Job Appointment Letters)

Job Appointment Lettersਮੁੱਖ ਮੰਤਰੀ ਨੇ ਨਵ-ਨਿਯੁਕਤ 250 ਨਰਸਿੰਗ ਅਫਸਰਾਂ ਨੂੰ ਵਧਾਈ ਦਿੰਦਿਆਂ ਮਿਸਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਕਿਉਂਕਿ ਹੁਣ ਉਹ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਬੇਰੁਖੀ ਕਾਰਨ ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਪਹਿਲਾਂ ‘ਅਸੰਭਵ ਹੋਣ’ ਵਰਗਾ ਸੀ ਜਦਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਯੋਗਤਾ ਤੇ ਮੈਰਿਟ ਅਨੁਸਾਰ ਅਨੁਸਾਰ ਨੌਕਰੀਆਂ ਦੇਣ ਲਈ ਪਾਰਦਰਸ਼ੀ ਵਿਧੀ ਤਿਆਰ ਕੀਤੀ।

ਇਮਤਿਹਾਨ ਪਾਸ ਨਾ ਕਰਨ ਵਾਲਿਆਂ ਨੂੰ ਹੌਂਸਲਾ ਨਹੀਂ ਹਾਰਨਾ ਚਾਹੀਦਾ : ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਨੌਜਵਾਨ ਅਜੇ ਵੀ ਸਰਕਾਰੀ ਨੌਕਰੀਆਂ ਲਈ ਇਮਤਿਹਾਨ ਪਾਸ ਨਹੀਂ ਕਰ ਸਕੇ ਹਨ, ਉਨ੍ਹਾਂ ਨੂੰ ਹੌਂਸਲਾ ਨਹੀਂ ਹਾਰਨਾ ਚਾਹੀਦਾ ਅਤੇ ਸਖਤ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ ਕਿਉਂਕਿ ਹਜ਼ਾਰਾਂ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਇਹ ਨੌਕਰੀਆਂ ਮਿਲੀਆਂ ਹਨ, ਉਨ੍ਹਾਂ ਨੂੰ ਇਸ ਨੌਕਰੀ ਉਤੇ ਹੀ ਸੰਤੁਸ਼ਟ ਨਹੀਂ ਹੋ ਜਾਣਾ ਚਾਹੀਦਾ ਸਗੋਂ ਹੋਰ ਬਿਹਤਰ ਮੌਕੇ ਹਾਸਲ ਕਰਨ ਲਈ ਸਖਤ ਮਿਹਨਤ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪ੍ਰਾਪਤੀ ‘ਤੇ ਮਾਣ ਨਾ ਕਰਨ ਸਗੋਂ ਨਿਮਰ ਹੋ ਕੇ ਕੰਮ ਕਰਨ ਅਤੇ ਹੋਰ ਸਫਲਤਾ ਲਈ ਮਿਹਨਤ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸਹਾਲੀ ਲਈ ਵਚਨਬੱਧ ਹੈ। ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਹਰ ਸੰਭਵ ਉਪਰਾਲਾ ਕਰ ਰਹੀ ਹੈ। (Job Appointment Letters)

ਸਿਹਤ ਮੰਤਰੀ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ (Job Appointment Letters)

ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਇਸ ਮੌਕੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਸ ਮੌਕੇ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਕਿਹਾ ਕਿ ਉਹ ਆਪ ਵੀ ਇਸ ਯੂਨੀਵਰਸਿਟੀ ਦੇ ਵਿਦਿਆਰਥਣ ਰਹੇ ਹਨ ਅਤੇ ਅੱਜ ਇੱਥੇ ਪਹੁੰਚ ਕੇ ਉਹ ਬਹੁਤ ਖੁਸੀ ਮਹਿਸੂਸ ਕਰ ਰਹੇ ਹਨ। ਇਸ ਮੌਕੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਐਮ.ਐਲ.ਏ ਜੈਤੋ . ਅਮੋਲਕ ਸਿੰਘ,ਐਮ.ਐਲ.ਏ ਮੋਗਾ ਡਾ.ਅਮਨਦੀਪ ਅਰੋੜਾ, ਵਾਈਸ ਚਾਂਸਲਰ ਡਾ. ਰਾਜੀਵ ਸੂਦ,ਡਿਪਟੀ ਕਮਿਸਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ,ਐਸਐਸਪੀ ਸ. ਹਰਜੀਤ ਸਿੰਘ,ਸਿਵਲ ਸਰਜਨ ਸ੍ਰੀ ਅਨਿਲ ਗੋਇਲ, ਵਧੀਕ ਡਿਪਟੀ ਕਮਿਸਨਰ ਨਰਭਿੰਦਰ ਸਿੰਘ ਗਰੇਵਾਲ ਆਦਿ ਹਾਜਰ ਸਨ।